Punjab News: ਸ੍ਰੀ ਮੁਕਤਸਰ ਜ਼ਿਲ੍ਹੇ ਦੇ ਹਲਕਾ ਮਲੋਟ ਵਿੱਚ ਇੱਕ ਔਰਤ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਨੇ ਜੂਸ 'ਚ ਨਸ਼ੀਲਾ ਪਦਾਰਥ ਮਿਲਾ ਕੇ ਹੋਟਲ 'ਚ ਮਹਿਲਾ ਨਾਲ ਬਲਾਤਕਾਰ ਦੀ ਘਟਨਾ ਨੂੰ ਅੰਜਾਮ ਦਿੱਤਾ। ਜਿਸ ਤੋਂ ਬਾਅਦ ਪੀੜਤਾ ਨੇ ਥਾਣੇ 'ਚ ਸ਼ਿਕਾਇਤ ਦੇ ਕੇ ਦੋਸ਼ੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤ ਔਰਤ ਨੇ ਦੱਸਿਆ ਕਿ ਉਹ ਘਰੇਲੂ ਕੰਮ ਕਰਦੀ ਹੈ ਅਤੇ ਉਸ ਦੇ ਦੋ ਬੱਚੇ ਹਨ। ਉਸ ਨੇ ਦੱਸਿਆ ਕਿ ਉਸ ਦੀ ਮਾਂ ਘਰ ਵਿਚ ਚੌਕੀ ਲਗਾਉਂਦੀ ਸੀ, ਜਿਸ ਕਾਰਨ ਨੀਰਜ ਗਰਗ ਉਸ ਦੇ ਘਰ ਆਉਂਦਾ-ਜਾਂਦਾ ਰਹਿੰਦਾ ਸੀ, ਜਿਸ ਕਾਰਨ ਅਸੀਂ ਇਕ-ਦੂਜੇ ਨੂੰ ਚੰਗੀ ਤਰ੍ਹਾਂ ਜਾਣ ਗਏ। ਉਸ ਨੇ ਦੱਸਿਆ ਕਿ ਉਸ ਨੇ ਆਪਣਾ ਆਪਰੇਸ਼ਨ ਬਠਿੰਡਾ ਦੇ ਇੱਕ ਹਸਪਤਾਲ ਵਿੱਚ ਕਰਵਾਇਆ ਸੀ, ਜਿੱਥੇ ਮੈਂ ਆਪਣਾ ਚੈਕਅੱਪ ਕਰਵਾਉਣ ਲਈ ਜਾਂਦੀ ਸੀ।


ਕਰੀਬ ਡੇਢ ਮਹੀਨਾ ਪਹਿਲਾਂ ਨੀਰਜ ਗਰਗ ਮੈਨੂੰ ਚੈਕਅੱਪ ਕਰਵਾਉਣ ਲਈ ਬੱਸ ਵਿੱਚ ਹਸਪਤਾਲ ਲੈ ਗਿਆ, ਪਰ ਹਸਪਤਾਲ ਜਾਣ ਤੋਂ ਪਹਿਲਾਂ ਨੀਰਜ ਗਰਗ ਮੈਨੂੰ 12 ਵਜੇ ਦੀ ਅਪਾਇੰਟਮੈਂਟ ਕਹਿ ਕੇ ਪੈਦਲ ਹੀ ਇੱਕ ਹੋਟਲ ਵਿੱਚ ਲੈ ਗਿਆ, ਜਿਸ ਦੇ ਰਸਤੇ ਬਾਰੇ ਮੈਨੂੰ ਕੋਈ ਜਾਣਕਾਰੀ ਨਹੀਂ ਸੀ। ਨੀਰਜ ਗਰਗ ਨੇ ਮੈਨੂੰ ਹੋਟਲ ਵਿੱਚ ਜੂਸ ਪਿਲਾਇਆ। ਇਸ ਤੋਂ ਬਾਅਦ ਦੋਸ਼ੀ ਨੇ ਉਸ ਨਾਲ ਬੇਹੋਸ਼ੀ ਦੀ ਹਾਲਤ 'ਚ ਬਲਾਤਕਾਰ ਕੀਤਾ।


15-20 ਮਿੰਟਾਂ ਬਾਅਦ ਜਦੋਂ ਮੈਨੂੰ ਹੋਸ਼ ਆਈ ਤਾਂ ਦੇਖਿਆ ਕਿ ਖੂਨ ਵਹਿ ਰਿਹਾ ਸੀ। ਜਿਸ ਤੋਂ ਬਾਅਦ ਦੋਵੇਂ ਹਸਪਤਾਲ ਚਲੇ ਗਏ। ਕਰੀਬ 15 ਦਿਨ ਪਹਿਲਾਂ ਨੀਰਜ ਗਰਗ ਫਿਰ ਸਾਡੇ ਘਰ ਆਇਆ। ਉਸ ਸਮੇਂ ਮੈਂ ਘਰ ਵਿਚ ਇਕੱਲੀ ਸੀ। ਇਸ ਦੌਰਾਨ ਮੁਲਜ਼ਮਾਂ ਨੇ ਜ਼ਬਰਦਸਤੀ ਕੀਤੀ। ਜਿਸ ਤੋਂ ਬਾਅਦ ਮੁਲਜ਼ਮ ਨੇ ਲਗਾਤਾਰ ਤੰਗ ਕਰਨਾ ਸ਼ੁਰੂ ਕਰ ਦਿੱਤਾ ਸੀ। ਇਸ ਤੋਂ ਬਾਅਦ ਪੀੜਤਾ ਨੇ ਥਾਣਾ ਸਦਰ ਨੂੰ ਸ਼ਿਕਾਇਤ ਦੇ ਕੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਾਇਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।