ਸ਼ਰਮਨਾਕ ਕਰਤੂਤ! 5ਵੀਂ ਜਮਾਤ ਦੀ ਕੁੜੀ ਨਾਲ ਟੱਪੀਆਂ ਸਾਰੀਆਂ ਹੱਦਾਂ, ਜਾਣੋ ਪੂਰਾ ਮਾਮਲਾ
Ludhiana News: ਖੰਨਾ ਦੇ ਮਲੌਦ ਇਲਾਕੇ ਵਿੱਚ 5ਵੀਂ ਜਮਾਤ ਦੀ ਨਾਬਾਲਗ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ।

Ludhiana News: ਖੰਨਾ ਦੇ ਮਲੌਦ ਇਲਾਕੇ ਵਿੱਚ 5ਵੀਂ ਜਮਾਤ ਦੀ ਨਾਬਾਲਗ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਦੋਸ਼ੀ ਗੁਰਵਿੰਦਰ ਸਿੰਘ ਜੋ ਕਿ ਸਿਹੋੜਾ ਪਿੰਡ ਦਾ ਰਹਿਣ ਵਾਲਾ ਹੈ, ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਇੰਚਾਰਜ ਚਰਨਜੀਤ ਸਿੰਘ ਦੇ ਅਨੁਸਾਰ ਇਸ ਘਟਨਾ ਦੇ ਸਬੰਧ ਵਿੱਚ 15 ਫਰਵਰੀ ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤ ਮਿਲਣ 'ਤੇ ਪੁਲਿਸ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ।
ਮੁੱਢਲੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਦੋਸ਼ੀ ਨਾਬਾਲਗ ਲੜਕੀ ਨੂੰ ਕੱਪੜੇ ਮੰਗਣ ਦੇ ਬਹਾਨੇ ਆਪਣੇ ਘਰ ਲੈ ਗਿਆ, ਜਿੱਥੇ ਉਸਨੇ ਉਸ ਨਾਲ ਬਲਾਤਕਾਰ ਕੀਤਾ। ਘਟਨਾ ਦਾ ਪਤਾ ਲੱਗਦਿਆਂ ਹੀ ਪਰਿਵਾਰ ਨੇ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ।
ਪੀੜਤ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹੋਇਆਂ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ





















