khanna News : ਖੰਨਾ 'ਚ ਵਿਦੇਸ਼ੀ ਵਿਦਿਆਰਥਣ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥਣ ਲਾਈਬੀਰੀਆ ਤੋਂ ਭਾਰਤ ਆਈ ਹੈ ਅਤੇ ਗੁਲਜ਼ਾਰ ਕਾਲਜ ਖੰਨਾ ਪੜ੍ਹਦੀ ਹੈ। ਫਲੈਟ ਵਿੱਚ ਪਨਾਹ ਦੇਣ ਦੇ ਬਹਾਨੇ ਇਸ ਵਿਦਿਆਰਥਣ ਨਾਲ ਵਿਦੇਸ਼ੀ ਵਿਦਿਆਰਥੀ ਨੇ ਹੀ ਜਬਰ ਜਨਾਹ ਕੀਤਾ ਹੈ।ਵਿਦੇਸ਼ੀ ਵਿਦਿਆਰਥਣ ਨੇ ਦਿੱਲੀ ਪਹੁੰਚ ਕੇ ਮੁਕੱਦਮਾ ਦਰਜ ਕਰਾਇਆ ਹੈ। ਓਥੋਂ ਖੰਨਾ ਪੁਲਿਸ ਨੂੰ ਜ਼ੀਰੋ ਨੰਬਰ ਐਫਆਈਆਰ ਭੇਜੀ ਗਈ।
ਇਹ ਵੀ ਪੜ੍ਹੋ : ਪ੍ਰਦਰਸ਼ਨਕਾਰੀਆਂ ਨੇ ਰੋਕੇ ਟੋਲ ਪਲਾਜ਼ੇ, NHAI ਨੇ ਹਾਈਕੋਰਟ 'ਚ ਘੜੀਸੀ ਪੰਜਾਬ ਸਰਕਾਰ, ਅੱਜ ਹੋਵੇਗੀ ਸੁਣਵਾਈ
ਮਿਲੀ ਜਾਣਕਾਰੀ ਅਨੁਸਾਰ ਵਿਦਿਆਰਥਣ ਲਾਇਬੇਰੀਆ ਤੋਂ ਭਾਰਤ ਪੜ੍ਹਨ ਲਈ ਆਈ ਸੀ। ਉਹ ਗੁਲਜ਼ਾਰ ਕਾਲਜ ਖੰਨਾ ਵਿੱਚ ਪੜ੍ਹਦੀ ਹੈ। ਇਕ ਹੋਰ ਵਿਦੇਸ਼ੀ ਵਿਦਿਆਰਥੀ ਨੇ ਉਸ ਨੂੰ ਫਲੈਟ ਵਿਚ ਪਨਾਹ ਦੇਣ ਦੇ ਬਹਾਨੇ ਉਸ ਨਾਲ ਜਬਰ ਜਿਨਾਹ ਕੀਤਾ ਹੈ। ਬਲਾਤਕਾਰ ਤੋਂ ਬਾਅਦ ਵਿਦਿਆਰਥਣ ਦਿੱਲੀ ਪਹੁੰਚੀ, ਜਿੱਥੇ ਉਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਵਾਇਆ ਹੈ। ਇਸ ਤੋਂ ਬਾਅਦ ਵਿਦਿਆਰਥਣ ਦੀ ਸ਼ਿਕਾਇਤ 'ਤੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਖੰਨਾ ਪੁਲਿਸ ਨੇ ਵਿਦੇਸ਼ੀ ਵਿਦਿਆਰਥਣ ਨੂੰ ਇੱਥੇ ਬੁਲਾ ਕੇ ਉਸਦੀ ਨਿਸ਼ਾਨਦੇਹੀ ਉਪਰ ਜ਼ਬਰ ਜਨਾਹ ਕਰਨ ਵਾਲੇ ਵਿਦੇਸ਼ੀ ਵਿਦਿਆਰਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਵਿਦਿਆਰਥਣ ਨੇ ਦੱਸਿਆ ਕਿ ਦੋਸ਼ੀ ਵਿਦਿਆਰਥੀ ਨੇ ਉਸ ਨੂੰ ਵਰਗਲਾ ਕੇ ਆਪਣੇ ਫਲੈਟ 'ਤੇ ਬੁਲਾਇਆ। ਮੁਲਜ਼ਮ ਉਸ ਨੂੰ ਜ਼ਬਰਦਸਤੀ ਫਲੈਟ ਵਿੱਚ ਲੈ ਗਿਆ , ਜਿੱਥੇ ਉਸ ਨੇ ਇਸ ਗੱਲ ਦਾ ਕਿਸੇ ਨੂੰ ਜ਼ਿਕਰ ਨਾ ਕਰਨ ਦੀ ਧਮਕੀ ਦਿੱਤੀ। ਪੁਲੀਸ ਮੁਲਜ਼ਮ ਵਿਦਿਆਰਥਣ ਬਾਰੇ ਕਾਲਜ ਪ੍ਰਬੰਧਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।