ਅਦਾਲਤ 'ਚ ਲੇਲ੍ਹੜੀਆਂ ਕੱਢਣ ਤੋਂ ਬਾਅਦ ਪੰਜਾਬ ਦੀ ਇਸ ਜੇਲ੍ਹ 'ਚ ਭੇਜਿਆ ਬਲਾਤਕਾਰੀ ਬਜਿੰਦਰ, ਮਰਦੇ ਦਮ ਤੱਕ ਖਾਏਗਾ ਜੇਲ੍ਹ ਦੀਆਂ ਰੋਟੀਆਂ
ਪੀੜਤ ਨੇ ਸਜ਼ਾ 'ਤੇ ਸੰਤੁਸ਼ਟੀ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਮਾਮਲਾ 7 ਸਾਲਾਂ ਤੱਕ ਦਬਾਇਆ ਗਿਆ ਸੀ ਪਰ ਉਸਦੇ ਵਕੀਲਾਂ, ਪੁਲਿਸ ਅਤੇ ਅਦਾਲਤ ਨੇ ਇਸ ਵਿੱਚ ਜਾਨ ਪਾ ਦਿੱਤੀ। ਇਹ ਸਜ਼ਾ ਅਜਿਹੇ ਸਮੇਂ ਸੁਣਾਈ ਗਈ ਹੈ ਜਦੋਂ ਬਜਿੰਦਰ ਸਿੰਘ ਇੱਕ ਹੋਰ ਔਰਤ 'ਤੇ ਜਿਨਸੀ ਹਮਲੇ ਅਤੇ ਹਮਲੇ ਦੇ ਇੱਕ ਹੋਰ ਮਾਮਲੇ ਵਿੱਚ ਫਸਿਆ ਹੋਇਆ ਹੈ।

Punjab News: ਮੋਹਾਲੀ ਜ਼ਿਲ੍ਹਾ ਅਦਾਲਤ ਨੇ ਪਾਦਰੀ ਬਜਿੰਦਰ ਨੂੰ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਜਿਸ ਤੋਂ ਬਾਅਦ ਭਾਰੀ ਪੁਲਿਸ ਸੁਰੱਖਿਆ ਵਿਚਕਾਰ ਪਾਦਰੀ ਨੂੰ ਮਾਨਸਾ ਦੀ ਤਾਮਕੋਟ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ। ਜਿੱਥੇ ਉਹ ਆਪਣੀ ਉਮਰ ਕੈਦ ਦੀ ਸਜ਼ਾ ਭੋਗੇਗਾ।
ਦੱਸ ਦਈਏ ਕਿ ਇਹ ਮਾਮਲਾ 2018 ਵਿੱਚ ਇੱਕ ਮਹਿਲਾ ਦੁਆਰਾ ਦਰਜ ਕਰਵਾਇਆ ਗਿਆ ਸੀ, ਜਿਸ ਵਿੱਚ ਦੋਸ਼ ਲਗਾਇਆ ਗਿਆ ਕਿ ਪਾਸਟਰ ਨੇ ਵਿਦੇਸ਼ ਭੇਜਣ ਦੇ ਬਹਾਨੇ ਉਸ ਨਾਲ ਜਬਰ ਜਨਾਹ ਕੀਤਾ ਤੇ ਅਸ਼ਲੀਲ ਵੀਡੀਓ ਬਣਾਈ। ਅਦਾਲਤ ਨੇ ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਦੇਣ ਦੇ ਨਾਲ-ਨਾਲ 1 ਲੱਖ ਰੁਪਏ ਜੁਰਮਾਨਾ ਵੀ ਲਗਾਇਆ ਹੈ। ਇਸ ਮਾਮਲੇ ਵਿੱਚ ਹੋਰ ਪੰਜ ਨੂੰ ਬਰੀ ਕਰ ਦਿੱਤਾ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੀੜਤਾ ਦੇ ਪਤੀ ਨੇ ਦਾਅਵਾ ਕੀਤਾ ਕਿ ਪਾਸਟਰ ਬਜਿੰਦਰ ਨੇ ਮਾਮਲਾ ਵਾਪਸ ਲੈਣ ਲਈ 5 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ।
ਇਸ ਮਾਮਲੇ ਵਿੱਚ ਪੀੜਤ ਦੇ ਵਕੀਲ ਨੇ ਕਿਹਾ ਕਿ ਬਜਿੰਦਰ ਨੂੰ ਸਜ਼ਾ ਸੁਣਾਉਂਦੇ ਸਮੇਂ ਅਦਾਲਤ ਨੇ ਕਿਹਾ ਕਿ ਉਸਨੂੰ ਆਖਰੀ ਸਾਹ ਤੱਕ ਜੇਲ੍ਹ ਵਿੱਚ ਰਹਿਣਾ ਪਵੇਗਾ। ਸਜ਼ਾ ਤੋਂ ਬਚਣ ਲਈ ਪਾਦਰੀ ਬਜਿੰਦਰ ਨੇ ਅਦਾਲਤ ਵਿੱਚ ਦਲੀਲਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਉਸਨੇ ਕਿਹਾ- ਮੇਰੇ ਬੱਚੇ ਛੋਟੇ ਹਨ। ਪਤਨੀ ਬਿਮਾਰ ਹੈ। ਮੈਂ ਇੱਕ ਸਮਾਜਿਕ ਵਿਅਕਤੀ ਹਾਂ। ਮੇਰੀ ਲੱਤ ਵਿੱਚ ਇੱਕ ਰੌਡ ਪਾਇਆ ਹੋਇਆ ਹੈ, ਇਸ ਲਈ ਕਿਰਪਾ ਕਰਕੇ ਮੇਰੇ ਤੇ ਰਹਿਮ ਕਰੋ ਪਰ ਅਦਾਲਤ ਨੇ ਉਸਦੀਆਂ ਦਲੀਲਾਂ ਨੂੰ ਰੱਦ ਕਰ ਦਿੱਤਾ।
ਪੀੜਤ ਨੇ ਸਜ਼ਾ 'ਤੇ ਸੰਤੁਸ਼ਟੀ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਮਾਮਲਾ 7 ਸਾਲਾਂ ਤੱਕ ਦਬਾਇਆ ਗਿਆ ਸੀ ਪਰ ਉਸਦੇ ਵਕੀਲਾਂ, ਪੁਲਿਸ ਅਤੇ ਅਦਾਲਤ ਨੇ ਇਸ ਵਿੱਚ ਜਾਨ ਪਾ ਦਿੱਤੀ। ਇਹ ਸਜ਼ਾ ਅਜਿਹੇ ਸਮੇਂ ਸੁਣਾਈ ਗਈ ਹੈ ਜਦੋਂ ਬਜਿੰਦਰ ਸਿੰਘ ਇੱਕ ਹੋਰ ਔਰਤ 'ਤੇ ਜਿਨਸੀ ਹਮਲੇ ਅਤੇ ਹਮਲੇ ਦੇ ਇੱਕ ਹੋਰ ਮਾਮਲੇ ਵਿੱਚ ਫਸਿਆ ਹੋਇਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















