ਪੰਜਾਬ ਪਾਦਰੀ ਮਾਮਲੇ 'ਚ ਜੇਲ੍ਹ ਸੂਪਰੀਡੈਂਟ ਸਸਪੈਂਡ, ਬਜਿੰਦਰ ਦੀ ਬੈਰਕ ਤੋਂ ਮਿਲੀ ਨਕਦੀ ਅਤੇ ਮੋਬਾਈਲ ਫੋਨ
Punjab News: ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਪਾਸਟਰ ਬਜਿੰਦਰ ਸਿੰਘ ਦੀ ਬੈਰਕ ਵਿੱਚ ਮੋਬਾਈਲ ਫੋਨ ਅਤੇ ਨਕਦੀ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਸਖ਼ਤ ਕਦਮ ਚੁੱਕਿਆ ਹੈ।

Punjab News: ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਪਾਸਟਰ ਬਜਿੰਦਰ ਸਿੰਘ ਦੀ ਬੈਰਕ ਵਿੱਚ ਮੋਬਾਈਲ ਫੋਨ ਅਤੇ ਨਕਦੀ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਸਖ਼ਤ ਕਦਮ ਚੁੱਕਿਆ ਹੈ। ਮਾਨਸਾ ਜੇਲ੍ਹ ਵਿੱਚ ਬੰਦ ਮਾਨਸਾ ਜੇਲ੍ਹ ਵਿੱਚ ਬਜਿੰਦਰ ਦੀ ਬੈਰਕ ਵਿੱਚੋਂ ਆਹ ਸਾਮਾਨ ਬਰਾਮਦ ਹੋਣ ਤੋਂ ਬਾਅਦ, ਪੰਜਾਬ ਸਰਕਾਰ ਨੇ ਜੇਲ੍ਹ ਸੁਪਰਡੈਂਟ ਇਕਬਾਲ ਬਰਾੜ ਨੂੰ ਮੁਅੱਤਲ ਕਰ ਦਿੱਤਾ ਹੈ।
ਪਿਛਲੇ ਕੁਝ ਸਮੇਂ ਤੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੋਬਾਈਲ ਫੋਨ ਮਿਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜੇਲ੍ਹਾਂ ਵਿੱਚ ਹੁਣ ਅਜਿਹੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮਾਨਸਾ ਜੇਲ੍ਹ ਵਿੱਚ AIG ਜੇਲ੍ਹ ਪੰਜਾਬ ਰਾਜੀਵ ਕੁਮਾਰ ਅਰੋੜਾ ਦੀ ਅਗਵਾਈ ਹੇਠ ਕੀਤੀ ਗਈ ਤਲਾਸ਼ੀ ਮੁਹਿੰਮ ਦੌਰਾਨ, ਉਮਰ ਕੈਦ ਦੀ ਸਜ਼ਾ ਕੱਟ ਰਹੇ ਪਾਦਰੀ ਬਜਿੰਦਰ ਸਿੰਘ ਤੋਂ ਇੱਕ ਟੱਚ ਮੋਬਾਈਲ ਫੋਨ ਅਤੇ ਨਕਦੀ ਬਰਾਮਦ ਕੀਤੀ ਗਈ।
ਇਸ ਬਰਾਮਦਗੀ ਤੋਂ ਬਾਅਦ, ਡੀਐਸਪੀ ਬੂਟਾ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਪਾਦਰੀ ਕੋਲ ਇਹ ਚੀਜ਼ਾਂ ਮਿਲੀਆਂ ਹਨ। ਜੇਲ੍ਹ ਸਹਾਇਕ ਸੁਪਰਡੈਂਟ ਅਨੂ ਮਲਿਕ ਨੇ ਤੁਰੰਤ ਸਦਰ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪਾਦਰੀ ਵਿਰੁੱਧ ਨਵੀਂ ਐਫਆਈਆਰ ਦਰਜ ਕੀਤੀ ਗਈ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਇਆਂ ਪੰਜਾਬ ਸਰਕਾਰ ਨੇ ਪਹਿਲਾਂ ਹੀ ਮਾਨਸਾ ਜੇਲ੍ਹ ਸੁਪਰਡੈਂਟ ਇਕਬਾਲ ਬਰਾੜ ਨੂੰ ਮੁਅੱਤਲ ਕਰ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















