ਨਵੀਂ ਦਿੱਲੀ: ਰਾਸ਼ਟਰਪਤੀ ਭਵਨ 'ਚ ਕੋਰੋਨਾਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਰਾਸ਼ਟਰਪਤੀ ਭਵਨ ਦੇ ਕੰਪਲੈਕਸ ਵਿੱਚ ਰਹਿੰਦੇ 125 ਲੋਕਾਂ ਨੂੰ ਸਵੈ-ਆਈਸੋਲੇਸ਼ਨ 'ਚ ਰਹਿਣ ਲਈ ਭੇਜਿਆ ਗਿਆ ਹੈ।


ਹਾਸਲ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਭਵਨ ਵਿੱਚ ਰਹਿਣ ਵਾਲੇ ਇੱਕ ਵਿਅਕਤੀ ਦੇ ਰਿਸ਼ਤੇਦਾਰ ਦੀ ਕੁਝ ਦਿਨ ਪਹਿਲਾਂ ਮੌਤ ਹੋ ਗਈ ਸੀ। ਇਹ ਵਿਅਕਤੀ ਉਸ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਇਆ ਸੀ। ਉਸ ਦੀ ਟੈਸਟ ਰਿਪੋਰਟ ਐਤਵਾਰ ਨੂੰ ਪੌਜੇਟਿਵ ਪਾਈ ਗਈ।

ਰਾਸ਼ਟਰਪਤੀ ਭਵਨ ਦੇ ਸੰਕਰਮਿਤ ਵਿਅਕਤੀ ਨੂੰ ਬਿਰਲਾ ਮੰਦਰ ਕੰਪਲੈਕਸ ਵਿਖੇ ਕੁਆਰੰਟੀਨ ਸੈਂਟਰ ਭੇਜਿਆ ਗਿਆ ਹੈ। ਇਸ ਬਾਰੇ ਹਾਲੇ ਕੋਈ ਸਪੱਸ਼ਟ ਜਾਣਕਾਰੀ ਪ੍ਰਾਪਤ ਨਹੀਂ  ਹੈ ਕਿ ਸੰਕਰਮਿਤ ਮਹਿਲਾ ਹੈ ਜਾਂ ਪੁਰਸ਼। ਕੁਝ ਮੀਡੀਆ ਰਿਪੋਰਟਾਂ ਵਿੱਚ ਇਸ ਨੂੰ ਰਾਸ਼ਟਰਪਤੀ ਭਵਨ ਦੇ ਇੱਕ ਕਰਮਚਾਰੀ ਦੀ ਪਤਨੀ ਦੱਸਿਆ ਜਾ ਰਿਹਾ ਹੈ।

ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ਸਾਰੇ ਪਰਿਵਾਰਾਂ ਨੂੰ ਸਮਾਜਿਕ ਦੂਰੀਆਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਕਰਮਚਾਰੀ, ਜਿਸ ਦਾ ਰਿਸ਼ਤੇਦਾਰ ਕੋਰੋਨਾ ਸਕਾਰਾਤਮਕ ਪਾਇਆ ਗਿਆ ਸੀ, ਦਾ ਰਾਸ਼ਟਰਪਤੀ ਭਵਨ ਨਾਲ ਸਿੱਧਾ ਸੰਪਰਕ ਨਹੀਂ ਹੈ।