ਪੜਚੋਲ ਕਰੋ

Punjab News : ਪ੍ਰਧਾਨ ਮੰਤਰੀ ਗਰੀਬ ਕਲਿਆਨ ਅੰਨ ਯੋਜਨਾ ਤਹਿਤ ਕਣਕ ਦੀ ਪੂਰੀ ਪਾਰਦਰਸ਼ਤਾ ਨਾਲ ਹੋ ਰਹੀ ਵੰਡ : ਲਾਲ ਚੰਦ ਕਟਾਰੂਚੱਕ

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਲੋਕਾਂ ਨੂੰ ਹਰ ਸੁਵਿਧਾ ਦਾ ਲਾਭ ਪ੍ਰਦਾਨ ਕਰਨ ਵਿੱਚ ਪਾਰਦਰਸ਼ਿਤਾ ‘ਤੇ

Punjab News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਲੋਕਾਂ ਨੂੰ ਹਰ ਸੁਵਿਧਾ ਦਾ ਲਾਭ ਪ੍ਰਦਾਨ ਕਰਨ ਵਿੱਚ ਪਾਰਦਰਸ਼ਿਤਾ ‘ਤੇ ਖਾਸ ਜ਼ੋਰ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਸੂਬੇ ਵਿੱਚ ਪ੍ਰਧਾਨ ਮੰਤਰੀ ਗਰੀਬ ਕਲਿਆਨ ਅੰਨ ਯੋਜਨਾ ਦੀ ਵੰਡ ਵਿੱਚ ਪਾਰਦਰਸ਼ਤਾ ਵਧਾਉਣ ਲਈ ਇਹ ਵੰਡ ਇਲੈਕਟ੍ਰਾਨਿਕ ਪੁਆਇੰਟ ਆਫ਼ ਸੇਲ ਮਸ਼ੀਨਾਂ ਰਾਹੀਂ ਕੀਤੀ ਜਾਂਦੀ ਹੈ ,ਜਿਸ ਤਹਿਤ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਲਾਭਪਾਤਰੀ ਦਾ ਅੰਗੂਠਾ ਲਗਵਾਉਣ ਉਪਰੰਤ ਹੀ ਕੀਤੀ ਜਾਂਦੀ ਹੈ ਅਤੇ ਕਣਕ ਦੀ ਮਾਤਰਾ ਵੀ ਪਰਚੀ ਵਿੱਚ ਦਰਜ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਸਮੂਹ ਜ਼ਿਲ੍ਹਾ ਦਫ਼ਤਰਾਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਹਰੇਕ ਰਾਸ਼ਨ ਡਿਪੂ ਤੇ ਨੈਸ਼ਨਲ ਫੂਡ ਸਕਿਉਰਟੀ ਐਕਟ-2013, ਪ੍ਰਧਾਨ ਮੰਤਰੀ ਗਰੀਬ ਕਲਿਆਨ ਅੰਨ ਯੋਜਨਾ ਅਤੇ ਇਕ ਦੇਸ਼ ਇੱਕ ਰਾਸ਼ਨ ਕਾਰਡ ਦੀ ਸਕੀਮਾਂ ਤਹਿਤ ਬਣਦੇ ਲਾਭ ਸਪਸ਼ਟ ਕੀਤੇ ਜਾਣ।
 
ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਰਾਜ ਵਿੱਚ 1.41 ਕਰੋੜ ਲਾਭਪਾਤਰੀਆਂ ਲਈ ਹੀ ਕਣਕ ਭੇਜੀ ਜਾ ਰਹੀ ਹੈ ਜਦ ਕਿ ਸੂਬੇ ਵਿੱਚ ਮੌਜੂਦਾ ਸਮੇਂ ਵਿੱਚ 1.57 ਕਰੋੜ ਲਾਭਪਾਤਰੀ ਮੌਜੂਦ ਹਨ। ਸੂਬੇ ਦੇ ਵਾਧੂ 16 ਕਰੋੜ ਲਾਭਪਾਤਰੀਆਂ ਵਿੱਚੋਂ ਅਯੋਗ ਲਾਭਪਾਤਰੀਆਂ ਨੂੰ ਹਟਾਉਣ ਲਈ ਨੈਸ਼ਨਲ ਫੂਡ ਸਕਿਉਰਟੀ ਐਕਟ-2013 ਤਹਿਤ ਸੂਬੇ ਵਿੱਚ ਮੌਜੂਦਾ ਲਾਭਪਾਤਰੀਆਂ ਦੀ ਵੈਰੀਫਿਕੇਸ਼ਨ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪਤੀ ਵੱਲੋਂ ਪਤਨੀ ਦੀ ਮਰਜ਼ੀ ਬਗ਼ੈਰ ਸਰੀਰਕ ਸਬੰਧ ਬਣਾਉਣਾ ਬਲਾਤਕਾਰ ? ਸੁਪਰੀਮ ਕੋਰਟ ਨੇ ਮੰਗਿਆ ਕੇਂਦਰ ਤੋਂ ਜਵਾਬ

ਬੁਲਾਰੇ ਨੇ ਅੱਗੇ ਦੱਸਿਆ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਨ ਅੰਨ ਯੋਜਨਾ ਤਹਿਤ ਵੰਡੀ ਜਾਣ ਵਾਲੀ ਕਣਕ ਕੇਂਦਰੀ ਪੂਲ ਦੇ ਸਟਾਕ ਵਿੱਚੋਂ ਐਫ.ਸੀ.ਆਈ ਵੱਲੋਂ ਸੂਬਾ ਸਰਕਾਰ ਨੂੰ ਉਪਲਬਧ ਕਰਵਾਈ ਜਾਂਦੀ ਹੈ। ਇਹ ਕੇਂਦਰੀ ਪੁਲ ਦੀ ਕਣਕ ਜੋ ਕਿ  ਬਾਰਦਾਨੇ ਵਿੱਚ ਪ੍ਰਾਪਤ ਹੁੰਦੀ ਹੈ, ਡਿਪੂ ਹੋਲਡਰ ਵੱਲੋਂ ਬੋਰੀਆਂ ਨੂੰ ਖੋਲ੍ਹ ਕੇ ਖੁੱਲ੍ਹੇ ਰੂਪ ਵਿੱਚ ਹੀ ਵੰਡੀ ਜਾਂਦੀ ਹੈ।

ਕਿਸੇ ਵੀ ਤਰ੍ਹਾਂ ਦੀ ਬੇਨਿਯਾਮੀ ਖ਼ਿਲਾਫ਼ ਵਿਭਾਗ ਵੱਲੋਂ ਸਖ਼ਤ ਰੁਖ ਅਪਣਾਇਆ ਜਾਂਦਾ ਹੈ ਅਤੇ ਜੇਕਰ ਪ੍ਰਧਾਨ ਮੰਤਰੀ ਗਰੀਬ ਕਲਿਆਨ ਅੰਨ ਯੋਜਨਾ ਦੇ ਸਟਾਕ ਦੀ ਵੰਡ ਦੌਰਾਨ ਕੋਈ ਵੀ ਅਣਗਹਿਲੀ ਸਬੰਧੀ ਕੋਈ ਵੀ ਸ਼ਿਕਾਇਤ ਪ੍ਰਾਪਤ ਹੂੰਦੀ ਹੈ ਤਾਂ ਸ਼ਿਕਾਇਤ ਦੀ ਪੜਤਾਲ ਉਪਰੰਤ ਦੋਸ਼ੀ ਅਧਿਕਾਰੀਆਂ, ਕਰਮਚਾਰੀਆਂ ਜਾਂ ਡਿਪੂ ਹੋਲਡਰ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ।

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਕਰੋਨਾ ਮਹਾਮਾਰੀ ਕਾਰਨ ਖੁਰਾਕ ਦੇ ਸੰਕਟ ਨੂੰ ਦੂਰ ਕਰਨ ਲਈ ਪੂਰੇ ਦੇਸ਼ ਵਿੱਚ ਪ੍ਰਧਾਨ ਮੰਤਰੀ ਗਰੀਬ ਕਲਿਆਨ ਅੰਨ ਯੋਜਨਾ ਅਪ੍ਰੈਲ 2020 ਵਿੱਚ ਸ਼ੁਰੂ ਕੀਤੀ ਗਈ ਸੀ। ਇਸ ਸਕੀਮ ਤਹਿਤ ਨੈਸ਼ਨਲ ਫੂਡ ਸਕਿਉਰਟੀ ਐਕਟ-2013 ਦੇ ਲਾਭਪਾਤਰੀਆਂ ਭਾਵ ਕਿ ਅੰਨਤੋਦਿਆ ਅੰਨ ਯੋਜਨਾ ਦੇ ਲਾਭਪਾਤਰੀਆਂ ਜਾਂ ਪੀ.ਐਚ.ਐਚ. ਪਰਾਓਰਿਟੀ ਹਾਊਸਹੋਲਡਜ਼/ ਤਰਜੀਹੀ ਲਾਭਪਾਤਰੀਆਂ ਨੂੰ 5 ਕਿਲੋ ਕਣਕ ਪ੍ਰਤੀ ਲਾਭਪਾਤਰੀ ਪ੍ਰਤੀ ਮਹੀਨਾ ਮੁਫ਼ਤ ਵੰਡੀ ਜਾ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
Bhuvneshwar Stampede: ਹਾਥਰਸ ਤੋਂ ਬਾਅਦ ਪੁਰੀ 'ਚ ਮਚੀ ਭਗਦੜ, 400 ਸ਼ਰਧਾਲੂ ਜ਼ਖ਼ਮੀ, ਇੱਕ ਦੀ ਮੌਤ
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
ਬੱਚਿਆਂ ਦੇ ਹੱਥ 'ਚ ਹਮੇਸ਼ਾ ਰਹਿੰਦਾ ਫੋਨ ਤਾਂ ਜ਼ਰੂਰ ਸਮਝਾਓ ਆਹ ਗੱਲਾਂ, ਨਹੀਂ ਤਾਂ...
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Jensen Huang: ਕਦੇ ਟਾਇਲਟ ਸਾਫ ਕਰਦਾ ਸੀ ਹੁਣ ਖਰਬਾਂ ਰੁਪਏ ਦੀ ਕੰਪਨੀ ਦਾ ਮਾਲਕ, ਕਰਮਚਾਰੀਆਂ ਨੂੰ ਦਿੱਤਾ ਖਾਸ ਸੰਦੇਸ਼
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ
Health News: ਦੁੱਧ 'ਚ ਮਿਲਾ ਕੇ ਪੀਓ ਇਹ ਛੋਟੀ ਜਿਹੀ ਚੀਜ਼, ਸ਼ੂਗਰ ਤੋਂ ਲੈ ਕੇ ਕੋਲੈਸਟ੍ਰੋਲ ਤੱਕ ਸਭ ਕੁੱਝ ਰਹੇਗਾ ਕੰਟਰੋਲ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Embed widget