CM Mann: ਸੀਐਮ ਭਗਵੰਤ ਮਾਨ ਦੇ ਘਰ 'ਰਾਤਰੀ ਭੋਜ', ਸਾਰੇ ਮੰਤਰੀ, ਵਿਧਾਇਕ ਤੇ ਸੰਸਦ ਮੈਂਬਰ ਪਰਿਵਾਰਾਂ ਸਣੇ ਪਹੁੰਚਣਗੇ
Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੂਬੇ ਦੇ ਸਾਰੇ ਮੰਤਰੀਆਂ, ਵਿਧਾਇਕਾਂ ਤੇ ਸੰਸਦ ਮੈਂਬਰਾਂ ਨੂੰ ਪਰਿਵਾਰਾਂ ਸਹਿਤ ਰਾਤਰੀ ਭੋਜ ਲਈ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤ
Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੂਬੇ ਦੇ ਸਾਰੇ ਮੰਤਰੀਆਂ, ਵਿਧਾਇਕਾਂ ਤੇ ਸੰਸਦ ਮੈਂਬਰਾਂ ਨੂੰ ਪਰਿਵਾਰਾਂ ਸਹਿਤ ਰਾਤਰੀ ਭੋਜ ਲਈ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ। ਇਹ ਰਾਤਰੀ ਭੋਜ ਅੱਜ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਦਿੱਤਾ ਜਾ ਰਿਹਾ ਹੈ।
ਸੂਤਰਾਂ ਅਨੁਸਾਰ ਇਸ ਰਾਤਰੀ ਭੋਜ ਨੂੰ ਪਰਿਵਾਰ ਮਿਲਣੀ ਪ੍ਰੋਗਰਾਮ ਦੱਸਿਆ ਜਾ ਰਿਹਾ ਹੈ। ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣੇ ਨੂੰ ਸਾਢੇ 14 ਮਹੀਨੇ ਬੀਤਣ ਤੋਂ ਬਾਅਦ ਪਹਿਲੀ ਵਾਰ ਅਜਿਹਾ ਪਰਿਵਾਰਕ ਡਿਨਰ ਰੱਖਿਆ ਗਿਆ ਹੈ, ਜਿਸ ’ਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋ ਰਹੇ ਹਨ।
ਦੱਸ ਦਈਏ ਕਿ ਜਲੰਧਰ ਜ਼ਿਮਨੀ ਚੋਣ ਜਿੱਤਣ ਮਗਰੋਂ ਆਮ ਆਦਮੀ ਪਾਰਟੀ ਅੰਦਰ ਉਤਸ਼ਾਹ ਹੋਰ ਵਧ ਗਿਆ ਹੈ। ਦੂਜੇ ਪਾਸੇ ਪਾਰਟੀ ਲਗਾਤਾਰ ਵਿਵਾਦਾਂ ਅੰਦਰ ਵੀ ਘਿਰੀ ਰਹੀ ਹੈ। ਇਸ ਸਭ ਕਾਸੇ ਬਾਰੇ ਚਰਚਾ ਲਈ ਪਾਰਟੀ ਦੀ ਸਾਰੀ ਲੀਡਰਸ਼ਿਪ ਇਕੱਠੀ ਹੋ ਕੇ ਮੰਥਨ ਕਰੇਗੀ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵੀ ਚਰਚਾ ਹੋਏਗੀ। ਪੰਜਾਬ ’ਚ ਨਗਰ ਨਿਗਮ ਦੀਆਂ ਚੋਣਾਂ ਵੀ ਨਜ਼ਦੀਕ ਆ ਰਹੀਆਂ ਹਨ।
ਦੱਸ ਦਈਏ ਕਿ ‘ਆਪ’ ਸਰਕਾਰ ਵੱਲੋਂ ਅੱਜ ਹੀ ਪੰਜਾਬ ਕੈਬਨਿਟ ਵਿੱਚ ਫੇਰ ਬਦਲ ਕੀਤਾ ਜਾ ਰਿਹਾ ਹੈ। ਪੰਜਾਬ ਵਜ਼ਾਰਤ ਵਿੱਚ ਹਲਕਾ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਤੇ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਨਵੇਂ ਮੰਤਰੀ ਵਜੋਂ ਸ਼ਾਮਲ ਕੀਤਾ ਜਾ ਰਿਹਾ ਹੈ ਜਦੋਂਕਿ ਕੈਬਨਿਟ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਅਹੁਦੇ ਤੋਂ ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਦਲਵਾਰ ਦੇਰ ਸ਼ਾਮ ਨਵੇਂ ਸ਼ਾਮਲ ਕੀਤੇ ਜਾਣ ਵਾਲੇ ਵਜ਼ੀਰਾਂ ਦੇ ਨਾਮ ’ਤੇ ਮੋਹਰ ਲਗਾ ਦਿੱਤੀ ਸੀ।
ਪੰਜਾਬ ਸਰਕਾਰ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਸਹੁੰ ਚੁੱਕ ਸਮਾਗਮ ਲਈ ਅੱਜ 11 ਵਜੇ ਦਾ ਸਮਾਂ ਮੰਗਿਆ ਹੈ। ਇਸ ਮਗਰੋਂ ‘ਆਪ’ ਸਰਕਾਰ ਨੇ ਬੁੱਧਵਾਰ ਨੂੰ ਹੀ ਸ਼ਾਮ ਨੂੰ ਸਾਰੇ ਪਾਰਟੀ ਵਿਧਾਇਕਾਂ ਤੇ ਵਜ਼ੀਰਾਂ ਲਈ ਰਾਤਰੀ ਭੋਜ ਰੱਖਿਆ ਹੋਇਆ ਹੈ ਜਿਸ ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਪੁੱਜ ਰਹੇ ਹਨ।