ਚੰਡੀਗੜ੍ਹ: ਦਿੱਲੀ ‘ਚ ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ ਭਖਦਾ ਨਜ਼ਰ ਆ ਰਿਹਾ ਹੈ। ਬੀਤੇ ਦਿਨੀਂ ਕੁਝ ਜੱਥੇਬੰਦੀਆਂ ਵੱਲੋਂ 13 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਮੱਦੇਨਜ਼ਰ ਅੱਜ ਪੰਜਾਬ ਬੰਦ ਹੈ। ਇਸ ਬੰਦ ਦਾ ਅਸਰ ਕਈ ਥਾਂਵਾਂ ‘ਤੇ ਦੇਖਣ ਨੂੰ ਮਿਲ ਰਿਹਾ ਹੈ। ਬਠਿੰਡਾ ‘ਚ ਜ਼ਿਆਦਾਤਰ ਬਾਜ਼ਾਰ ਬੰਦ ਹਨ ਇੱਥੇ ਸਦਭਾਵਨਾ ਚੌਕ ‘ਤੇ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਇਕੱਠੇ ਹੋ ਕੇਜਰੀਵਾਲ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।
ਰਵਿਦਾਸ ਭਾਈਚਾਰੇ ਦਾ ਕਹਿਣਾ ਹੈ ਕਿ ਜਦੋਂ ਤਕ ਮੰਦਰ ਦੇ ਮੁੱਦੇ ‘ਤੇ ਕੋਈ ਹੱਲ ਨਹੀ ਨਿਕਲਦਾ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਇਸੇ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਜਲੰਧਰ-ਦਿੱਲੀ ਐਨਐਚ ਬੰਦ ਕਰ ਦਿੱਤਾ ਹੈ। ਕਈ ਥਾਂਵਾਂ ਜਿਵੇਂ ਬਰਨਾਲਾ, ਫ਼ਾਜ਼ਿਲਕਾ, ਹੁਸ਼ਿਆਰਪੁਰ 'ਚ ਸਕੂਲਾਂ ਅਤੇ ਕਾਲਜਾਂ ਨੂੰ ਬੰਦ ਕੀਤਾ ਗਿਆ ਹੈ।
ਕਈ ਥਾਂਵਾਂ ‘ਤੇ ਹਲਕੀ ਬਾਰਸ਼ ਤੋਂ ਬਾਅਦ ਵੀ ਲੋਕ ਸ਼ਾਂਤਮਈ ਢੰਗ ਨਾਲ ਪ੍ਰਦਾਸ਼ਨ ਕਰ ਰਹੇ ਹਨ। ਉਧਰ ਕਿਸੇ ਵੀ ਘਟਨਾ ਦੇ ਮੱਦੇਨਜ਼ਰ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ।
ਰਵਿਦਾਸ ਮੰਦਰ ਢਾਹੇ ਜਾਣ ‘ਤੇ ਭੜਕੇ ਲੋਕਾਂ ਨੇ ਕੀਤਾ ਪੰਜਾਬ ਬੰਦ
ਏਬੀਪੀ ਸਾਂਝਾ
Updated at:
13 Aug 2019 10:45 AM (IST)
ਦਿੱਲੀ ‘ਚ ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ ਭੱਖਦਾ ਨਜ਼ਰ ਆ ਰਿਹਾ ਹੈ। ਬੀਤੇ ਦਿਨੀਂ ਕੁਝ ਜੱਥੇਬੰਦੀਆਂ ਵੱਲੋਂ 13 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਮੱਦੇਨਜ਼ਰ ਅੱਜ ਪੰਜਾਬ ਬੰਦ ਹੈ। ਇਸ ਬੰਦ ਦਾ ਅਸਰ ਕਈ ਥਾਂਵਾਂ ‘ਤੇ ਦੇਖਣ ਨੂੰ ਮਿਲ ਰਿਹਾ ਹੈ।
- - - - - - - - - Advertisement - - - - - - - - -