Election 2024: ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਇੱਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ(Shiromni akali dal) ਵਿੱਚੋਂ ਕੱਢੇ ਗਏ ਰਵੀਕਰਨ ਸਿੰਘ ਕਾਹਲੋਂ(ravikaran singh kahlon) ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕਾਹਲੋਂ ਸੀਨੀਅਰ ਅਕਾਲੀ ਆਗੂ ਨਿਰਮਲ ਸਿੰਘ ਕਾਹਲੋਂ ਦਾ ਪੁੱਤਰ ਹਨ। ਉਹ ਭਾਜਪਾ ਪ੍ਰਧਾਨ ਸੁਨੀਲ ਜਾਖੜ(Sunil jakhar) ਅਤੇ ਮਨਜਿੰਦਰ ਸਿੰਘ ਸਿਰਸਾ(manjinder singh Sirsa) ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਉਹ ਸੱਚ ਬੋਲ ਰਹੇ ਹਨ। ਇਸ ਕਾਰਨ ਉਨ੍ਹਾਂ ਨੂੰ ਪਾਰਟੀ 'ਚੋਂ ਕੱਢ ਦਿੱਤਾ ਗਿਆ ਹੈ।






ਮਜੀਠੀਆ ਚਲਾ ਰਿਹਾ ਪਾਰਟੀ, ਬਾਦਲ ਤਾਂ ਮੋਹਰ


ਕਾਹਲੋਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ(Sukhbir Singh Badal) ਅਕਾਲੀ ਦਲ ਵਿੱਚ ਸਿਰਫ਼ ਇੱਕ ਰਬੜ ਦੀ ਮੋਹਰ ਹਨ। ਬਿਕਰਮ ਸਿੰਘ ਮਜੀਠੀਆ ਪਾਰਟੀ ਚਲਾਉਂਦੇ ਹਨ। ਜਿਨ੍ਹਾਂ ਨੂੰ ਉਹ ਪਸੰਦ ਕਰਦੇ ਹਨ, ਉਹ ਪਾਰਟੀ ਵਿਚ ਰੱਖਦੇ ਹਨ, ਨਹੀਂ ਤਾਂ ਉਨ੍ਹਾਂ ਨੂੰ ਘਰ ਭੇਜ ਦਿੰਦੇ ਹਨ।


1992 ਤੋਂ ਪਾਰਟੀ ਨਾਲ ਜੁੜੇ ਹੋਏ, ਮਿਹਨਤ ਕੀਤੀ


ਕਾਹਲੋਂ ਨੇ ਕਿਹਾ ਕਿ ਮੈਂ ਪਾਰਟੀ ਵਿੱਚ ਸਖ਼ਤ ਮਿਹਨਤ ਕੀਤੀ ਹੈ। ਮੈਂ 1992 ਤੋਂ ਪਾਰਟੀ ਨਾਲ ਜੁੜਿਆ ਹੋਇਆ ਸੀ। ਮੈਂ ਪਾਰਟੀ ਵਿੱਚ ਦਰੀਆਂ ਤੱਕ ਵਿਛਾਈਆਂ ਹਨ। ਪਾਰਟੀ ਨੇ ਜਿੱਥੇ ਵੀ ਡਿਊਟੀ ਲਗਾਈ। ਉੱਥੇ ਉਸ ਨੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਉਨ੍ਹਾਂ ਕਿਹਾ ਕਿ ਮੈਂ ਸਿਰਫ਼ ਇੱਕ ਗੱਲ ਕਹੀ ਸੀ ਕਿ ਸਾਫ਼ ਅਕਸ ਵਾਲੇ ਲੋਕਾਂ ਨੂੰ ਪਾਰਟੀ ਵਿੱਚ ਰੱਖਿਆ ਜਾਵੇ। ਇਸ ਗੱਲ ਕਾਰਨ ਇਹ ਸਥਿਤੀ ਬਣੀ।


ਦਲਜੀਤ ਚੀਮਾ ਨੇ ਪੋਸਟ ਪਾ ਕੇ ਪਾਰਟੀਆਂ ਤੋਂ ਦਿਖਾਇਆ ਬਾਹਰ ਦਾ ਰਾਹ


ਜ਼ਿਕਰ ਕਰ ਦਈਈ ਕਿ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਵੱਲੋਂ ਬੁੱਧਵਾਰ ਦੇਰ ਰਾਤ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਪਾਰਟੀ 'ਚੋਂ ਕੱਢੇ ਜਾਣ ਸਬੰਧੀ ਪੋਸਟ ਪਾਈ ਗਈ। ਉਨ੍ਹਾਂ ਲਿਖਿਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਿੱਠ ਵਿੱਚ ਛੁਰਾ ਮਾਰਨ ਦੇ ਦੋਸ਼ ਹੇਠ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ। ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।