ਪੜਚੋਲ ਕਰੋ
Advertisement
ਅਕਾਲੀਆਂ ਨੇ ਵਿਆਜ਼ ਸਣੇ ਮੋੜਿਆ ਮੂਲ, ਟਕਸਾਲੀਆਂ ਦੇ ਨਾਲ-ਨਾਲ ਪੁੱਤਰ ਵੀ ਕੀਤੇ ਪਾਰਟੀ 'ਚੋਂ ਬਾਹਰ
ਚੰਡੀਗੜ੍ਹ: ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਪਾਰਟੀ ਲੀਡਰਸ਼ਿਪ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੀਡਰਾਂ ਨੂੰ ਤਾਂ ਝਟਕਾਇਆ ਹੀ, ਨਾਲ ਹੀ ਉਨ੍ਹਾਂ ਦੇ ਪੁੱਤਰਾਂ ਨੂੰ ਵੀ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਖਡੂਰ ਸਾਹਿਬ ਦੇ ਵਿਧਾਇਕ ਰਹੇ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਪਿਛਲੀ ਸਰਕਾਰ ਵਿੱਚ ਪਾਰਲੀਮਾਨੀ ਸਕੱਤਰ ਰਹੇ ਅਮਰਪਾਲ ਸਿੰਘ ਬੋਨੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਖੋਹ ਲਈ ਗਈ ਹੈ। ਦੋਵੇਂ ਅਕਾਲੀ ਲੀਡਰ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਸਨ ਜਿੱਤ ਸਕੇ ਅਤੇ ਦੋਵਾਂ ਦੇ ਪਿਤਾ ਨੇ ਸੁਖਬੀਰ ਬਾਦਲ ਨੂੰ ਅਕਾਲੀ ਦਲ ਦੇ ਪ੍ਰਧਾਨ ਵਜੋਂ ਹਟਾਉਣ ਦਾ ਝੰਡਾ ਚੁੱਕਿਆ ਸੀ। ਇਸ ਦੀ ਸਜ਼ਾ ਦੋਵਾਂ ਸਾਬਕਾ ਵਿਧਾਇਕਾਂ ਨੂੰ ਵੀ ਭੁਗਤਣੀ ਪਈ ਹੈ।
ਅਕਾਲੀ ਦਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਪ੍ਰਧਾਨ ਦਾ ਇੰਨੇ ਵੱਡੇ ਪੱਧਰ 'ਤੇ ਵਿਰੋਧ ਹੋਇਆ ਹੈ ਤੇ ਇਸ ਤੋਂ ਬਾਅਦ ਪਹਿਲੀ ਵਾਰ ਇੰਨੇ ਵੱਡੇ ਪੱਧਰ 'ਤੇ ਵੱਡੀਆਂ ਕਾਰਵਾਈਆਂ ਦੇਖੀਆਂ ਜਾ ਰਹੀਆਂ ਹਨ। ਹੁਣ ਬਾਗ਼ੀਆਂ ਵਿੱਚੋਂ ਸਿਰਫ਼ ਫ਼ਰੀਦਕੋਟ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪੁੱਤਰ ਹੀ ਪਾਰਟੀ ਵਿੱਚ ਬਣੇ ਹੋਏ ਹਨ। ਮਾਝੇ ਦੇ ਲੀਡਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਦੀਆਂ ਨੀਤੀਆਂ ਵਿਰੁੱਧ ਵੱਡੇ ਪੱਧਰ 'ਤੇ ਆਵਾਜ਼ ਬੁਲੰਦ ਕੀਤੀ ਹੋਈ ਸੀ। ਇਸ ਤੋਂ ਪਹਿਲਾਂ ਮਾਝੇ ਦੇ ਤੀਜੇ ਬਾਗ਼ੀ ਲੀਡਰ ਸੇਵਾ ਸਿੰਘ ਸੇਖਵਾਂ ਦੇ ਅਸਤੀਫ਼ੇ ਤੋਂ ਬਾਅਦ ਪੱਲਾ ਬੋਚਣ ਲਈ ਪਾਰਟੀ ਨੇ ਉਨ੍ਹਾਂ ਨੂੰ ਵੀ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਹੇਠ ਬਰਖ਼ਾਸਤ ਕਰ ਦਿੱਤਾ ਸੀ। ਵੱਡੇ ਲੀਡਰਾਂ ਨੂੰ ਲਾਂਭੇ ਕਰ ਕੇ 10 ਸਾਲ ਸੱਤਾ ਸੁਖ ਭੋਗਣ ਵਾਲੇ ਸ਼੍ਰੋਮਣੀ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਆਪਣੇ ਪ੍ਰਦਰਸ਼ਨ 'ਤੇ ਸਵਾਲੀਆ ਚਿੰਨ੍ਹ ਲਾ ਲਿਆ ਹੈ। ਇਹ ਸੰਕਟ ਹੋਰ ਗੰਭੀਰ ਇਸੇ ਲਈ ਹੈ, ਕਿਉਂਕਿ ਬਾਗ਼ੀਆਂ ਵਿੱਚ ਕਈ ਮੌਜੂਦਾ ਸੰਸਦ ਮੈਂਬਰ ਵੀ ਹਨ।ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੇ ਬ੍ਰਹਮਪੁਰਾ ਤੇ ਅਜਨਾਲਾ ਕੀਤੇ ਪਾਰਟੀ 'ਚੋਂ ਆਊਟ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਸਿਹਤ
ਕਾਰੋਬਾਰ
ਪੰਜਾਬ
Advertisement