ਅਕਾਲੀ ਦਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਪ੍ਰਧਾਨ ਦਾ ਇੰਨੇ ਵੱਡੇ ਪੱਧਰ 'ਤੇ ਵਿਰੋਧ ਹੋਇਆ ਹੈ ਤੇ ਇਸ ਤੋਂ ਬਾਅਦ ਪਹਿਲੀ ਵਾਰ ਇੰਨੇ ਵੱਡੇ ਪੱਧਰ 'ਤੇ ਵੱਡੀਆਂ ਕਾਰਵਾਈਆਂ ਦੇਖੀਆਂ ਜਾ ਰਹੀਆਂ ਹਨ। ਹੁਣ ਬਾਗ਼ੀਆਂ ਵਿੱਚੋਂ ਸਿਰਫ਼ ਫ਼ਰੀਦਕੋਟ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪੁੱਤਰ ਹੀ ਪਾਰਟੀ ਵਿੱਚ ਬਣੇ ਹੋਏ ਹਨ। ਮਾਝੇ ਦੇ ਲੀਡਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਦੀਆਂ ਨੀਤੀਆਂ ਵਿਰੁੱਧ ਵੱਡੇ ਪੱਧਰ 'ਤੇ ਆਵਾਜ਼ ਬੁਲੰਦ ਕੀਤੀ ਹੋਈ ਸੀ।
ਇਸ ਤੋਂ ਪਹਿਲਾਂ ਮਾਝੇ ਦੇ ਤੀਜੇ ਬਾਗ਼ੀ ਲੀਡਰ ਸੇਵਾ ਸਿੰਘ ਸੇਖਵਾਂ ਦੇ ਅਸਤੀਫ਼ੇ ਤੋਂ ਬਾਅਦ ਪੱਲਾ ਬੋਚਣ ਲਈ ਪਾਰਟੀ ਨੇ ਉਨ੍ਹਾਂ ਨੂੰ ਵੀ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਹੇਠ ਬਰਖ਼ਾਸਤ ਕਰ ਦਿੱਤਾ ਸੀ। ਵੱਡੇ ਲੀਡਰਾਂ ਨੂੰ ਲਾਂਭੇ ਕਰ ਕੇ 10 ਸਾਲ ਸੱਤਾ ਸੁਖ ਭੋਗਣ ਵਾਲੇ ਸ਼੍ਰੋਮਣੀ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਆਪਣੇ ਪ੍ਰਦਰਸ਼ਨ 'ਤੇ ਸਵਾਲੀਆ ਚਿੰਨ੍ਹ ਲਾ ਲਿਆ ਹੈ। ਇਹ ਸੰਕਟ ਹੋਰ ਗੰਭੀਰ ਇਸੇ ਲਈ ਹੈ, ਕਿਉਂਕਿ ਬਾਗ਼ੀਆਂ ਵਿੱਚ ਕਈ ਮੌਜੂਦਾ ਸੰਸਦ ਮੈਂਬਰ ਵੀ ਹਨ।