ਪੜਚੋਲ ਕਰੋ
Advertisement
ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਮਹਿੰਗਾ ਪਿਆ ਵਿਜੀਲੈਂਸ ਟੀਮ ਨਾਲ ਪੰਗਾ, ਸੀਪੀ ਨੂੰ ਕੀਤੀ ਸ਼ਿਕਾਇਤ
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੌਰਾਨ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸੈਲੂਨ ਵਿੱਚ ਵਿਜੀਲੈਂਸ ਵਿਭਾਗ ਦੀ ਟੀਮ ਨਾਲ ਬਹਿਸ ਕੀਤੀ ਤੇ ਡੀਐਸਪੀ ਨਾਲ ਬਦਸਲੂਕੀ ਕੀਤੀ।
ਸ਼ੰਕਰ ਦਾਸ ਦੀ ਰਿਪੋਰਟ
ਚੰਡੀਗੜ੍ਹ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੌਰਾਨ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸੈਲੂਨ ਵਿੱਚ ਵਿਜੀਲੈਂਸ ਵਿਭਾਗ ਦੀ ਟੀਮ ਨਾਲ ਬਹਿਸ ਕੀਤੀ ਤੇ ਡੀਐਸਪੀ ਨਾਲ ਬਦਸਲੂਕੀ ਕੀਤੀ। ਇਸ ਤੋਂ ਇਲਾਵਾ ਰਵਨੀਤ ਬਿੱਟੂ ਨੇ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਵਿਭਾਗ ਦੀ ਟੀਮ ਨਾਲ ਲਿਜਾਣ ਤੋਂ ਰੋਕਣ ਦੀ ਕੋਸ਼ਿਸ਼ ਵੀ ਕੀਤੀ। ਅਜਿਹਾ ਕਰਕੇ ਰਵਨੀਤ ਬਿੱਟੂ ਨੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਇਆ।
ਇਸ ਸਾਰੀ ਘਟਨਾ ਦੀ ਵੀਡੀਓ ਮੋਬਾਈਲ 'ਤੇ ਬਣਾਈ ਗਈ ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਇਸ ਤੋਂ ਬਾਅਦ ਚੰਡੀਗੜ੍ਹ ਤੋਂ ਮਿਲੇ ਨਿਰਦੇਸ਼ਾਂ 'ਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਸ ਸਬੰਧੀ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਨੂੰ ਸ਼ਿਕਾਇਤ ਦਿੱਤੀ ਹੈ। ਹਾਲਾਂਕਿ ਅਜੇ ਤੱਕ ਕਿਸੇ ਪੁਲਿਸ ਅਧਿਕਾਰੀ ਨੇ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ।
ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਬੀਤੇ ਕੱਲ੍ਹ ਸਾਬਕਾ ਕਾਂਗਰਸੀ ਫੂਡ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu Arrest) ਨੂੰ ਗ੍ਰਿਫਤਾਰ ਕਰ ਲਿਆ ਹੈ। ਸਾਬਕਾ ਕਾਂਗਰਸੀ ਮੰਤਰੀ ਨੂੰ ਲੁਧਿਆਣਾ ਵਿਖੇ ਇੱਕ ਸੈਲੂਨ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ। ਠੇਕੇਦਾਰਾਂ ਦੀ ਯੂਨੀਅਨ ਨੇ ਆਸ਼ੂ ਦੇ ਕਾਰਜਕਾਲ ਦੌਰਾਨ 2000 ਕਰੋੜ ਰੁਪਏ ਦੇ ਟੈਂਡਰਾਂ ਵਿੱਚ ਧੋਖਾਧੜੀ ਦਾ ਵੀ ਦੋਸ਼ ਲਾਇਆ ਸੀ।
ਜਦੋਂ ਪੰਜਾਬ ਵਿਜੀਲੈਂਸ ਦੀ ਟੀਮ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕਰਨ ਲਈ ਲੁਧਿਆਣਾ ਪਹੁੰਚੀ ਤਾਂ ਮੌਕੇ 'ਤੇ ਮੌਜੂਦ ਕਾਂਗਰਸੀ ਐਮਪੀ ਰਵਨੀਤ ਬਿੱਟੂ ਨੇ ਇਸ ਦਾ ਵਿਰੋਧ ਕੀਤਾ। ਜਦੋਂ ਵਿਜੀਲੈਂਸ ਟੀਮ ਪਹੁੰਚੀ ਤਾਂ ਆਸ਼ੂ ਇੱਕ ਸੈਲੂਨ ਵਿੱਚ ਸੀ। ਇਸ ਦੌਰਾਨ ਰਵਨੀਤ ਬਿੱਟੂ ਵੀ ਮੌਜੂਦ ਸੀ। ਬਿੱਟੂ ਨੇ ਵਿਜੀਲੈਂਸ ਅਧਿਕਾਰੀਆਂ ਨਾਲ ਕਾਫੀ ਦੇਰ ਤੱਕ ਬਹਿਸ ਕੀਤੀ ਜੋ ਫੇਸਬੁੱਕ 'ਤੇ ਲਾਈਵ ਚੱਲ ਰਹੀ ਸੀ।
ਉਨ੍ਹਾਂ ਵਿਜੀਲੈਂਸ ਅਧਿਕਾਰੀਆਂ ਨੂੰ ਗ੍ਰਿਫ਼ਤਾਰੀ ਦੇ ਕਾਗਜਾਤ ਵਿਖਾਉਣ ਲਈ ਕਿਹਾ। ਉਨ੍ਹਾਂ ਨੇ ਵਿਜੀਲੈਂਸ ਦਫਤਰ ਘੇਰਨ ਦੀ ਚੇਤਾਵਨੀ ਵੀ ਦਿੱਤੀ। ਇਸ ਗ੍ਰਿਫਤਾਰੀ ’ਤੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਪੰਜਾਬ ਵਿਚ ਜੰਗਲ ਰਾਜ ਚਲ ਰਿਹਾ ਹੈ। ਉਨ੍ਹਾਂ ਕਿਹਾ ਕਿ ਟੀਮ ਕੋਲ ਕੋਈ ਕਾਗਜ਼ ਨਹੀਂ ਸੀ ਤੇ ਗ੍ਰਿਫਤਾਰੀ ਧੱਕੇਸ਼ਾਹੀ ਹੈ। ਕਾਂਗਰਸ ਨੇ ਇਸ ਨੂੰ ਬਦਲਾਖੋਰੀ ਦੀ ਸਿਆਸਤ ਦੱਸਿਆ ਹੈ।
ਦੱਸਣਯੋਗ ਹੈ ਕਿ ਭਿਸ਼੍ਰਟਾਚਾਰ ਮਾਮਲੇ 'ਚ ਆਪਣੀ ਗ੍ਰਿਫ਼ਤਾਰੀ ਦੇ ਡਰੋਂ ਭਾਰਤ ਭੂਸ਼ਣ ਆਸ਼ੂ ਵੱਲੋਂ ਹਾਈਕੋਰਟ ਦਾ ਰੁੱਖ ਵੀ ਕੀਤਾ ਗਿਆ ਸੀ ਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਸੀ। ਭਾਰਤ ਭੂਸ਼ਣ ਆਸ਼ੂ ਨੇ ਆਪਣੇ ਖ਼ਿਲਾਫ਼ ਦਰਜ ਕੀਤੇ ਜਾਣ ਵਾਲੇ ਕਿਸੇ ਵੀ ਮਾਮਲੇ ‘ਚ ਕਾਰਵਾਈ ਕੀਤੇ ਜਾਣ ਤੋਂ 7 ਦਿਨ ਪਹਿਲਾਂ ਨੋਟਿਸ ਦਿੱਤੇ ਜਾਣ ਅਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
Advertisement