ਲੁਧਿਆਣਾ: ਭਾਰਤ-ਚੀਨ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਇਸ ਮੁੱਦੇ 'ਤੇ ਹੋਰ ਜੰਗ ਛਿੜ ਗਈ ਹੈ। ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਭਾਰਤ-ਚੀਨ ਵਿਵਾਦ ਤੇ ਭਾਰਤ ਨੂੰ ਗਲਤ ਠਹਿਰਾ ਕੇ ਸ਼ਹੀਦਾਂ ਦਾ ਨਿਰਦਾਰ ਕੀਤਾ ਹੈ।


ਬਿੱਟੂ ਨੇ ਕਿਹਾ SFJ ਪਹਿਲਾਂ ਹੀ ਦੇਸ਼ ਵਿਰੋਧੀ ਤਾਕਤਾਂ ਨੂੰ ਹਵਾ ਦੇ ਕੇ ਮਹੌਲ ਖਰਾਬ ਕਰ ਰਿਹਾ ਹੈ। ਉਨ੍ਹਾਂ ਕਿਹਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ, ਗਾਇਕ ਦਿਲਜੀਤ ਦੋਸਾਂਝ ਤੇ ਜੈਜੀ ਬੈਂਸ ਇਸ ਸੰਗਠਨ ਦਾ ਸਮਰਥਨ ਖੁੱਲ੍ਹ ਕੇ ਕਰ ਰਹੇ ਹਨ। ਇਹੀ ਸੰਗਠਨ ਹੈ ਜੋ ਖਾਲਿਸਤਾਨ ਬਣਾਉਣ ਦੀ ਮੰਗ ਕਰਦਾ ਹੈ।


ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਗਾਇਕ ਦਲਜੀਤ ਦੋਸਾਂਝ, ਜੈਜ਼ੀ ਬੀ ਤੇ ਪੰਨੂ ਖਿਲਾਫ ਸੂਬੇ ਦੇ ਹਰ ਥਾਣੇ 'ਚ ਕੇਸ ਦਰਜ ਹੋਵੇ। ਬਿੱਟੂ ਨੇ ਕਿਹਾ ਪੰਨੂ ਚੀਨ ਦਾ ਸਮਰਥਨ ਕਰਕੇ ਦੇਸ਼ 'ਚ ਫੁੱਟ ਪਾਉਣ ਦੀ ਸਾਜ਼ਿਸ਼ ਰਚ ਰਿਹਾ ਹੈ। ਇਸ ਨਾਲ ਪੰਜਾਬ ਦਾ ਮਾਹੌਲ ਮੁੜ ਤੋਂ ਵਿਗਾੜਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ।


ਬਿੱਟੂ ਨੇ ਅਕਾਲੀ ਦਲ ਨੂੰ ਵੀ ਕਿਹਾ ਕਿ ਉਹ ਜਥੇਦਾਰ ਦੇ ਮਸਲੇ 'ਤੇ ਆਪਣਾ ਸਟੈਂਡ ਸਪਸ਼ਟ ਕਰਨ। ਓਧਰ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਕਿ ਚੀਨ ਨੂੰ ਸਖ਼ਤ ਸੰਦੇਸ਼ ਜਾਣਾ ਚਾਹੀਦਾ ਹੈ ਕਿ ਭਾਰਤ ਉਸ ਦਾ ਧੋਖਾ ਬਰਦਾਸ਼ਤ ਨਹੀਂ ਕਰੇਗਾ।



ਇਹ ਵੀ ਪੜ੍ਹੋ: ਭਾਰਤ-ਚੀਨ ਵਿਵਾਦ 'ਤੇ ਮੋਦੀ ਨੇ ਸੱਦੀ ਮੀਟਿੰਗ, ਸੋਨੀਆ ਗਾਂਧੀ ਤੇ ਮਮਤਾ ਬੈਨਰਜੀ ਵੀ ਹੋਣਗੇ ਸ਼ਾਮਲ

ਚੀਨੀ ਫ਼ੌਜ ਨਾਲ ਲੋਹਾ ਲੈਣ ਵਾਲੇ ਪੰਜਾਬੀ ਜਵਾਨਾਂ ਖ਼ਾਤਰ ਕੈਪਟਨ ਨੇ ਬਦਲੇ ਨਿਯਮ

ਸਰਹੱਦ 'ਤੇ ਜੰਗ ਦੀ ਦਹਿਸ਼ਤ, ਪਿੰਡ ਖਾਲੀ ਕਰਾਏ, ਫੌਜੀਆਂ ਨੇ ਸੰਭਾਲੇ ਮੋਰਚੇ

ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਹੁਣ ਹੋਵੇਗਾ ਬਾਲੀਵੁੱਡ ਦੀ ਅਸਲੀਅਤ ਦਾ ਖ਼ੁਲਾਸਾ

ਨਹੀਂ ਰੁਕਿਆ ਕੋਰੋਨਾ ਵਾਇਰਸ ਦਾ ਕਹਿਰ, ਦੁਨੀਆਂ ਭਰ 'ਚ ਸਥਿਤੀ ਗੰਭੀਰ, 85 ਲੱਖ ਤੋਂ ਟੱਪਿਆ ਅੰਕੜਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ