ਪੜਚੋਲ ਕਰੋ

Rahul Gandhi: ਰਾਹੁਲ ਗਾਂਧੀ ਦੀ ਖਾਲਿਸਤਾਨੀਆਂ ਨੂੰ ਹਮਾਇਤ? ਰਵਨੀਤ ਬਿੱਟੂ ਦਾ ਚੈਲੰਜ

Ravneet Bittu Attack on Rahul Gandhi: ਰਾਹੁਲ ਦੇ ਅਮਰੀਕਾ 'ਚ ਬਿਆਨ 'ਤੇ ਬਿੱਟੂ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਇੱਥੇ (ਭਾਰਤ) ਰਹਿਣਾ ਚੰਗਾ ਨਹੀਂ ਲੱਗਦਾ। ਉਸ ਦੀਆਂ ਬਹੁਤ ਸਾਰੀਆਂ ਕਮਜ਼ੋਰੀਆਂ ਹਨ, ਕਿਉਂਕਿ ਉਸ ਦਾ ਸਭ ਕੁਝ ਵਿਦੇਸ਼ੀ ਹੈ।

Ravneet Bittu Attack on Rahul Gandhi: ਅਮਰੀਕਾ ਵਿੱਚ ਕਾਂਗਰਸੀ ਲੀਡਰ ਰਾਹੁਲ ਗਾਂਧੀ ਦੇ ਬਿਆਨ ਨੂੰ ਲੈ ਕੇ ਭਾਰਤ ਵਿੱਚ ਤਰਥੱਲੀ ਮੱਚੀ ਹੋਈ ਹੈ। ਬੁੱਧਵਾਰ ਨੂੰ ਪਹਿਲੀ ਵਾਰ ਰੇਲ ਕੋਚ ਫੈਕਟਰੀ ਪਹੁੰਚੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਰਾਹੁਲ ਗਾਂਧੀ 'ਤੇ ਤਿੱਖੀ ਟਿੱਪਣੀ ਕਰਦਿਆਂ ਜਵਾਬੀ ਹਮਲਾ ਕੀਤਾ।

ਰਾਹੁਲ ਦੇ ਅਮਰੀਕਾ 'ਚ ਬਿਆਨ 'ਤੇ ਬਿੱਟੂ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਇੱਥੇ (ਭਾਰਤ) ਰਹਿਣਾ ਚੰਗਾ ਨਹੀਂ ਲੱਗਦਾ। ਉਸ ਦੀਆਂ ਬਹੁਤ ਸਾਰੀਆਂ ਕਮਜ਼ੋਰੀਆਂ ਹਨ, ਕਿਉਂਕਿ ਉਸ ਦਾ ਸਭ ਕੁਝ ਵਿਦੇਸ਼ੀ ਹੈ। ਇਸੇ ਲਈ ਉਹ ਵਿਦੇਸ਼ ਜਾ ਕੇ ਅਜਿਹੀਆਂ ਗੱਲਾਂ ਕਰਦਾ ਹੈ। ਇਸ ਵਾਰ ਤਾਂ ਉਸ ਨੇ ਕਮਾਲ ਕਰ ਦਿੱਤਾ। ਉਸ ਨੇ ਅੱਗ 'ਤੇ ਤੇਲ ਪਾਉਣ ਦਾ ਕੰਮ ਕੀਤਾ ਹੈ। ਜਿੱਥੇ ਰਾਏਸ਼ੁਮਾਰੀ ਹੁੰਦੀ ਹੈ, ਜਿੱਥੇ ਪੰਨੂ ਵਰਗੇ ਲੋਕ ਦੇਸ਼ ਨੂੰ ਤੋੜਨ ਦੀ ਗੱਲ ਕਰਦੇ ਹਨ, ਉੱਥੇ ਜਾ ਕੇ ਰਾਹੁਲ ਜੋ ਗੱਲ ਕਰਦੇ ਹਨ, ਉਹ ਇੱਥੇ ਕਿਉਂ ਨਹੀਂ ਕਰਦੇ?

ਰਾਹੁਲ ਗਾਂਧੀ ਨੇ ਰਾਏਸ਼ੁਮਾਰੀ ਦਾ ਸਮਰਥਨ ਕੀਤਾ
ਇੱਕ ਸਵਾਲ ਦੇ ਜਵਾਬ ਵਿੱਚ ਰਵਨੀਤ ਬਿੱਟੂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਰਾਏਸ਼ੁਮਾਰੀ ਦਾ 100 ਫੀਸਦੀ ਸਮਰਥਨ ਕੀਤਾ ਹੈ। ਰਾਹੁਲ ਗਾਂਧੀ ਉਨ੍ਹਾਂ ਨਾਲ ਪੂਰੀ ਤਰ੍ਹਾਂ ਸਹਿਮਤ ਸਨ। ਅੱਜ ਰਾਹੁਲ ਗਾਂਧੀ ਤੇ ਗੁਰਪਤਵੰਤ ਸਿੰਘ ਪੰਨੂ ਵਿੱਚ ਕੋਈ ਫਰਕ ਨਹੀਂ ਕਿਉਂਕਿ ਉਨ੍ਹਾਂ ਕੋਲ ਫੰਡ ਨਹੀਂ ਤੇ ਉਹ ਸ਼ੁਭਚਿੰਤਕਾਂ ਤੋਂ ਫੰਡ ਇਕੱਠਾ ਕਰਨਾ ਚਾਹੁੰਦੇ ਹਨ।

ਬਿੱਟੂ ਦੀ ਰਾਹੁਲ ਗਾਂਧੀ ਨੂੰ ਵੰਗਾਰ
ਬਿੱਟੀ ਨੇ ਰਾਹੁਲ ਨੂੰ ਇੱਕ ਵੀ ਅਜਿਹਾ ਵਿਅਕਤੀ ਦਿਖਾਉਣ ਲਈ ਚੁਣੌਤੀ ਦਿੱਤੀ ਜਿਸ ਨੂੰ ਭਾਰਤ ਵਿੱਚ ਦਸਤਾਰ, ਕੜਾ ਪਹਿਨਣ ਜਾਂ ਗੁਰਦੁਆਰਾ ਸਾਹਿਬ ਜਾਣ ਦੀ ਇਜਾਜ਼ਤ ਨਹੀਂ। ਉਨ੍ਹਾਂ ਨੇ ਕਿਹਾ ਕਿ ਰਾਹੁਲ ਮੁਤਾਬਕ ਜੇਕਰ ਅਜਿਹਾ ਹੈ ਤਾਂ ਸਵਾਲ ਇਹ ਉੱਠਦਾ ਹੈ ਕਿ ਸਾਨੂੰ ਅਜਿਹਾ ਕਰਨ ਤੋਂ ਕੌਣ ਰੋਕਦਾ ਹੈ, ਕਿਰਪਾ ਕਰਕੇ ਸਾਨੂੰ ਦੱਸੋ। ਬਿੱਟੂ ਨੇ ਕਿਹਾ ਕਿ ਮੈਂ ਉਸ ਪਾਰਟੀ ਵਿੱਚ ਰਿਹਾ ਹਾਂ ਤੇ ਰਾਹੁਲ ਗਾਂਧੀ ਦੇ ਸਭ ਤੋਂ ਨੇੜੇ ਰਿਹਾ ਹਾਂ। ਰਾਹੁਲ ਗਾਂਧੀ ਆਪਣੇ ਬਾਰੇ ਗੱਲ ਕਰਨ, ਸਿੱਖਾਂ ਨੂੰ ਨਾ ਭੜਕਾਉਣ। ਅਸਲ ਗੱਲ ਇਹ ਹੈ ਕਿ ਉਹ ਮੋਦੀ ਤੇ ਭਾਜਪਾ ਨੂੰ ਦੇਖ ਕੇ ਉਸ ਦੀਆਂ ਚੀਕਾਂ ਨਿਕ ਰਹੀਆਂ ਹਨ। ਉਹ ਸਿੱਖਾਂ ਨੂੰ ਛੇੜ ਕੇ ਪ੍ਰਧਾਨ ਮੰਤਰੀ ਦਾ ਅਹੁਦਾ ਹਾਸਲ ਕਰਨਾ ਚਾਹੁੰਦਾ ਹੈ।

ਵਿਦੇਸ਼ਾਂ ਵਿੱਚ ਗਰਮ ਖਿਆਲੀ ਵਧ ਰਹੇ
ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਿਆਨ ਦਾ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ 'ਤੇ ਕੋਈ ਅਸਰ ਨਹੀਂ ਹੋਣ ਵਾਲਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਗਰਮ ਖਿਆਲੀਆਂ ਦੀ ਗਿਣਤੀ ਵਧ ਰਹੀ ਹੈ। ਡੌਂਕੀ ਬਣ ਕੇ ਜਾਣ ਵਾਲੇ ਨੌਜਵਾਨਾਂ ਨੂੰ ਪੰਨੂ ਐਂਡ ਕੰਪਨੀ ਸੰਭਾਲ ਰਹੀ ਹੈ। ਇਹ ਅੰਕੜਾ ਹਜ਼ਾਰਾਂ ਤੱਕ ਪਹੁੰਚ ਗਿਆ ਹੈ। ਪੰਜਾਬ ਵਿੱਚ ਸਿੱਖ ਆਗੂ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਹੈ ਜਿਸ ਕਾਰਨ ਅਜਿਹੇ ਮੁੱਦੇ ਪੈਦਾ ਹੋ ਰਹੇ ਹਨ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget