Punjab News: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੇਜਰੀਵਾਲ ਤੇ ਰਾਘਵ ਚੱਢਾ ਨੂੰ ਦੱਸਿਆ ਪੰਜਾਬ ਦੇ ਦੁਸ਼ਮਣ, ਬੋਲੇ- 'AAP ਜਾਣਬੁੱਝ ਕੇ ਝੋਨੇ ਦੀ ਨਹੀਂ ਕਰ ਰਹੀ ਖਰੀਦ'
ਪੰਜਾਬ ਵਿੱਚ ਇਸ ਸਮੇਂ ਝੋਨੇ ਦੀ ਫਸਲ ਦੀ ਖਰੀਦ ਨੂੰ ਲੈ ਕੇ ਵੱਡੀ ਸਮੱਸਿਆ ਚੱਲ ਰਹੀ ਹੈ। ਜਿਸ ਕਰਕੇ ਕਿਸਾਨ ਸੜਕਾਂ ਉੱਤੇ ਧਰਨੇ ਦੇ ਰਹੇ ਹਨ। ਰਵਨੀਤ ਸਿੰਘ ਬਿੱਟੂ ਨੇ ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।..
Punjab News: ਪੰਜਾਬ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਨੇ ਸੜਕਾਂ ਜਾਮ ਕਰ ਦਿੱਤੀਆਂ ਹਨ। ਕਿਸਾਨਾਂ ਦੇ ਧਰਨੇ 'ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਿੱਟੂ ਦਾ ਕਹਿਣਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੀ ਸਮੱਸਿਆ ਜਾਣਬੁੱਝ ਕੇ ਪੈਦਾ ਕੀਤੀ ਗਈ ਹੈ। ਕਿਉਂਕਿ ਪੰਜਾਬ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਅਤੇ ਰਾਘਵ ਚੱਢਾ ਦੇ ਕੰਟਰੋਲ ਹੇਠ ਹੈ। ਬਿੱਟੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਦੋਵੇਂ ਹੀ ਪੰਜਾਬ ਦੇ ਦੁਸ਼ਮਣ ਹਨ। ਇਸ ਕਰਕੇ ਸੂਬੇ ਵਿੱਚ ਝੋਨੇ ਦੀ ਖਰੀਦ ਨਹੀਂ ਹੋ ਰਹੀ ਹੈ।
ਹੋਰ ਪੜ੍ਹੋ : ਧਨਤੇਰਸ 'ਤੇ ਸੋਨਾ ਖਰੀਦਣ ਦਾ ਸਭ ਤੋਂ ਵਧੀਆ ਸਮਾਂ ਕਿਹੜਾ ਬਣ ਰਿਹਾ? ਇੱਥੇ ਜਾਣੋ ਪੂਰੀ ਡਿਟੇਲ
ਬਿੱਟੂ ਨੇ ਆਪ ਸਰਕਾਰ ਉੱਤੇ ਚੁੱਕੇ ਸਵਾਲ
ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ ਸਮੱਸਿਆ ਨਾ ਤਾਂ ਕਿਸਾਨਾਂ ਦੀ ਹੈ, ਨਾ ਸ਼ੈਲਰਾਂ ਦੀ, ਨਾ ਮਜ਼ਦੂਰਾਂ ਦੀ ਅਤੇ ਨਾ ਹੀ ਕੇਂਦਰ ਸਰਕਾਰ ਦੀ। ਕਿਉਂਕਿ ਕੇਂਦਰ ਸਰਕਾਰ ਵੱਲੋਂ 44000 ਕਰੋੜ ਰੁਪਏ ਦੋ ਮਹੀਨੇ ਪਹਿਲਾਂ ਹੀ ਅਦਾ ਕੀਤੇ ਜਾ ਚੁੱਕੇ ਹਨ। ਕੇਂਦਰ ਸਰਕਾਰ ਨੇ ਇਹ 2 ਮਹੀਨੇ ਪਹਿਲਾਂ ਪੰਜਾਬ ਲਈ ਘੱਟੋ-ਘੱਟ ਸਮਰਥਨ ਮੁੱਲ 'ਤੇ ਫਸਲਾਂ ਦੀ ਖਰੀਦ ਲਈ ਜਾਰੀ ਕੀਤਾ ਸੀ। ਇਸ ਦੇ ਬਾਵਜੂਦ ਪੰਜਾਬ ਸਰਕਾਰ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਇੱਕ ਹੋਰ ਮਾਹੌਲ ਸਿਰਜਣ ਲਈ ਜਾਣਬੁੱਝ ਕੇ ਝੋਨੇ ਦੀ ਖਰੀਦ ਵਿੱਚ ਦੇਰੀ ਕਰ ਰਹੀ ਹੈ।
ਬਿੱਟੂ ਨੇ ਕਿਹਾ ਕਿ ਪੰਜਾਬ 'ਤੇ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਦੀ ਪਕੜ ਹੈ। ਉਹ ਇੰਸਪੈਕਟਰਾਂ ਨੂੰ ਖਰੀਦ ਆਰਡਰ ਨਹੀਂ ਦੇ ਰਹੇ ਹਨ। ਉਥੇ ਸਰਕਾਰ ਦਾ ਕੋਈ ਕੰਟਰੋਲ ਨਹੀਂ ਹੈ। ਜੇਕਰ ਸਰਕਾਰ ਦਾ ਕੰਟਰੋਲ ਹੁੰਦਾ ਤਾਂ ਕੁਝ ਸਿਸਟਮ ਬਣਾਇਆ ਜਾ ਸਕਦਾ ਸੀ ਪਰ ਅਜਿਹਾ ਨਹੀਂ ਕੀਤਾ ਜਾ ਰਿਹਾ। ਮੰਡੀਆਂ ਵਿੱਚ ਝੋਨੇ ਦੇ ਢੇਰ ਲੱਗੇ ਹੋਏ ਹਨ। ਇਹ ਸਭ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ। ਕਿਉਂਕਿ ਬਾਅਦ ਵਿੱਚ ਕਿਸਾਨਾਂ ਤੋਂ 300 ਰੁਪਏ ਪ੍ਰਤੀ ਕੁਇੰਟਲ ਉੱਤੇ ਕੱਟ ਲਗਾਇਆ ਜਾਏਗਾ ਅਤੇ ਇਹ ਪੈਸਾ ਕੇਜਰੀਵਾਲ ਨੂੰ ਦਿੱਤੇ ਜਾਣਗੇ। ਰਵਨੀਤ ਬਿੱਟੂ ਨੇ ਕਿਹਾ ਕਿ ਅਸੀਂ ਇਸ ਮੁੱਦੇ ਨੂੰ ਲੈ ਕੇ ਭਲਕੇ ਰਾਜਪਾਲ ਨੂੰ ਮਿਲਾਂਗੇ। ਉਨ੍ਹਾਂ ਕਿਹਾ ਕਿ ਸੀਐਮ ਭਗਵੰਤ ਮਾਨ ਨੂੰ ਅਹੁਦਾ ਛੱਡ ਦੇਣਾ ਚਾਹੀਦਾ ਹੈ। ਜੇਕਰ CM ਭਗਵੰਤ ਮਾਨ ਅਸਤੀਫਾ ਦੇ ਦਿੰਦੇ ਹਨ ਤਾਂ ਇਹ ਮਸਲਾ 2 ਦਿਨਾਂ 'ਚ ਹੱਲ ਹੋ ਜਾਵੇਗਾ। ਬਿੱਟੂ ਨੇ ਕਿਹਾ ਕਿ ਦੋ ਦਿਨਾਂ ਬਾਅਦ ਭਾਜਪਾ ਆਗੂ ਸਾਰੀਆਂ ਮੰਡੀਆਂ ਦਾ ਦੌਰਾ ਕਰਨਗੇ। ਹਰ ਲੀਡਰਸ਼ਿਪ ਦੀ ਡਿਊਟੀ ਲਗਾਈ ਗਈ ਹੈ।
#WATCH | Chandigarh | On farmers' protest, Union Minister Ravneet Singh Bittu says, "This problem has been intentionally created by the AAP govt (of Punjab). This problem is neither from the side of farmers nor from the central govt... Rs 44,000 crore has already been released by… pic.twitter.com/hbsqw1r2kT
— ANI (@ANI) October 26, 2024