ਲੁਧਿਆਣਾ: ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ 'ਤੇ ਖੂਬ ਵਰ੍ਹੇ। ਉਨ੍ਹਾਂ ਕਿਹਾ ਕਿ ਉਹ ਸਾਡਾ ਸਟੈਂਡ ਪੁੱਛਣ ਦੀ ਥਾਂ ਰਾਜਸਥਾਨ ਵਿੱਚ ਜਾ ਕੇ ਆਪਣੀ ਸਰਕਾਰ ਬਚਾਉਣ। ਉਨ੍ਹਾਂ ਨੇ ਰਵਨੀਤ ਬਿੱਟੂ ਨੂੰ ਵਿਹਲਾ ਬੰਦਾ ਦੱਸਿਆ। ਇਸ ਦੌਰਾਨ ਉਨ੍ਹਾਂ ਨੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਨੋਟਿਸ ਜਾਰੀ ਕਰਨ ਨੂੰ ਲੈ ਕੇ ਕਿਹਾ ਕਿ ਇਹ ਪਾਰਟੀ ਹਾਈਕਮਾਂਡ ਵੱਲੋਂ ਕੀਤਾ ਗਿਆ ਫੈਸਲਾ ਹੈ।

ਦੱਸ ਦਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਪਹੁੰਚੇ ਸੀ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਤੇ ਜਮ ਕੇ ਨਿਸ਼ਾਨੇ ਸਾਧੇ। ਰਵਨੀਤ ਬਿੱਟੂ ਵੱਲੋਂ ਬੀਬੀਐਮਬੀ ਤੇ ਆਮ ਆਦਮੀ ਪਾਰਟੀ ਨੂੰ ਆਪਣਾ ਸਟੈਂਡ ਸਪਸ਼ਟ ਕਰਨ ਲਈ ਕੀਤੀ ਪ੍ਰੈੱਸ ਕਾਨਫਰੰਸ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਸਾਡਾ ਸਟੈਂਡ ਬਿਲਕੁਲ ਸਪੱਸ਼ਟ ਹੈ। ਇਸ ਸਬੰਧੀ ਅਸੀਂ ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ ਹੀ ਮਤਾ ਪਾਸ ਕਰ ਦਿੱਤਾ ਸੀ।

ਉਨ੍ਹਾਂ ਰਵਨੀਤ ਬਿੱਟੂ ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਉਹ ਪਹਿਲਾਂ ਰਾਜਸਥਾਨ ਜਾ ਕੇ ਆਪਣੀ ਸਰਕਾਰ ਬਚਾ ਲੈਣ। ਉਸ ਤੋਂ ਬਾਅਦ ਦੂਜਿਆਂ ਦਾ ਸਟੈਂਡ ਪੁੱਛਣ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਰਵਨੀਤ ਬਿੱਟੂ ਵਿਹਲਾ ਬੰਦਾ ਹੈ। ਉਸ ਨੂੰ ਮੈਂ ਹੁਣ ਕੀ ਜਵਾਬ ਦੇਵਾਂ। ਉੱਥੇ ਹੀ ਫੌਜਾ ਸਿੰਘ ਸਰਾਰੀ ਨੂੰ ਨੋਟਿਸ ਜਾਰੀ ਕਰਨ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਹ ਪਾਰਟੀ ਹਾਈਕਮਾਂਡ ਵੱਲੋਂ ਕੀਤਾ ਗਿਆ ਫੈਸਲਾ ਹੈ।

ਦਰਅਸਲ ਕੁਲਦੀਪ ਸਿੰਘ ਧਾਲੀਵਾਲ ਅੱਜ ਲੁਧਿਆਣਾ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਰਵਾਏ ਜਾ ਰਹੇ ਕਿਸਾਨ ਜਾਗਰੂਕਤਾ ਸਮਾਗਮ ਵਿੱਚ ਹਿੱਸਾ ਲੈਣ ਲਈ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਵੱਡਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਾਨੂੰ ਪੰਜਾਬ ਦੀ ਚਿੰਤਾ ਹੈ ਕਿਉਂਕਿ ਇੱਥੇ   ਪਹਿਲਾਂ ਪਰਾਲੀ ਦਾ ਅਸਰ ਪੰਜਾਬ ਵਿੱਚ ਹੁੰਦਾ ਹੈ, ਉਸ ਤੋਂ ਬਾਅਦ ਦਿੱਲੀ ਜਾਂਦਾ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।