INDIA ਗੱਠਜੋੜ ਤੋਂ ਪਹਿਲਾਂ ਹੀ ਕਾਂਗਰਸ 'ਚ ਪੈਣ ਲੱਗੇ ਖਲਾਰੇ, ਅੰਦਰੂਨੀ ਕਾਟੋ ਕਲੇਸ਼ ਆਇਆ ਬਾਹਰ
Ravneet Bittu on INDIA alliance - ਪੰਜਾਬ ਵਿੱਚ ਕਾਂਗਰਸ ਅਤੇ AAP ਇਕੱਠੇ ਹੁੰਦੇ ਦਿਖਾਈ ਨਹੀਂ ਦੇ ਰਹੇ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਲੀਡਰ ਤੇ ਕਾਂਗਰਸੀ ਵਿਧਾਇਕ
Lok Sabha 2024 ਦੀਆਂ ਚੋਣਾਂ ਤੋਂ ਪਹਿਲਾਂ ਬੀਜੇਪੀ ਦੇ ਵਿਰੋਧੀ ਦਲਾਂ ਵੱਲੋਂ ਇੱਕ ਗੱਠਜੋੜ ਬਣਾਇਆ ਗਿਆ ਹੈ ਜਿਸ ਦਾ ਨਾਮ INDIA ਰੱਖਿਆ ਹੋਇਆ ਹੈ। ਇਸ ਦੀ ਬੀਤੇ ਦਿਨ ਬੈਠਕ ਵੀ ਹੋਈ ਸੀ। ਮੀਟਿੰਗ ਤੋਂ ਪਹਿਲਾਂ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸਾਫ਼ ਸਾਫ਼ ਕਿਹਾ ਕਿ ਗੱਠਜੋੜ ਤਾਂ ਹੀ ਸਿਰੇ ਚੜ੍ਹ ਸਕਦਾ ਹੈ ਜੇਕਰ ਆਪਸੀ ਮੱਤਭੇਦ ਭੁਲਾ ਕੇ ਇੱਕ ਹੋ ਜਾਈਏ।
ਪਰ ਪੰਜਾਬ ਵਿੱਚ ਕਾਂਗਰਸ ਅਤੇ AAP ਇਕੱਠੇ ਹੁੰਦੇ ਦਿਖਾਈ ਨਹੀਂ ਦੇ ਰਹੇ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਲੀਡਰ ਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਇਸ ਮਹਾ ਗੱਠਜੋੜ ਦੇ ਖਿਲਾਫ ਹੈ ਕਿਉਂਕਿ ਇਸ ਵਿੱਚ ਆਮ ਆਦਮੀ ਪਾਰਟੀ ਵੀ ਸ਼ਾਮਲ ਹੈ।
ਇਸ 'ਤੇ ਲੁਧਿਆਣਾ ਤੋਂ ਕਾਂਗਰਸ ਦੇ ਐਮਪੀ ਰਵਨੀਤ ਸਿੰਘ ਬਿੱਟੂ ਨੇ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ 'ਤੇ ਨਿਸ਼ਾਨੇ ਸਾਧੇ ਹਨ। ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਸਪੱਸ਼ਟ ਕਹਿ ਦਿੱਤਾ ਹੈ ਕਿ ਕਾਂਗਰਸ ਦਾ ‘ਆਪ’ ਨਾਲ ਸਮਝੌਤਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਹੈ ਕਿ ਕਾਂਗਰਸੀ ਆਗੂਆਂ ਨੂੰ ਪਾਰਟੀ ਵਰਕਰਾਂ ਤੇ ਲੋਕਾਂ ਨੂੰ ਗੁਮਰਾਹ ਨਹੀਂ ਕਰਨਾ ਚਾਹੀਦਾ।
ਬਿੱਟੂ ਨੇ ਕਿਹਾ ਕਿ ਦੋਵਾਂ ਪਾਰਟੀਆਂ ਨੇ ਗੱਠਜੋੜ ਬਾਰੇ ਬਕਾਇਦਾ ਕਮੇਟੀਆਂ ਗਠਿਤ ਕਰ ਦਿੱਤੀਆਂ ਹਨ। ਕਾਂਗਰਸ ਪਾਰਟੀ ਵੱਲੋਂ ਬਣਾਈ ਸਬ-ਕਮੇਟੀ 'ਚ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਤੇ 'ਆਪ' ਵੱਲੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਮੈਂਬਰ ਬਣਾਇਆ ਗਿਆ ਹੈ।
ਬਿੱਟੂ ਨੇ ਕਿਹਾ ਕਿ ਜੇ ਕਾਂਗਰਸ ਪ੍ਰਧਾਨ ਤੇ ਵਿਰੋਧੀ ਧਿਰ ਦੇ ਨੇਤਾ ਜਾਂ ਕਿਸੇ ਹੋਰ ਨੂੰ ਪਾਰਟੀ ਹਾਈ ਕਮਾਨ ਦਾ ਫ਼ੈਸਲਾ ਮਨਜ਼ੂਰ ਨਹੀਂ ਤਾਂ ਉਹ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦੇਣ। ਉਨ੍ਹਾਂ ਕਿਹਾ ਕਿ ਅਹੁਦਿਆਂ ਦਾ ਆਨੰਦ ਵੀ ਲੈਣਾ ਤੇ ਪਾਰਟੀ ਦਾ ਫ਼ੈਸਲਾ ਵੀ ਨਹੀਂ ਮੰਨਣਾ, ਅਜਿਹੀਆਂ ਦੋਗਲੀਆਂ ਗੱਲਾਂ ਨਹੀਂ ਚੱਲਣੀਆਂ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial