(Source: ECI/ABP News/ABP Majha)
Ludhiana News: ਰਾਜਾ ਵੜਿੰਗ ਨੇ ਕਿਹਾ...ਅਕਲ ਨੂੰ ਹੱਥ ਮਾਰ ਤਾਂ ਰਵਨੀਤ ਬਿੱਟੂ ਹੋਏ ਲਾਲ-ਪੀਲੇ...ਪੂਰੀ ਕਾਂਗਰਸ ਨੂੰ ਕਹਿ ਦਿੱਤੀ ਆਹ ਗੱਲ
Punjab News: ਰਾਜਾ ਵੜਿੰਗ ਨੇ ਖਰੀਆਂ-ਖਰੀਆਂ ਸੁਣਾਈਆਂ ਤਾਂ ਬਿੱਟੂ ਨੇ ਵੀ ਪਲਟਵਾਰ ਕੀਤਾ ਹੈ। ਦੋਵੇਂ ਲੀਡਰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਤਸਵੀਰ ਬੀਜੇਪੀ ਦੇ ਪੋਸਟਰਾਂ ਉਪਰ ਲਾਉਣ ਨੂੰ ਲੈ ਕੇ ਭਿੜੇ ਹਨ।
Ludhiana News: ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕਾਂਗਰਸ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਿਚਾਲੇ ਖੜਕ ਗਈ ਹੈ। ਰਾਜਾ ਵੜਿੰਗ ਨੇ ਖਰੀਆਂ-ਖਰੀਆਂ ਸੁਣਾਈਆਂ ਤਾਂ ਬਿੱਟੂ ਨੇ ਵੀ ਪਲਟਵਾਰ ਕੀਤਾ ਹੈ। ਦੋਵੇਂ ਲੀਡਰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਤਸਵੀਰ ਬੀਜੇਪੀ ਦੇ ਪੋਸਟਰਾਂ ਉਪਰ ਲਾਉਣ ਨੂੰ ਲੈ ਕੇ ਭਿੜੇ ਹਨ।
ਅੱਜ ਭਾਜਪਾ ਦੇ ਬੋਰਡ 'ਤੇ ਬੇਅੰਤ ਸਿੰਘ ਦੀ ਤਸਵੀਰ ਪੋਸਟ ਕਰਨ 'ਤੇ ਰਾਜਾ ਵੜਿੰਗ ਨੇ ਰਵਨੀਤ ਬਿੱਟੂ ਤਾਅਨਾ ਮਾਰਿਆ ਸੀ ਜਿਸ ਦਾ ਬਿੱਟੂ ਨੇ ਵੀ ਜਵਾਬ ਦਿੱਤਾ ਹੈ। ਬਿੱਟੂ ਨੇ ਸਮੁੱਚੀ ਕਾਂਗਰਸ ਪਾਰਟੀ 'ਤੇ ਸਵਾਲ ਖੜ੍ਹੇ ਕੀਤੇ ਹਨ।
ਸ਼ਹੀਦ ਪਾਰਟੀਆਂ ਤੋਂ ਉਪਰ ਹੁੰਦੇ ਹਨ। ਕਾਂਗਰਸ ਨੇ ਮੇਰੇ ਦਾਦਾ ਜੀ ਦੀ ਸਰਵਉੱਚ ਕੁਰਬਾਨੀ ਨੂੰ ਕਦੇ ਵੀ ਮਾਨਤਾ ਨਹੀਂ ਦਿੱਤੀ। PCC ਦੱਸੇ ਕਿ 25 ਸਾਲ ਵਿੱਚ ਚੋਣਾਂ ਜਾ ਪਾਰਟੀ ਦੇ ਪ੍ਰੋਗਰਾਮਾਂ ਵਿਚ ਉਹਨਾਂ ਦੀ ਕੁਰਬਾਨੀ ਦਾ ਕਦੇ ਜ਼ਿਕਰ ਵੀ ਕੀਤਾ? ਚੰਡੀਗੜ੍ਹ ਕਾਂਗਰਸ ਭਵਨ ਸਾਹਮਣੇ ਤੋਂ ਬੇਅੰਤ ਸਿੰਘ ਜੀ ਦੇ ਬੁੱਤ ਕਿਉਂ ਹਟਾਏ ਗਏ?@RajaBrar_INC
— Ravneet Singh Bittu (@RavneetBittu) April 17, 2024
ਰਵਨੀਤ ਸਿੰਘ ਬਿੱਟੂ ਨੇ ਐਕਸ 'ਤੇ ਲਿਖਿਆ- ਸ਼ਹੀਦ ਪਾਰਟੀਆਂ ਤੋਂ ਉਪਰ ਹੁੰਦੇ ਹਨ। ਕਾਂਗਰਸ ਨੇ ਮੇਰੇ ਦਾਦਾ ਜੀ ਦੀ ਸਰਵਉੱਚ ਕੁਰਬਾਨੀ ਨੂੰ ਕਦੇ ਵੀ ਮਾਨਤਾ ਨਹੀਂ ਦਿੱਤੀ। PCC ਦੱਸੇ ਕਿ 25 ਸਾਲ ਵਿੱਚ ਚੋਣਾਂ ਜਾ ਪਾਰਟੀ ਦੇ ਪ੍ਰੋਗਰਾਮਾਂ ਵਿੱਚ ਉਨ੍ਹਾਂ ਦੀ ਕੁਰਬਾਨੀ ਦਾ ਕਦੇ ਜ਼ਿਕਰ ਵੀ ਕੀਤਾ? ਚੰਡੀਗੜ੍ਹ ਕਾਂਗਰਸ ਭਵਨ ਸਾਹਮਣੇ ਤੋਂ ਬੇਅੰਤ ਸਿੰਘ ਜੀ ਦੇ ਬੁੱਤ ਕਿਉਂ ਹਟਾਏ ਗਏ?
ਦਰਅਸਲ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਸ਼ੇਅਰ ਕੀਤੀ ਹੈ। ਵੜਿੰਗ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ- ਬਿੱਟੂ ਜੀ ਤੁਸੀਂ ਆਪ ਤਾਂ ਬੀਜੇਪੀ ਦੇ ਖੇਮੇ ਵਿੱਚ ਖੜ੍ਹ ਕੇ ਆਪਣੀ ਸੱਤਾ ਦੀ ਭੁੱਖ ਵਾਲੀ ਸ਼ਖਸੀਅਤ ਨੂੰ ਜੱਗ ਜਾਹਰ ਕਰ ਦਿੱਤਾ ਹੈ ਪਰ ਸ. ਬੇਅੰਤ ਸਿੰਘ ਜੀ ਦੀ ਉਸ ਚਿੱਟੀ ਪੱਗ ਨੂੰ ਤਾਂ ਬਖਸ਼ ਦਿਓ, ਉਨ੍ਹਾਂ ਨੂੰ ਤਾਂ ਬਦਨਾਮ ਨਾ ਕਰੋ। ਉਨ੍ਹਾਂ ਦੀ ਫੋਟੋ ਨੂੰ ਤੁਸੀਂ ਆਹ ਵੋਟਾਂ ਲਈ ਵਰਤ ਕੇ ਉਨ੍ਹਾਂ ਦੀ ਸ਼ਹਾਦਤ ਦਾ ਮਜ਼ਾਕ ਬਣਾ ਰਹੇ ਹੋ। ਅਕਲ ਨੂੰ ਹੱਥ ਮਾਰੋ। ਰਾਜਾ ਵੜਿੰਗ ਦੇ ਇਸ ਟਵੀਟ ਤੋਂ ਬਾਅਦ ਕਾਂਗਰਸੀ ਵਰਕਰ ਬਿੱਟੂ ਦੀ ਪੋਸਟ 'ਤੇ ਲਗਾਤਾਰ ਟਿੱਪਣੀਆਂ ਕਰ ਰਹੇ ਹਨ।