(Source: ECI/ABP News/ABP Majha)
Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦਾ ਕਿਸਾਨਾਂ ਨੂੰ ਲੈ ਕੇ ਵੱਡਾ ਬਿਆਨ, ਬੋਲੇ-'ਕਿਸਾਨ ਆਗੂ ਬਣੇ ਤਾਲਿਬਾਨੀ...ਜਾਇਦਾਦਾਂ ਦੀ ਹੋਣੀ ਚਾਹੀਦੀ ਜਾਂਚ'
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਾ ਇੱਕ ਵਾਰ ਫਿਰ ਕਿਸਾਨ ਆਗੂਆਂ ਉੱਤੇ ਭੜਕਦੇ ਹੋਏ ਨਜ਼ਰ ਆਏ। ਉਨ੍ਹਾਂ ਇਸ ਵਾਰ ਕਿਸਾਨ ਆਗੂਆਂ ਨੂੰ ਤਾਲਿਬਾਨੀ ਤੱਕ ਕਹਿ ਦਿੱਤਾ ਅਤੇ ਕਿਹਾ ਕਿ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਜਾਂਚ ਹੋਣੀ ਚਾਹੀਦੀ..
Punjab News: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ (Ravneet Bittu) ਨੇ ਇੱਕ ਵਾਰ ਫਿਰ ਤੋਂ ਕਿਸਾਨ ਆਗੂਆਂ ਨੂੰ ਘੇਰਿਆ ਹੈ। ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਨਤਮਸਤਕ ਹੋਏ। ਜਿੱਥੇ ਰਵਨੀਤ ਬਿੱਟੂ ਨੇ ਮੀਡੀਆ ਦੇ ਰੂਬਰੂ ਹੁੰਦੇ ਹੋਏ ਕਿਸਾਨ ਆਗੂਆਂ (farmer leaders) ਦੀ ਜਾਇਦਾਦ ਦੀ ਜਾਂਚ ਕਰਵਾਉਣ ਦੀ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਜ਼ਿਮਨੀ ਚੋਣਾਂ ਨਿਬੜ ਜਾਣ ਦਿਓ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਕਿਸਾਨ ਆਗੂ ਤਾਲਿਬਾਨੀ ਬਣ ਗਏ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸਾਨ ਆਗੂ ਸ਼ੈਲਰਾਂ ਦੇ ਮਾਲਕ ਅਤੇ ਆੜ੍ਹਤਾਂ ਦਾ ਕਾਰੋਬਾਰ ਚਲਾ ਰਹੇ ਹਨ।
ਹੋਰ ਪੜ੍ਹੋ : ਚੋਣਾਂ ਦੇ ਐਲਾਨ ਤੋਂ ਬਾਅਦ ਕਰੋੜਾਂ ਦੀ ਨਗਦੀ ਦੀ ਹੇਰਾਫੇਰੀ! ਪੁਲਿਸ ਨੇ 280 ਕਰੋੜ ਰੁਪਏ ਕੀਤੇ ਜ਼ਬਤ
ਕਿਸਾਨ ਆਗੂਆਂ ‘ਤੇ ਵੱਡਾ ਇਲਜ਼ਾਮ
ਕਿਸਾਨ ਆਗੂਆਂ ‘ਤੇ ਵੱਡਾ ਇਲਜ਼ਾਮ ਲਗਾਉਂਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਕਿਸਾਨ ਲੀਡਰ ਖਾਦ ਦੀਆਂ ਟ੍ਰੇਨਾਂ ਲੁੱਟ ਰਹੇ ਹਨ। ਉਨ੍ਹਾਂ ਕਿਸਾਨ ਆਗੂਆਂ ਦੀ ਤੁਲਨਾ ਤਾਲਿਬਾਨ ਨਾਲ ਕੀਤੀ। ਉਨ੍ਹਾਂ ਕਿਹਾ ਕਿ ਤੁਸੀਂ (ਕਿਸਾਨ ਆਗੂ) ਤਾਲਿਬਾਨ ਬਣ ਗਏ, ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ, ਕੀ ਇਹ ਤਾਲਿਬਾਨ ਬਣਾਉਣਾ ਚਾਹੁੰਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ