ਜਿਹੜੇ ਕੰਡੇ ਭਗਵੰਤ ਮਾਨ ਬੀਜ ਰਿਹਾ ਉਹ 2027 ਤੋਂ ਬਾਅਦ ਚੁਗਣੇ ਔਖੇ ਹੋ ਜਾਣੇ, ਬਿਕਰਮ ਮਜੀਠੀਆ ਦੇ ਹੱਕ 'ਚ ਬੋਲੇ ਰਵਨੀਤ ਬਿੱਟੂ
ਐਸਐਸਪੀ ਲਖਬੀਰ ਸਿੰਘ ਦੀ ਅਗਵਾਈ ਹੇਠ ਵਿਜੀਲੈਂਸ ਟੀਮ ਬੁੱਧਵਾਰ ਸਵੇਰੇ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਸਥਿਤ ਮਜੀਠੀਆ ਦੇ ਘਰ ਪਹੁੰਚੀ। ਇਸ ਦੌਰਾਨ ਮਜੀਠੀਆ ਦੀ ਵਿਜੀਲੈਂਸ ਟੀਮ ਨਾਲ ਬਹਿਸ ਵੀ ਹੋਈ। ਮਜੀਠੀਆ ਨੇ ਜਿਸਦੀ ਵੀਡੀਓ ਸੋਸ਼ਲ ਮੀਡੀਆ 'ਤੇ ਜਾਰੀ ਕੀਤੀ।
Bikram Singh Majithia Arrested: ਪੰਜਾਬ ਵਿਜੀਲੈਂਸ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ (Bikram Singh Majithia) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਗਈ ਹੈ। ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਵਿਜੀਲੈਂਸ ਟੀਮ ਮਜੀਠੀਆ ਨੂੰ ਮੋਹਾਲੀ ਲੈ ਗਈ। ਜਿੱਥੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਨੇ ਬਿਕਰਮ ਮਜੀਠੀਆ ਦੇ ਘਰੋਂ 29 ਮੋਬਾਈਲ ਫੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਜ਼ਬਤ ਕੀਤੇ ਹਨ। ਇਸ ਨੂੰ ਲੈ ਕੇ ਹੁਣ ਸਿਆਸਤ ਵੀ ਭਖ ਗਈ ਹੈ।
ਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਭਗਵੰਤ ਮਾਨ ਵੱਲੋਂ ਵਿਜੀਲੈਂਸ ਦੀ ਦੁਰਵਰਤੋ ਬਹੁਤ ਹਲਕੀ ਰਾਜਨੀਤੀ ਦਾ ਸਬੂਤ ਦਿੰਦੀ ਹੈ। ਜੋ ਕਾਂਗਰਸ ਨੇ ਐਮਰਜੈਂਸੀ ਲਗਾ ਕੇ ਕੀਤਾ ਸੀ, ਉਹੀ ਹਾਲ ਭਗਵੰਤ ਮਾਨ ਨੇ ਪੰਜਾਬ ਵਿਚ ਕੀਤਾ ਹੈ। ਜਿਹੜਾ ਆਗੂ ਮਾਨ ਦੇ ਜਾ ਸਰਕਾਰ ਦੀ ਨਾਕਾਮੀ ਤੇ ਸਵਾਲ ਚੁੱਕ ਦਾ ਹੈ, ਓਹਨੂੰ ਡਰਾ ਧਮਕਾ ਕੇ ਚੁੱਪ ਕਰਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਭਗਵੰਤ ਮਾਨ ਪੰਜਾਬ ਦੇ ਲੋਕਾਂ ਲਈ ਜਿਹੜੇ ਕੰਡੇ ਤੁਸੀ ਬੀਜ ਰਹੇ ਹੋ ਸੋ ਬੀਜ ਰਹੇ ਹੋ, ਪਰ ਜਿਹੜੇ ਕੰਡੇ ਆਪਣੀ ਨਿੱਜੀ ਜ਼ਿੰਦਗੀ ਚ ਬੀਜ ਰਹੇ ਹੋ ਇਹ 2027 ਤੋਂ ਬਾਅਦ ਚੁਗਣੇ ਮੁਸ਼ਕਿਲ ਹੋ ਜਾਣੇ ਨੇ।
ਭਗਵੰਤ ਮਾਨ ਵੱਲੋਂ ਵਿਜੀਲੈਂਸ ਦੀ ਦੁਰਵਰਤੋ ਬਹੁਤ ਹਲਕੀ ਰਾਜਨੀਤੀ ਦਾ ਸਬੂਤ ਦਿੰਦੀ ਹੈ। ਜੋ ਕਾਂਗਰਸ ਨੇ ਐਮਰਜੈਂਸੀ ਲਗਾ ਕੇ ਕੀਤਾ ਸੀ, ਉਹੀ ਹਾਲ ਭਗਵੰਤ ਮਾਨ ਨੇ ਪੰਜਾਬ ਵਿਚ ਕੀਤਾ ਹੈ। ਜਿਹੜਾ ਆਗੂ ਮਾਨ ਦੇ ਜਾ ਸਰਕਾਰ ਦੀ ਨਾਕਾਮੀ ਤੇ ਸਵਾਲ ਚੁੱਕ ਦਾ ਹੈ, ਓਹਨੂੰ ਡਰਾ ਧਮਕਾ ਕੇ ਚੁੱਪ ਕਰਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਭਗਵੰਤ ਮਾਨ ਪੰਜਾਬ ਦੇ…
— Ravneet Singh Bittu (@RavneetBittu) June 25, 2025
ਜ਼ਿਕਰ ਕਰ ਦਈਏ ਕਿ ਐਸਐਸਪੀ ਲਖਬੀਰ ਸਿੰਘ ਦੀ ਅਗਵਾਈ ਹੇਠ ਵਿਜੀਲੈਂਸ ਟੀਮ ਬੁੱਧਵਾਰ ਸਵੇਰੇ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਸਥਿਤ ਮਜੀਠੀਆ ਦੇ ਘਰ ਪਹੁੰਚੀ। ਇਸ ਦੌਰਾਨ ਮਜੀਠੀਆ ਦੀ ਵਿਜੀਲੈਂਸ ਟੀਮ ਨਾਲ ਬਹਿਸ ਵੀ ਹੋਈ। ਮਜੀਠੀਆ ਨੇ ਜਿਸਦੀ ਵੀਡੀਓ ਸੋਸ਼ਲ ਮੀਡੀਆ 'ਤੇ ਜਾਰੀ ਕੀਤੀ।
ਮਜੀਠੀਆ ਨੇ ਕਿਹਾ ਕਿ ਸਾਰੀ ਕਾਰਵਾਈ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਕੀਤੀ ਜਾ ਰਹੀ ਹੈ ਪਰ, ਉਹ ਇਸ ਤੋਂ ਡਰਨ ਵਾਲੇ ਨਹੀਂ ਹਨ। ਮਜੀਠੀਆ ਦੀ ਵਿਧਾਇਕ ਪਤਨੀ ਗਨੀਵ ਕੌਰ ਨੇ ਕਿਹਾ ਕਿ ਵਿਜੀਲੈਂਸ ਟੀਮ ਜ਼ਬਰਦਸਤੀ ਘਰ ਵਿੱਚ ਦਾਖਲ ਹੋਈ ਅਤੇ ਧੱਕਾ-ਮੁੱਕੀ ਕੀਤੀ। ਇਸ ਤੋਂ ਬਾਅਦ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।






















