ਪੜਚੋਲ ਕਰੋ

Modi 3.0: ਰਵਨੀਤ ਬਿੱਟੂ ਨੇ ਸਾਂਭਿਆ ਰੇਲਵੇ ਰਾਜ ਮੰਤਰੀ ਦਾ ਅਹੁਦਾ, ਜਾਣੋ ਪੰਜਾਬ ਲਈ ਕਿਹੜੇ ਪ੍ਰਾਜੈਕਟ ਹੋਣਗੇ ਖ਼ਾਸ ?

ਬਿੱਟੂ ਦੇ ਰਾਜ ਮੰਤਰੀ ਬਣਦੇ ਤੋਂ ਬਾਅਦ ਉਮੀਦ ਹੈ ਕਿ ਅੰਮ੍ਰਿਤਸਰ-ਦਿੱਲੀ ਦਰਮਿਆਨ ਹਾਈ ਸਪੀਡ ਰੇਲ ਪ੍ਰਾਜੈਕਟ ਨੂੰ ਪੂਰਾ ਕੀਤਾ ਜਾ ਸਕਦਾ ਹੈ। ਇਹ ਟ੍ਰੈਕ ਲਗਭਗ 465 ਕਿਲੋਮੀਟਰ ਲੰਬਾ ਹੈ। ਇਸ ਵਿੱਚ ਪੰਜਾਬ ਹੀ ਨਹੀਂ ਹਰਿਆਣਾ ਨੂੰ ਵੀ ਸ਼ਾਮਲ ਕੀਤਾ ਜਾਵੇਗਾ।

Punjab News: ਪੰਜਾਬ ਦੇ ਸਾਬਕਾ ਸੰਸਦ ਮੈਂਬਰ ਤੇ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਅੱਜ ਦਿੱਲੀ ਵਿਖੇ ਰੇਲ ਰਾਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਬਿੱਟੂ ਨੇ ਕਿਹਾ ਕਿ ਉਹ ਰੇਲਵੇ ਨੂੰ ਅੱਗੇ ਲਿਜਾਣ ਲਈ ਹਰ ਸੰਭਵ ਯਤਨ ਕਰਨਗੇ। ਬਿੱਟੂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਕਾਬਲ ਸਮਝਿਆ।

ਬਿੱਟੂ ਨੇ ਕਿਹਾ ਕਿ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਕੇ ਰੇਲਵੇ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੇਲਵੇ ਸੇਵਾ ਇੱਕ ਅਜਿਹਾ ਕਾਰਜ ਹੈ, ਜੋ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜਿਆ ਹੋਇਆ ਹੈ। ਦਰਜਾ-4 ਦੇ ਮੁਲਾਜ਼ਮਾਂ ਤੋਂ ਲੈ ਕੇ ਅਫਸਰਾਂ ਤੱਕ ਸਾਰਿਆਂ ਨੂੰ ਬਰਾਬਰ ਸਨਮਾਨ ਦੇ ਕੇ ਰੇਲਵੇ ਨੂੰ ਵਿਕਾਸ ਦੇ ਰਾਹ 'ਤੇ ਲਿਜਾਇਆ ਜਾਵੇਗਾ।

ਰਵਨੀਤ ਬਿੱਟੂ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ,  ਪ੍ਰਮਾਤਮਾ  ਦੀ ਕਿਰਪਾ ਨਾਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੇਰੇ ਵਿੱਚ ਵਿਸ਼ਵਾਸ ਸਦਕਾ ਅੱਜ ਕੇਂਦਰੀ ਰਾਜ ਮੰਤਰੀ ਰੇਲਵੇ ਵਿਭਾਗ ਦਾ ਆਹੁਦਾ ਸਾਂਭਿਆ, ਮੈਂ ਵਿਸ਼ਵਾਸਦਵਾਉਂਦਾ ਹਾਂ ਕਿ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ|

ਕਿਹੜੇ ਕੰਮਾਂ 'ਤੇ ਰਹੇਗੀ ਨਜ਼ਰ ?

ਬਿੱਟੂ ਦੇ ਰਾਜ ਮੰਤਰੀ ਬਣਦੇ ਤੋਂ ਬਾਅਦ ਉਮੀਦ ਹੈ ਕਿ ਅੰਮ੍ਰਿਤਸਰ-ਦਿੱਲੀ ਦਰਮਿਆਨ ਹਾਈ ਸਪੀਡ ਰੇਲ ਪ੍ਰਾਜੈਕਟ ਨੂੰ ਪੂਰਾ ਕੀਤਾ ਜਾ ਸਕਦਾ ਹੈ। ਇਹ ਟ੍ਰੈਕ ਲਗਭਗ 465 ਕਿਲੋਮੀਟਰ ਲੰਬਾ ਹੈ। ਇਸ ਵਿੱਚ ਪੰਜਾਬ ਹੀ ਨਹੀਂ ਹਰਿਆਣਾ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਇਹ ਪ੍ਰਾਜੈਕਟ ਹੁਣੇ ਸ਼ੁਰੂ ਹੋਇਆ ਹੈ ਤੇ ਇਸ ਦੇ ਮੁਕੰਮਲ ਹੋਣ ਤੋਂ ਬਾਅਦ ਅੰਮ੍ਰਿਤਸਰ ਤੋਂ ਦਿੱਲੀ ਦਾ ਸਫ਼ਰ ਕੁਝ ਘੰਟਿਆਂ ਦਾ ਰਹਿ ਜਾਵੇਗਾ। ਦੂਜਾ ਮਾਮਲਾ ਚੰਡੀਗੜ੍ਹ ਰਾਜਪੁਰਾ ਰੇਲਵੇ ਰੂਟ ਹੈ, ਜੋ ਕਿ 2016 ਵਿੱਚ ਮਨਜ਼ੂਰ ਹੋਇਆ ਸੀ, ਪਰ ਅਜੇ ਤੱਕ ਪੂਰਾ ਨਹੀਂ ਹੋਇਆ। ਜੇ ਇਹ ਪ੍ਰੋਜੈਕਟ ਪੂਰਾ ਹੋ ਜਾਂਦਾ ਹੈ ਤਾਂ ਇਸ ਨਾਲ ਹਰਿਆਣਾ ਅਤੇ ਟ੍ਰਾਈਸਿਟੀ ਸਮੇਤ ਹੋਰ ਕਈ ਰਾਜਾਂ ਦੇ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ ਲਾਸ਼ ਲੈਕੇ 1KM ਘੁੰਮਦਾ ਰਿਹਾ ਹਤਿਆਰਾ, ਇੱਟ ਨਾਲ ਮਾਰ ਕੇ ਕੀਤਾ ਕਤਲ; ਹੋਇਆ ਵੱਡਾ ਖੁਲਾਸਾ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget