ਪੜਚੋਲ ਕਰੋ

ਰਾਜੋਆਣਾ ਦੀ ਰਿਹਾਈ ਖਿਲਾਫ ਰਵਨੀਤ ਬਿੱਟੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ, ਬੋਲੇ, ਰਾਜੋਆਣਾ ਵਰਗੇ ਭਿਆਨਕ ਲੋਕਾਂ ਨੂੰ ਰਾਹਤ ਵਿਨਾਸ਼ਕਾਰੀ ਹੋ ਸਕਦੀ

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਸੁਖਬੀਰ ਬਾਦਲ ਮਗਰੋਂ ਹੁਣ ਲੋਕ ਸਭਾ ਸਾਂਸਦ ਰਵਨੀਤ ਬਿੱਟੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖੀ ਹੈ।

ਰੌਬਟ ਦੀ ਰਿਪੋਰਟ

ਚੰਡੀਗੜ੍ਹ: ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਨੂੰ ਲੈ ਕੇ ਸੁਖਬੀਰ ਬਾਦਲ ਮਗਰੋਂ ਹੁਣ ਲੋਕ ਸਭਾ ਸਾਂਸਦ ਰਵਨੀਤ ਬਿੱਟੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖੀ ਹੈ। ਰਵਨੀਤ ਬਿੱਟੂ ਨੇ ਸ੍ਰੋਮਣੀ ਅਕਾਲੀ ਦਲ ਤੇ ਸੁਖਬੀਰ ਬਾਦਲ 'ਤੇ ਹਮਲਾ ਬੋਲਿਆ ਹੈ। ਬਿੱਟੂ ਨੇ ਕਿਹਾ ਕਿ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਰਾਜੋਆਣਾ ਦੀ ਛੇਤੀ ਰਿਹਾਈ ਮੰਗ ਰਹੇ ਹਨ। ਇਸ ਨਾਲ ਪੰਜਾਬ ਦੀ ਅਮਨ ਸ਼ਾਂਤੀ ਭੰਗ ਹੋ ਸਕਦੀ ਹੈ। ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੁੰ ਅਪੀਲ ਕੀਤੀ ਸੀ ਕਿ ਉਹ ਦਖਲ ਦੇ ਕੇ ਬਲਵੰਤ ਸਿੰਘ ਰਾਜੋਆਣਾ ਦੀ ਛੇਤੀ ਰਿਹਾਈ ਯਕੀਨੀ ਬਣਾਉਣ।

ਬਿੱਟੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ, "ਬਲਵੰਤ ਸਿੰਘ ਰਾਜੋਆਣਾ ਦਾ ਰਿਹਾਈ ਨੂੰ ਲੈ ਕੇ ਮੈਂ ਤੁਹਾਨੂੰ ਵੀ ਵਿਚਾਰ ਕਰਨ ਲਈ ਦਿਲੋਂ ਬੇਨਤੀ ਕਰਾਂਗਾ। ਬਾਦਲ ਵਰਗੇ ਆਗੂ ਜੋ ਵਾਰ-ਵਾਰ ਰਿਹਾਈ ਦੀਆਂ ਤਾਕੀਦਾਂ ਕਰ ਰਹੇ ਹਨ, ਉਹ ਅਗਾਂਹਵਾਧੂ ਪੰਜਾਬ ਦੇ ਖਿਲਾਫ ਹਨ। ਰਾਜੋਆਣਾ ਵਰਗੇ ਭਿਆਨਕ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਵੀ ਰਾਹਤ ਵਿਨਾਸ਼ਕਾਰੀ ਪ੍ਰਭਾਵ ਹੋ ਸਕਦੀ ਹੈ।"

ਦਰਅਸਲ, ਬੀਤੀ ਕੱਲ੍ਹ ਇੱਕ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਕੇਂਦਰ ਸਾਰੇ ਬੰਦੀ ਸਿੰਘਾਂ ਜਿਨ੍ਹਾਂ ਨੇ ਆਪੋ ਆਪਣੀ ਉਮਰ ਕੈਦ ਦੀ ਸਜ਼ਾ ਪੂਰੀ ਕਰ ਲਈ ਹੈ, ਨੂੰ ਰਿਹਾਅ ਕਰਕੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਕੀਤਾ ਵਾਅਦਾ ਨਿਭਾਏ। ਸੁਖਬੀਰ ਨੇ ਬੰਦੀ ਸਿੰਘਾਂ ਦੀ ਰਿਹਾਈ ਮੰਗੀ ਤੇ ਪ੍ਰਧਾਨ ਮੰਤਰੀ ਨੁੰ ਅਪੀਲ ਕੀਤੀ ਕਿ ਉਹ ਤੁਰੰਤ ਦਖਲ ਦੇਣ ਤੇ ਸਮਰਥ ਅਧਿਕਾਰੀ ਵੱਲੋਂ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕਰਨ ਬਾਰੇ ਫੈਸਲਾ ਲੈ ਕੇ ਉਨ੍ਹਾਂ ਦੀ ਛੇਤੀ ਰਿਹਾਈ ਯਕੀਨੀ ਬਣਾਉਣ।

ਕੇਂਦਰ ਸਰਕਾਰ ਨੇ 2019 ਵਿਚ ਮਨੁੱਖਤਾ ਦੇ ਆਧਾਰ ’ਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਦੀ ਮਨਜ਼ੂਰੀ ਦਿੱਤੀ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਇਸ ਮਾਮਲੇ ਵੱਲ ਤੁਰੰਤ ਪ੍ਰਧਾਨ ਮੰਤਰੀ ਵੱਲੋਂ ਧਿਆਨ ਦੇਣ ਦੀ ਜ਼ਰੂਰਤ ਹੈ ਕਿਉਂਕਿ 25 ਮਾਰਚ 2012 ਨੁੰ ਸ਼੍ਰੋਮਣੀ ਕਮੇਟੀ ਵੱਲੋਂ ਸੰਵਿਧਾਨ ਦੀ ਧਾਰਾ 72 ਤਹਿਤ ਜੋ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਸੀ, ਉਹ ਹਾਲੇ ਵੀ ਰਾਸ਼ਟਰਪਤੀ ਕੋਲ ਪੈਂਡਿੰਗ ਪਈ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕਰ ਕੇ ਕੇਂਦਰ ਸਰਕਾਰ ਨੁੰ ਭਾਈ ਰਾਜੋਆਣਾ ਦੀ ਤਰਸ ਦੀ ਪਟੀਸ਼ਨ ’ਤੇ 30 ਅਪ੍ਰੈਲ ਤੱਕ ਫੈਸਲਾ ਲੈਣ ਨੁੰ ਕਿਹਾ ਹੈ।

ਬਾਦਲ ਨੇ ਪ੍ਰਧਾਨ ਮੰਤਰੀ ਨੁੰ ਲਿਖੇ ਪੱਤਰ ਵਿਚ ਕਿਹਾ ਕਿ ਉਨ੍ਹਾਂ ਨੁੰ ਆਸ ਹੈ ਕਿ ਪ੍ਰਧਾਨ ਮੰਤਰੀ ਖੁਦ ਇਹ ਗੱਲ ਸਮਝ ਸਕਦੇ ਹਨ ਕਿ ਜਦੋਂ ਕੇਂਦਰ ਸਰਕਾਰ ਨੇ ਫਾਂਸੀ ਦੀ ਸਜ਼ਾ ਮੁਆਫ ਕਰ ਦਿੱਤੀ ਤਾਂ ਫਿਰ ਭਾਈ ਰਾਜੋਆਣਾ ਨੂੰ ਸਲਾਖ਼ਾਂ ਪਿੱਛੇ ਰੱਖਣ ਦੀ ਕੋਈ ਤੁੱਕ ਨਹੀਂ ਰਹਿ ਜਾਂਦੀ। ਉਹਨਾਂ ਕਿਹਾ ਕਿ ਸਿੱਖ ਕੌਦੀ ਪਹਿਲਾਂ ਹੀ 26 ਸਾਲਾਂ ਦੀ ਸਜ਼ਾ ਭੁਗਤ ਚੁੱਕਾ ਹੈ ਜੋ ਕਿ ਉਮਰ ਕੈਦ ਨਾਲੋਂ ਵੀ ਜ਼ਿਆਦਾ ਹੈ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਹੁੰਮਸ ਤੋਂ ਮਿਲੀ ਰਾਹਤ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਹੁੰਮਸ ਤੋਂ ਮਿਲੀ ਰਾਹਤ; ਜਾਣੋ ਮੌਸਮ ਦਾ ਹਾਲ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ
Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Embed widget