Ravneet Singh Bittu On Kangana Film Emergency: ਬੀਤੇ ਦਿਨੀਂ ਹੀ ਭਾਜਪਾ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਹਰੀ ਝੰਡੀ ਮਿਲ ਗਈ ਹੈ। ਜਿਸ ਤੋਂ ਬਾਅਦ ਕੰਗਨਾ ਖੁਸ਼ੀ ਦੇ ਮਾਰੇ ਪੱਬਾਂ ਭਾਰ ਹੋਈ ਪਈ ਹੈ। ਐਮਰਜੈਂਸੀ 'ਚ ਸੈਂਸਰ ਬੋਰਡ ਤੋਂ ਰਿਲੀਜ਼ ਦੀ ਇਜਾਜ਼ਤ ਮਿਲ ਗਈ ਸੀ। ਪਰ ਇਸ ਫਿਲਮ ਦੀ ਰਿਲੀਜ਼ ਨੂੰ ਲੈ ਕੇ ਪੰਜਾਬ ਦੇ ਵਿੱਚ ਵਿਰੋਧ ਹੋ ਰਿਹਾ ਹੈ। ਪਰ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਕੰਗਨਾ ਦੇ ਹੱਕ ਚ ਬੋਲਦੇ ਨਜ਼ਰ ਆਏ। 


ਹੋਰ ਪੜ੍ਹੋ : ਕੰਗਨਾ ਰਣੌਤ ਦੀ ਫ਼ਿਲਮ 'ਐਮਰਜੈਂਸੀ' ਨੂੰ ਸੈਂਸਰ ਬੋਰਡ ਵੱਲੋਂ ਮਿਲੀ ਹਰੀ ਝੰਡੀ, ਜਾਣੋ ਕਦੋਂ ਹੋਏਗੀ ਰਿਲੀਜ਼


ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਵਿਰੋਧੀ ਧਿਰ ਵੱਲੋਂ ਉਠਾਏ ਜਾ ਰਹੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਹੁਣ ਫਿਲਮ ਐਮਰਜੈਂਸੀ ਵਿੱਚ ਅਜਿਹਾ ਕੋਈ ਦ੍ਰਿਸ਼ ਨਹੀਂ ਹੈ, ਜਿਸ ਨਾਲ ਸਿੱਖਾਂ ਜਾਂ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੋਵੇ। ਬਿੱਟੂ ਨੇ ਕਿਹਾ ਕਿ ਫਿਲਮ ਨੂੰ ਕਲੀਅਰ ਕਰਨ ਤੋਂ ਪਹਿਲਾਂ ਦੋ ਬੁੱਧੀਜੀਵੀਆਂ ਨੇ ਦੇਖਿਆ ਅਤੇ ਉਨ੍ਹਾਂ ਨੇ ਫਿਲਮ ਨੂੰ ਹਰੀ ਝੰਡੀ ਦੇਣ ਤੋਂ ਬਾਅਦ ਹੀ ਸਰਟੀਫਿਕੇਟ ਜਾਰੀ ਕੀਤਾ। ਇਸ ਲਈ ਹੁਣ ਫਿਲਮ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਵਿਵਾਦ ਖੜ੍ਹਾ ਕਰਨਾ ਠੀਕ ਨਹੀਂ ਹੈ।



ਬਿੱਟੂ ਨੇ ਫਿਲਮ ਦਾ ਵਿਰੋਧ ਕਰਨ ਵਾਲਿਆਂ ਨੂੰ ਸਵਾਲ ਪੁੱਛੇ


ਇਸ ਦੇ ਨਾਲ ਹੀ ਰਵਨੀਤ ਬਿੱਟੂ ਨੇ ਫਿਲਮ ਦਾ ਵਿਰੋਧ ਕਰਨ ਵਾਲਿਆਂ ਨੂੰ ਸਵਾਲ ਕੀਤਾ ਕਿ ਉਹ ਕਿਉਂ ਨਹੀਂ ਚਾਹੁੰਦੇ ਕਿ ਜਨਤਾ ਨੂੰ 1984 ਦਾ ਸੱਚ ਪਤਾ ਲੱਗੇ। ਜਨਤਾ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਸ ਦੌਰਾਨ ਕੀ ਹੋਇਆ? ਹਾਲਾਤ ਕਿਹੋ ਜਿਹੇ ਸਨ? ਅਤੇ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸਿੱਖਾਂ ਨਾਲ ਕਿਹੋ ਜਿਹਾ ਸਲੂਕ ਕੀਤਾ ਗਿਆ?


ਉਨ੍ਹਾਂ ਨੇ ਐਮਰਜੈਂਸੀ ਦੀ ਰਿਲੀਜ਼ ਨੂੰ ਲੈ ਕੇ ਵਿਰੋਧ ਕਰ ਰਹੀਆਂ ਜਥੇਬੰਦੀਆਂ ਨੂੰ ਸਵਾਲ ਕੀਤਾ ਕਿ ਉਹ ਮਰਹੂਮ ਇੰਦਰਾ ਗਾਂਧੀ ਦੇ ਕੰਮਾਂ ਨੂੰ ਉਜਾਗਰ ਕਿਉਂ ਨਹੀਂ ਕਰਨਾ ਚਾਹੁੰਦੇ। ਕੀ ਇਹ ਜਥੇਬੰਦੀਆਂ ਮਰਹੂਮ ਇੰਦਰਾ ਗਾਂਧੀ ਦਾ ਪੱਖ ਲੈ ਰਹੀਆਂ ਹਨ? ਸਭ ਕੁਝ ਜਨਤਕ ਹੋਣ ਦਿਓ।



ਸਿੱਖ ਜਥੇਬੰਦੀਆਂ ਨੇ ਕੰਗਨਾ ਦੀ ਫਿਲਮ ਦਾ ਵਿਰੋਧ ਕੀਤਾ


ਜ਼ਿਕਰਯੋਗ ਹੈ ਕਿ ਕੰਗਨਾ ਰਣੌਤ ਫਿਲਮ ਐਮਰਜੈਂਸੀ 'ਚ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਅ ਰਹੀ ਹੈ। ਫਿਲਮ ਵਿੱਚ ਇੰਦਰਾ ਗਾਂਧੀ ਦੀ ਹੱਤਿਆ ਅਤੇ ਉਸ ਤੋਂ ਪਹਿਲਾਂ ਅਤੇ ਬਾਅਦ ਦੇ ਹਾਲਾਤਾਂ ਨੂੰ ਦਿਖਾਇਆ ਗਿਆ ਹੈ। ਫਿਲਮ ਨੂੰ ਲੈ ਕੇ ਸਿੱਖ ਸੰਗਠਨਾਂ ਸਮੇਤ ਕਾਂਗਰਸ ਵਲੋਂ ਇਤਰਾਜ਼ ਉਠਾਏ ਗਏ ਸਨ ਅਤੇ ਇਸ ਕਾਰਨ ਫਿਲਮ ਦੀ ਰਿਲੀਜ਼ 'ਤੇ ਰੋਕ ਲਗਾ ਦਿੱਤੀ ਗਈ ਸੀ। ਜਿਸ ਕਰਕੇ ਪਹਿਲਾਂ ਫਿਲਮ ਨੂੰ ਸੈਂਸਰ ਬੋਰਡ ਤੋਂ ਸਰਟੀਫਿਕੇਟ ਨਹੀਂ ਮਿਲ ਸਕਿਆ ਸੀ। ਇਸ ਤੋਂ ਬਾਅਦ ਫਿਲਮ ਦੇ ਕਈ ਸੀਨ ਹਟਾ ਦਿੱਤੇ ਗਏ ਅਤੇ ਬਦਲ ਦਿੱਤੇ ਗਏ, ਜਿਸ ਤੋਂ ਬਾਅਦ ਸੈਂਸਰ ਬੋਰਡ ਤੋਂ ਸਰਟੀਫਿਕੇਟ ਮਿਲ ਗਿਆ ਅਤੇ ਕੰਗਨਾ ਰਣੌਤ ਨੇ ਖੁਦ ਇਹ ਜਾਣਕਾਰੀ ਪੋਸਟ ਕੀਤੀ ਕਿ ਉਨ੍ਹਾਂ ਦੀ ਫਿਲਮ ਐਮਰਜੈਂਸੀ ਜਲਦ ਹੀ ਰਿਲੀਜ਼ ਹੋਵੇਗੀ।


ਹੋਰ ਪੜ੍ਹੋ : ਸੈਫ ਨਹੀਂ ਸਗੋਂ ਇਸ ਐਕਟਰ ਲਈ ਵੀ ਦੀਵਾਨੀ ਸੀ ਕਰੀਨਾ ਕਪੂਰ, ਬਾਥਰੂਮ 'ਚ ਲਗਾ ਰੱਖਿਆ ਸੀ ਪੋਸਟਰ, ਫਿਰ ਇਸ ਵਜ੍ਹਾ ਕਰਕੇ ਪਾੜ ਦਿੱਤਾ, ਜਾਣੋ ਇਹ ਦਿਲਚਸਪ ਕਿੱਸਾ