Pannu with Rahul: ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਬਾਰੇ ਦਿੱਤੇ ਗਏ ਬਿਆਨ 'ਤੇ ਕਾਂਗਰਸ ਬਿੱਟੂ ਦੀ ਆਲੋਚਨਾ ਕਰ ਰਹੀ ਹੈ। ਪੰਜਾਬ ਵਿੱਚ ਬਿੱਟੂ ਦਾ ਭਾਰੀ ਵਿਰੋਧ ਹੋ ਰਿਹਾ ਹੈ। ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਬਿੱਟੂ ਨੂੰ ਰਾਹੁਲ ਗਾਂਧੀ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਬੁੱਧਵਾਰ ਨੂੰ ਕੇਂਦਰੀ ਰਾਜ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇੱਕ ਵੀਡੀਓ ਜਾਰੀ ਕਰਕੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਰਾਹੁਲ ਗਾਂਧੀ ਦੇ ਅਮਰੀਕਾ ਵਿੱਚ ਸਿੱਖਾਂ ਬਾਰੇ ਦਿੱਤੇ ਬਿਆਨ ਦਾ ਪੂਰਾ ਸਮਰਥਨ ਕੀਤਾ ਹੈ।
ਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕਾਂਗਰਸੀ ਆਗੂ ਤੇ ਬੁਲਾਰੇ ਮੇਰੇ ਪੁਤਲੇ ਫੂਕ ਰਹੇ ਹਨ, ਮੇਰੇ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ ਅਤੇ ਐਫਆਈਆਰ ਵੀ ਦਰਜ ਕਰਵਾ ਰਹੇ ਹਨ, ਪਰ ਅਜੇ ਤੱਕ ਨਾ ਤਾਂ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਨਾ ਹੀ ਕਿਸੇ ਹੋਰ ਕਾਂਗਰਸੀ ਆਗੂ ਨੇ ਪੰਨੂ ਦੇ ਬਿਆਨ ਦੀ ਨਿਖੇਧੀ ਕੀਤੀ ਹੈ। ਇਸ ਤੋਂ ਸਾਫ਼ ਹੈ ਕਿ ਕਾਂਗਰਸ ਅਤੇ ਪੰਨੂ ਦੀ ਆਪਸ ਵਿੱਚ ਮਿਲੀਭੁਗਤ ਹੈ।
ਬਿੱਟੂ ਨੇ ਆਪਣੀ ਵੀਡੀਓ 'ਚ ਕਿਹਾ ਕਿ ਪੰਨੂ ਇਸ ਸਮੇਂ ਜੋ ਕਹਿ ਰਿਹਾ ਹੈ ਉਹੀ ਕਾਂਗਰਸ ਕਹਿ ਰਹੀ ਹੈ। ਰਾਹੁਲ ਗਾਂਧੀ ਅਤੇ ਪੰਨੂ ਇੱਕ ਦੂਜੇ ਦਾ ਸਮਰਥਨ ਕਰ ਰਹੇ ਹਨ। ਕਾਂਗਰਸ ਨੂੰ ਇਸ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਅਤੇ ਪੰਨੂ ਦੇ ਬਿਆਨ ਤੋਂ ਦੂਰੀ ਬਣਾ ਲੈਣੀ ਚਾਹੀਦੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.