Ravneet Singh Bittu Reaches PM Residence on Foot:  ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਪੰਜਾਬ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਨੂੰ ਹੁਣ ਕੇਂਦਰ ਵਿੱਚ ਅਹੁਦਾ ਮਿਲ ਸਕਦਾ ਹੈ। ਦਰਅਸਲ, ਮੋਦੀ ਕੈਬਨਿਟ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰਵਨੀਤ ਸਿੰਘ ਬਿੱਟੂ ਨੂੰ ਦਿੱਲੀ ਬੁਲਾਇਆ ਗਿਆ ਸੀ ਤੇ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਚਾਹ ਲਈ ਸੱਦਾ ਦਿੱਤਾ ਗਿਆ ਸੀ। ਇਸ ਦੇ ਲਈ ਜਦੋਂ ਉਹ ਪ੍ਰਧਾਨ ਮੰਤਰੀ ਨਿਵਾਸ ਲਈ ਰਵਾਨਾ ਹੋਏ ਤਾਂ ਉਨ੍ਹਾਂ ਦੀ ਕਾਰ ਦਿੱਲੀ ਦੇ ਟ੍ਰੈਫਿਕ ਜਾਮ ਵਿੱਚ ਫਸ ਗਈ।






ਪ੍ਰਧਾਨ ਮੰਤਰੀ ਨਿਵਾਸ ਸਮੇਂ ਸਿਰ ਪਹੁੰਚਣ ਲਈ ਰਵਨੀਤ ਸਿੰਘ ਬਿੱਟੂ ਆਪਣੀ ਕਾਰ ਨੂੰ ਟਰੈਫਿਕ ਵਿੱਚ ਛੱਡ ਕੇ ਪ੍ਰਧਾਨ ਮੰਤਰੀ ਨਿਵਾਸ ਵੱਲ ਭੱਜੇ। ਇਸ ਦੀ ਵੀਡੀਓ ਵੀ ਸਾਹਮਣੇ ਆ ਰਹੀ ਹੈ।


ਜ਼ਿਕਰ ਕਰ ਦਈਏ ਕਿ ਲੁਧਿਆਣਾ ਤੋਂ ਤਿੰਨ ਵਾਰ ਦੇ ਸਾਂਸਦ ਤੇ 2024 ਦੀਆਂ ਚੋਣਾਂ ਵਿੱਚ ਭਾਜਪਾ ਵਿੱਚ ਜਾ ਕੇ ਹਾਰੇ ਰਵਨੀਤ ਸਿੰਘ ਬਿੱਟੂ ਨੂੰ ਪੀਐਮਓ ਤੋਂ ਫੋਨ ਆਇਆ ਹੈ ਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੀ ਚਾਹ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੀਆਂ 13 ਸੀਟਾਂ 'ਚੋਂ ਭਾਜਪਾ ਦੇ ਉਮੀਦਵਾਰ ਇੱਕ ਵੀ ਸੀਟ ਨਹੀਂ ਜਿੱਤ ਸਕੇ। ਇਸ ਦੇ ਬਾਵਜੂਦ ਰਵਨੀਤ ਸਿੰਘ ਬਿੱਟੂ ਨੂੰ ਪੀਐਮਓ ਤੋਂ ਫੋਨ ਆਉਣਾ ਹੈਰਾਨ ਕਰਨ ਵਾਲਾ ਹੈ। ਜਦੋਂਕਿ ਉਹ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।


ਦੱਸ ਦਈਏ ਕਿ  ਭਾਜਪਾ ਦੀ ਪੰਜਾਬ ਅਤੇ ਚੰਡੀਗੜ੍ਹ ਦੀਆਂ ਸਾਰੀਆਂ 14 ਲੋਕ ਸਭਾ ਸੀਟਾਂ 'ਤੇ ਹੂੰਝਾ ਫਿਰ ਗਿਆ ਹੈ। ਮੋਦੀ ਸਰਕਾਰ ਵਿੱਚ ਪੰਜਾਬ ਦਾ ਇੱਕ ਮੰਤਰੀ ਜ਼ਰੂਰ ਸੀ, ਪਰ ਇਸ ਵਾਰ ਮੰਤਰੀ ਕੌਣ ਬਣੇਗਾ, ਇਸ ਬਾਰੇ ਕੋਈ ਸਪੱਸ਼ਟਤਾ ਨਹੀਂ ਹੈ। ਮੰਤਰੀ ਅਹੁਦੇ ਦੇ ਸਾਰੇ ਦਾਅਵੇਦਾਰ ਇੱਥੋਂ ਹਾਰ ਗਏ ਹਨ। ਹਾਲਾਂਕਿ ਇਹ ਵੀ ਚਰਚਾ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਪਤਨੀ ਪ੍ਰਨੀਤ ਕੌਰ, ਲੁਧਿਆਣਾ ਦੇ ਸਾਬਕਾ ਸੰਸਦ ਮੈਂਬਰ ਰਵਨੀਤ ਬਿੱਟੂ ਜਾਂ ਹਰਦੀਪ ਪੁਰੀ ਨੂੰ ਸਿੱਖ ਚਿਹਰਿਆਂ ਵਜੋਂ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।