Ravneet Singh Bittu News: ਭਾਰਤੀ ਜਨਤਾ ਪਾਰਟੀ (BJP) ਨੇ 12 ਰਾਜ ਸਭਾ ਸੀਟਾਂ 'ਤੇ ਹੋਣ ਵਾਲੀਆਂ ਉਪ ਚੋਣਾਂ ਲਈ ਆਪਣੇ 9 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ 'ਚ ਕਈ ਵੱਡੇ ਨੇਤਾਵਾਂ ਦੇ ਨਾਂ ਸ਼ਾਮਲ ਹਨ। ਭਾਜਪਾ ਨੇ ਕੇਂਦਰੀ ਮੰਤਰੀ ਜਾਰਜ ਕੁਰੀਅਨ ਨੂੰ ਮੱਧ ਪ੍ਰਦੇਸ਼ ਅਤੇ ਰਵਨੀਤ ਸਿੰਘ ਬਿੱਟੂ ਨੂੰ ਰਾਜਸਥਾਨ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ।
48 ਸਾਲਾ ਰਵਨੀਤ ਬਿੱਟੂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਉਹ ਭਾਜਪਾ ਦੇ ਉਮੀਦਵਾਰ ਵਜੋਂ ਪੰਜਾਬ ਦੇ ਲੁਧਿਆਣਾ ਤੋਂ ਚੋਣ ਲੜੇ ਸੀ, ਪਰ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗਾ ਤੋਂ ਹਾਰ ਗਿਆ ਸੀ। ਬਿੱਟੂ ਇਸ ਸਮੇਂ ਕੇਂਦਰੀ ਰੇਲ ਰਾਜ ਮੰਤਰੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਹਨ। ਹੁਣ BJP ਵੱਲੋਂ ਰਵਨੀਤ ਸਿੰਘ ਬਿੱਟੂ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਜਿਸ ਕਰਕੇ ਮੰਤਰੀ ਰਵਨੀਤ ਬਿੱਟੂ ਨੇ ਟਵਿੱਟਰ ਉੱਤੇ ਪੋਸਟ ਪਾ ਕੇ PM ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ।
ਉਨ੍ਹਾਂ ਨੇ ਐਕਸ ਉੱਤੇ ਲਿਖਿਆ ਹੈ- ''ਮੈਂ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ, ਮਾਨਯੋਗ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਜੇਪੀ ਨੱਡਾ ਜੀ ਅਤੇ ਭਾਜਪਾ ਦੀ ਸਤਿਕਾਰਯੋਗ ਲੀਡਰਸ਼ਿਪ ਦਾ, ਰਾਜਸਥਾਨ ਤੋਂ ਰਾਜ ਸਭਾ ਲਈ ਨਾਮਜ਼ਦ ਕਰਕੇ ਮੇਰੇ ਉੱਤੇ ਭਰੋਸਾ ਜਤਾਉਣ ਲਈ ਬਹੁਤ ਧੰਨਵਾਦੀ ਹਾਂ।
ਮੈਂ ਆਪਣੇ ਮਹਾਨ ਦੇਸ਼ ਅਤੇ ਪਾਰਟੀ ਨੂੰ ਮਾਣ ਦਿਵਾਉਣ ਲਈ ਅਣਥੱਕ ਮਿਹਨਤ ਕਰਨ ਦਾ ਵਾਅਦਾ ਕਰਦਾ ਹਾਂ''।
ਰਵਨੀਤ ਬਿੱਟੂ ਨੇ ਅੱਗੇ ਲਿਖਿਆ ਹੈ- ''ਤੁਹਾਡੇ ਸਮਰਥਨ ਨਾਲ, ਮੈਂ ਸਾਡੇ ਸੰਵਿਧਾਨ ਦੇ ਮੁੱਲਾਂ ਅਤੇ ਸਿਧਾਂਤਾਂ ਨੂੰ ਬਰਕਰਾਰ ਰੱਖਣ ਅਤੇ ਸਾਡੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਣ ਦਾ ਯਤਨ ਕਰਾਂਗਾ।
ਜੈ ਹਿੰਦ 🇮🇳''