Punjab News: 'ਸੁਖਪਾਲ ਖਹਿਰਾ ਦੇ ਕਈ ਸਾਲ ਪੁਰਾਣੇ ਮਾਮਲੇ ਨੂੰ ਮੁੜ ਉਜਾਗਰ ਕਰਨਾ ਸਿਆਸੀ ਬਦਲਾਖੋਰੀ'-ਰਾਜਾ ਵੜਿੰਗ, CM ਭਗਵੰਤ ਮਾਨ ਨੂੰ ਆਖੀ ਇਹ ਗੱਲ
Punjab News: ਸੁਖਪਾਲ ਖਹਿਰਾ ਨੂੰ ਪੰਜਾਬ ਸਰਕਾਰ ਨੇ 37 ਸਾਲ ਪੁਰਾਣੇ ਕੇਸ ਵਿੱਚ ਨਾਮਜ਼ਦ ਕੀਤਾ ਹੈ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ .....
Punjab News: ਸੁਖਪਾਲ ਖਹਿਰਾ ਨੂੰ ਪੰਜਾਬ ਸਰਕਾਰ ਨੇ 37 ਸਾਲ ਪੁਰਾਣੇ ਕੇਸ ਵਿੱਚ ਨਾਮਜ਼ਦ ਕੀਤਾ ਹੈ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਦੀ 71 ਸਾਲਾ ਭੈਣ ਦਾ ਨਾਂ ਲੈਣ 'ਤੇ ਪ੍ਰਤੀਕਿਰਿਆ ਦਿੱਤੀ ਹੈ।
ਰਾਜਾ ਵੜਿੰਗ ਨੇ ਕਿਹਾ ਕਿ 'ਸੁਖਪਾਲ ਸਿੰਘ ਖਹਿਰਾ ਦੇ ਕਈ ਸਾਲ ਪੁਰਾਣੇ ਮਾਮਲੇ ਨੂੰ ਮੁੜ ਉਜਾਗਰ ਕਰਨਾ ਸਿਆਸੀ ਬਦਲਾਖੋਰੀ ਜਾਪਦਾ ਹੈ। ਪੰਜਾਬੀ ਹਮੇਸ਼ਾ ਧੀਆਂ ਭੈਣਾਂ ਦੀ ਰਾਖੀ ਕਰਨ ਵਿੱਚ ਵਿਸ਼ਵਾਸ ਰੱਖਦੇ ਨੇ ਚਾਹੇ ਉਹ ਧੀ ਫੇਰ ਦੁਸ਼ਮਣ ਦੀ ਹੀ ਕਿਉਂ ਨਾ ਹੋਵੇ। ਭਗਵੰਤ ਮਾਨ ਸਰਕਾਰ ਨੇ ਵੀ ਸਿਆਸੀ ਦੁਸ਼ਮਣੀ ਲਈ ਖਹਿਰਾ ਦੀ 71 ਸਾਲਾ ਭੈਣ ਦਾ ਨਾਂ ਇਸ ਕੇਸ ਵਿੱਚ ਲਿਆ ਹੈ, ਜੋ ਨਿੰਦਣਯੋਗ ਹੈ।'
ਉਨ੍ਹਾਂ ਨੇ ਅੱਗੇ ਲਿਖਿਆ- 'ਮੈਂ ਭਗਵੰਤ ਸਿੰਘ ਮਾਨ ਨੂੰ ਇਹ ਕੇਸ ਤੁਰੰਤ ਵਾਪਸ ਲੈਣ ਦੀ ਅਪੀਲ ਕਰਦਾ ਹਾਂ'। ਰਾਜਾ ਵੜਿੰਗ ਦੇ ਇਸ ਬਿਆਨ ਤੋਂ ਬਾਅਦ ਖਹਿਰਾ ਦੀ ਭੈਣ 'ਤੇ ਮਾਮਲਾ ਦਰਜ ਹੋਣ ਨੂੰ ਲੈ ਕੇ ਪੰਜਾਬ ਕਾਂਗਰਸ 'ਚ ਗੁੱਸਾ ਹੈ।
ਸੁਖਪਾਲ ਖਹਿਰਾ ਪਹਿਲਾਂ ਹੀ ਪ੍ਰੈੱਸ ਕਾਨਫਰੰਸ 'ਚ ਕਹਿ ਚੁੱਕੇ ਹਨ ਕਿ ਭਗਵੰਤ ਮਾਨ ਵਾਰ-ਵਾਰ ਉਨ੍ਹਾਂ 'ਤੇ ਸਿਆਸੀ ਬਦਲਾਖੋਰੀ ਤਹਿਤ ਕੇਸ ਦਰਜ ਕਰ ਰਹੇ ਹਨ। ਪਰ ਕੁਝ ਨਹੀਂ ਹੁੰਦਾ ਦੇਖ ਕੇ ਹੁਣ ਉਨ੍ਹਾਂ ਨੇ 37 ਸਾਲ ਪੁਰਾਣੇ ਕੇਸ 'ਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਨਾਮ ਲਏ ਹਨ। ਅਤੇ ਗੈਰ-ਜ਼ਮਾਨਤੀ ਧਾਰਾਵਾਂ ਨੂੰ ਗੁਪਤ ਤਰੀਕੇ ਨਾਲ ਸ਼ਾਮਲ ਕੀਤਾ ਗਿਆ ਹੈ।
ਖਹਿਰਾ ਨੇ ਕਿਹਾ ਸੀ ਕਿ ਮੈਂ ਜੇਲ੍ਹ ਜਾਣ ਤੋਂ ਨਹੀਂ ਡਰਦਾ, ਪਰ ਸਰਕਾਰ ਦੀਆਂ ਜੇਲ੍ਹਾਂ ਵੀ ਸੁਰੱਖਿਅਤ ਨਹੀਂ ਹਨ। ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ ਗੈਂਗਸਟਰਾਂ ਦੀ ਜੇਲ੍ਹਾਂ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬ ਦੀਆਂ ਜੇਲ੍ਹਾਂ ਵਿੱਚ ਨਸ਼ਾ, ਗੈਂਗ ਵਾਰ ਆਮ ਗੱਲਾਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।