ਪੜਚੋਲ ਕਰੋ

Action Against Corruption: ਐਸਪੀ ਦਾ ਰੀਡਰ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਸ ਸ਼ਿਕਾਇਤ ਬਾਰੇ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਪੁਲਿਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਪੀ. ਹੈੱਡਕੁਆਰਟਰ, ਗੁਰਦਾਸਪੁਰ ਦੇ ਰੀਡਰ ਵਜੋਂ ਤਾਇਨਾਤ ਗੁਰਪ੍ਰਤਾਪ ਸਿੰਘ, ਸਬ ਇੰਸਪੈਕਟਰ (ਸਥਾਨਕ ਰੈਂਕ) ਨੂੰ ਉਹ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਇਹ ਪ੍ਰਗਟਾਵਾ ਕਰਦੇ ਹੋਏ ਅੱਜ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਕਸਬੇ ਦੇ ਵਸਨੀਕ ਚੰਦਰ ਸ਼ੇਖਰ ਆਜ਼ਾਦ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਜ਼ਮ ਨੇ ਪੁਲਿਸ ਜਾਂਚ ਰਿਪੋਰਟ ਉਸ ਦੇ ਹੱਕ ਵਿੱਚ ਭੇਜਣ ਬਦਲੇ 10,000 ਰੁਪਏ ਦੀ ਮੰਗ ਕੀਤੀ ਸੀ ਅਤੇ 5000 ਰੁਪਏ ਪਹਿਲਾਂ ਹੀ ਲੈ ਲਏ ਸਨ ਅਤੇ ਬਾਕੀ 5000 ਰੁਪਏ ਵੀ ਮੰਗ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਬਾਰੇ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਪੁਲਿਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget