(Source: ECI/ABP News/ABP Majha)
Debate With CM: ਭਗਵੰਤ ਮਾਨ ਦੀ ਮਹਾਡਿਬੇਟ 'ਚੋਂ ਅਕਾਲੀ ਦਲ ਆਊਟ, ਸੁਖਬੀਰ ਬਾਦਲ ਨੇ ਬਹਿਸ ਲਈ ਰੱਖੀ ਆਹ ਸ਼ਰਤ
Sukhbir Singh Badal on Debate - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਹਿਸ ਛੇਤੀ ਤੋਂ ਛੇਤੀ ਕੀਤੀ ਜਾ ਸਕਦੀ ਹੈ ਕਿਉਂਕਿ ਪੰਜਾਬੀ ਜਾਣਦੇ ਹਨ ਕਿ ਕਿਵੇਂ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਹਦਾਇਤ ਕੀਤੀ ਹੈ ਕਿ ਉਹ ਸੁਪਰੀਮ ਕੋਰਟ ਵਿਚ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਐਸ ਵਾਈ ਐਲ ਨਹਿਰ ਦੇ ਮਾਮਲੇ ’ਤੇ ਬਹਿਸ ਵਾਸਤੇ ਤਿਆਰ ਹਨ ਕਿਉਂਕਿ ਉਹ ਸੂਬੇ ਦੇ ’ਅਸਲੀ’ ਮੁੱਖ ਮੰਤਰੀ ਵਜੋਂ ਕੰਮ ਕਰ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਹਿਸ ਛੇਤੀ ਤੋਂ ਛੇਤੀ ਕੀਤੀ ਜਾ ਸਕਦੀ ਹੈ ਕਿਉਂਕਿ ਪੰਜਾਬੀ ਜਾਣਦੇ ਹਨ ਕਿ ਕਿਵੇਂ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਹਦਾਇਤ ਕੀਤੀ ਹੈ ਕਿ ਉਹ ਸੁਪਰੀਮ ਕੋਰਟ ਵਿਚ ਪੰਜਾਬ ਦੇ ਦਰਿਆਈ ਪਾਣੀਆਂ ਦੇ ਕੇਸ ਨੂੰ ਕਮਜ਼ੋਰ ਕਰਨ ਤਾਂ ਜੋ ਹਰਿਆਣਾ ਨੂੰ ਲਾਭ ਮਿਲ ਸਕੇ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਡੰਮੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਬਹਿਸ ਕਰਨ ਦਾ ਕੋਈ ਫਾਇਦਾ ਨਹੀਂ ਬਲਕਿ ਇਹ ਸਮੇਂ ਦੀ ਬਰਬਾਦ ਹੈ ਕਿਉਂਕਿ ਪੰਜਾਬ ਵਿਚ ਸਰਕਾਰੀ ਮਾਮਲਿਆਂ ਬਾਰੇ ਸਾਰੇ ਫੈਸਲੇ ਤਾਂ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਹੀ ਲੈਂਦੇ ਹਨ। ਉਹਨਾਂ ਕਿਹਾ ਕਿ ਇਹ ਕੇਜਰੀਵਾਲ ਹੀ ਹਨ ਜਿਹਨਾਂ ਨੇ ਹਦਾਇਤ ਕੀਤੀ ਕਿ ਸੁਪਰੀਮ ਕੋਰਟ ਵਿਚ ਪੰਜਾਬ ਦਾ ਕੇਸ ਕਮਜ਼ੋਰ ਕੀਤਾ ਜਾਵੇ ਤਾਂ ਜੋ ਹਰਿਆਣਾ ਤੇ ਦਿੱਲੀ ਨੂੰ ਪੰਜਾਬ ਦਾ ਪਾਣੀ ਦਿੱਤਾ ਜਾ ਸਕੇ ਤੇ ਭਗਵੰਤ ਮਾਨ ਉਹੀ ਕਰ ਰਹੇ ਹਨ ਕਿਉਂਕਿ ਉਹ ਕੇਜਰੀਵਾਲ ਦੇਹੱਥਾਂ ਦੀ ਕਠਪੁਤਲੀ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਸੂਬੇ ਵਿਚ ਨਸ਼ਾ ਤਸਕਰੀ ਵਿਚ ਚੋਖਾ ਵਾਧਾ ਹੋਣ ਦੀ ਗੱਲ ਕਰਦਿਆਂ ਕਿਹਾ ਕਿ ਹੁਣ ਤਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਸਪਸ਼ਟ ਕਰ ਦਿੱਤਾ ਹੈ ਕਿ ਆਪ ਦੀ ਸਰਕਾਰ ਹੀ ਪੁਲਿਸ ਦੇ ਗਵਾਹਾਂ ਨੂੰ ਅਦਾਲਤਾਂ ਵਿਚ ਬਿਆਨ ਦੇਣ ਤੋਂ ਰੋਕ ਰਹੀ ਹੈ। ਉਹਨਾਂ ਕਿਹਾ ਕਿ ਹਾਈ ਕੋਰਟ ਨੇ ਕਿਹਾ ਹੈ ਕਿ ਪੁਲਿਸ ਦੇ ਗਵਾਹ ਨਿਰੰਤਰ ਅਦਾਲਤਾਂ ਵਿਚ ਪੇਸ਼ ਨਹੀਂ ਹੋ ਰਹੇ ਜਿਸ ਕਾਰਨ ਨਸ਼ਾ ਤਸਕਰਾਂ ਨੂੰ ਜ਼ਮਾਨਤਾਂ ਮਿਲ ਰਹੀਆਂ ਹਨ।
ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਆਪ ਦੇ ਮੰਤਰੀਆਂ ਤੇ ਵਿਧਾਇਕਾਂ ਤੇ ਨਸ਼ਾ ਮਾਫੀਆ ਵਿਚਾਲੇ ਗਠਜੋੜ ਹੈ। ਉਹਨਾਂ ਕਿਹਾ ਕਿ ਆਪ ਵਿਧਾਇਕ ਨਾ ਸਿਰਫ ਮਾਫੀਆ ਤੋਂ ਮਹੀਨੇ ਲੈ ਰਹੇ ਹਨ ਬਲਿਕ ਪੁਲਿਸ ਨੂੰ ਮਾਫੀਆ ਖਿਲਾਫ ਕਾਰਵਾਈ ਕਰਨ ਤੋਂ ਵੀ ਰੋਕ ਰਹੇ ਹਨ। ਉਹਨਾਂ ਦੱਸਿਆ ਕਿ ਕਿਵੇਂ ਆਪ ਦੇ ਵਿਧਾਇਕ ਆਪ ਗੈਰਕਾਨੂੰਲੀ ਮਾਇਨਿੰਗ ਵਿਚ ਲੱਗੇ ਹਨ ਅਤੇ ਜਿਹੜੇ ਪੁਲਿਸ ਅਫਸਰ ਗੈਰਕਾਨੂੰਨੀ ਗਤੀਵਿਧੀਆਂ ਖਿਲਾਫ ਕਾਰਵਾਈ ਕਰਦੇ ਹਨ, ਉਹਨਾਂ ਦੇ ਤਬਾਦਲੇ ਕੀਤੇ ਜਾ ਰਹੇ ਹਨ।
ਇਸ ਦੌਰਾਨ ਇਕ ਸਵਾਲ ਦੇ ਜਵਾਬ ਵਿਚ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਪੰਜਾਬ ਵਿਚ ਸਰਕਾਰੀ ਨੌਕਰੀਆਂ ਬਾਹਰਲੇ ਰਾਜਾਂ ਦੇ ਉਮੀਦਵਾਰਾਂ ਨੂੰ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ 36 ਈ ਟੀ ਟੀ ਟੀਚਰ ਭਰਤੀ ਕੀਤੇ ਗਏ ਹਨ ਜਿਹਨਾਂ ਵਿਚ 15 ਹਰਿਆਣਾ ਤੋਂ ਹਨ, ਦੋ ਰਾਜਸਥਾਨ ਤੇ ਦੋ ਚੰਡੀਗੜ੍ਹ ਤੋਂ ਹਨ। ਉਹਨਾਂ ਇਹ ਵੀ ਦੱਸਿਆ ਕਿ ਪਹਿਲਾਂ ਭਰਤੀ ਕੀਤੇ 644 ਵੈਟਨਰੀ ਅਫਸਰਾਂ ਵਿਚੋਂ 134 ਹਰਿਆਣਾ ਤੇ ਰਾਜਸਥਾਨ ਦੇ ਹਨ।
ਉਹਨਾ ਦੱਸਿਆ ਕਿ 1700 ਸਹਾਇਕ ਲਾਇਨਮੈਨਾਂ ਵਿਚੋਂ 534 ਹਰਿਆਣਾ ਤੇ 94 ਰਾਜਸਥਾਨ ਤੋਂ ਹਨ। ਇਸੇ ਤਰੀਕੇ ਜੇ ਈ ਇਲੈਕਟ੍ਰਿਕਲ ਦੀ ਭਰਤੀ ਵਿਚ 500 ਵਿਚੋਂ 100 ਉਮੀਦਵਾਰ ਬਾਹਰਲੇ ਹਨ ਜਦੋਂ ਕਿ ਹੈਲਥ ਸਿਸਟਮ ਕਾਰਪੋਰੇਸ਼ਨ ਵਿਚ 300 ਬਾਹਰਲੇ ਉਮੀਦਵਾਰ ਭਰਤੀ ਕੀਤੇ ਗਏ ਹਨ।
ਬਾਦਲ ਨੇ ਇਹ ਵੀ ਕਿਹਾ ਕਿ ਠੇਕੇ ’ਤੇ ਭਰਤੀ ਮੁਲਾਜ਼ਮ ਪੱਕੇ ਨਹੀਂ ਕੀਤੇ ਜਾ ਰਹੇ ਤੇ ਕਈ ਨੌਕਰੀਆਂ ਡਿਨੋਟੀਫਾਈ ਕਰ ਦਿੱਤੀਆਂ ਗਈਆਂ ਹਨ। ਉਹਨਾਂ ਨੇ ਇਹ ਵੀ ਦੱਸਿਆ ਕਿ ਭਗਵੰਤ ਮਾਨ ਵੱਲੋਂ ਇਕਰਾਰ ਕਰਨ ਦੇ ਬਾਵਜੂਦ ਕਿਵੇਂ ਖੇਤੀਬਾੜੀ ਅਧਿਆਪਕ ਭਰਤੀ ਨਹੀਂ ਕੀਤੇ ਜਾ ਰਹੇ।