ਪੜਚੋਲ ਕਰੋ
ਹਰਸਿਮਰਤ ਦੇ ਹਲਕੇ 'ਚ ਵਿਕਾਸ ਦੀ ਖੁੱਲ੍ਹੀ ਪੋਲ

ਬਠਿੰਡਾ : ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਪੰਜਾਬ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨੂੰਹ ਹਰਸਿਮਰਤ ਕੌਰ ਬਾਦਲ ਦੇ ਲੋਕ ਸਭਾ ਹਲਕੇ ਵਿੱਚ ਹੀ ਲੋਕਾਂ ਨੇ ਮੁੱਖ ਮੰਤਰੀ ਦੇ ਪੋਸਟਰ 'ਤੇ ਜੁੱਤੀਆਂ ਮਾਰੀਆਂ। ਦਰਅਸਲ ਲਗਾਤਾਰ ਪੈਰ ਰਹੇ ਮੀਂਹ ਦੇ ਕਾਰਨ ਬਾਜ਼ਾਰਾ ਵਿੱਚ ਪਾਣੀ ਖੜ੍ਹਾ ਹੈ ਜਿਸ ਕਾਰਨ ਲੋਕ ਖਰੀਦਦਾਰੀ ਕਰਨ ਲਈ ਦੁਕਾਨਾਂ ਵਿੱਚ ਨਹੀਂ ਜਾ ਰਹੇ। ਇਸ ਤੋਂ ਨਾਰਾਜ਼ ਹੋਏ ਦੁਕਾਨਦਾਰਾਂ ਨੇ ਮੁੱਖ ਮੰਤਰੀ ਦੇ ਪੋਸਟਰ ਨੂੰ ਜੁੱਤੀਆਂ ਮਾਰੀਆਂ ਤੇ ਇਸ ਤੋਂ ਬਾਅਦ ਜਾਮ ਲਾ ਦਿੱਤਾ। ਇਸ ਦੌਰਾਨ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਵੀ ਬੰਦ ਰੱਖੀਆਂ ਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਕਾਬਲੇਗੌਰ ਹੈ ਕਿ ਪੰਜਾਬ ਸਰਕਾਰ ਹਮੇਸ਼ਾ ਵਿਕਾਸ ਦੇ ਦਾਅਵੇ ਕਰਦੀ ਰਹਿੰਦੀ ਹੈ ਪਰ ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਮੀਂਹ ਨਾਲ ਹਾਲਾਤ ਅਜਿਹੇ ਹੋ ਗਏ ਸਨ ਕਿ ਮੀਂਹ ਕਾਰਨ ਫਸੇ ਲੋਕਾਂ ਨੂੰ ਕਿਸ਼ਤੀਆਂ ਦਾ ਸਹਾਰਾ ਲੈਣਾ ਪਿਆ ਸੀ।
Before You Go
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਟ੍ਰੈਂਡਿੰਗ ਟੌਪਿਕ


















