ਪੜਚੋਲ ਕਰੋ

ਕੈਪਟਨ ਸਰਕਾਰ ਦੇ ਹੱਥ ਨਹੀਂ ਜੇਲ੍ਹਾਂ ਦਾ ਕੰਟਰੋਲ, ਕੈਦੀਆਂ ਨੇ ਖੋਲ੍ਹ ਦਿੱਤੀ ਪੋਲ

ਜੇਲ੍ਹਾਂ ਦੇ ਮਾੜੇ ਪ੍ਰਬੰਧ 'ਤੇ ਕਾਂਗਰਸ ਅਕਸਰ ਪਿਛਲੀ ਬਾਦਲ ਸਰਕਾਰ ਨੂੰ ਘੇਰਦੀ ਸੀ ਪਰ ਕੈਪਟਨ ਸਰਕਾਰ ਦੇ ਢਾਈ ਸਾਲ ਬਾਅਦ ਵੀ ਜੇਲ੍ਹਾਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ। ਹੁਣ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਦੇ ਅਸਤੀਫੇ ਦੀ ਮੰਗ ਉੱਠੀ ਤਾਂ ਉਨ੍ਹਾਂ ਫਿਰ ਪਿਛਲੀ ਬਾਦਲ ਸਰਕਾਰ ਨੂੰ ਜ਼ਿੰਮੇਵਾਰ ਦੱਸ ਦਿੱਤਾ। ਉਨ੍ਹਾਂ ਕਿਹਾ ਕਿ ਬਾਦਲ ਰਾਜ ਦੇ ਮਾੜੇ ਪ੍ਰਬੰਧਾਂ ਕਰਕੇ ਹੀ ਜੇਲ੍ਹਾਂ ਦਾ ਭੱਠਾ ਬੈਠਿਆ ਹੈ।

ਚੰਡੀਗੜ੍ਹ: ਜੇਲ੍ਹਾਂ ਦੇ ਮਾੜੇ ਪ੍ਰਬੰਧ 'ਤੇ ਕਾਂਗਰਸ ਅਕਸਰ ਪਿਛਲੀ ਬਾਦਲ ਸਰਕਾਰ ਨੂੰ ਘੇਰਦੀ ਸੀ ਪਰ ਕੈਪਟਨ ਸਰਕਾਰ ਦੇ ਢਾਈ ਸਾਲ ਬਾਅਦ ਵੀ ਜੇਲ੍ਹਾਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ। ਹੁਣ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਦੇ ਅਸਤੀਫੇ ਦੀ ਮੰਗ ਉੱਠੀ ਤਾਂ ਉਨ੍ਹਾਂ ਫਿਰ ਪਿਛਲੀ ਬਾਦਲ ਸਰਕਾਰ ਨੂੰ ਜ਼ਿੰਮੇਵਾਰ ਦੱਸ ਦਿੱਤਾ। ਉਨ੍ਹਾਂ ਕਿਹਾ ਕਿ ਬਾਦਲ ਰਾਜ ਦੇ ਮਾੜੇ ਪ੍ਰਬੰਧਾਂ ਕਰਕੇ ਹੀ ਜੇਲ੍ਹਾਂ ਦਾ ਭੱਠਾ ਬੈਠਿਆ ਹੈ। ਦਰਅਸਲ ਜੇਲ੍ਹਾਂ ਵਿੱਚ ਨਸ਼ਿਆਂ ਤੇ ਮੋਬਾਈਲ ਫੋਨ ਦੀ ਸਮੱਸਿਆ ਦਾ ਕੈਪਟਨ ਸਰਕਾਰ ਵੀ ਕੋਈ ਹੱਲ਼ ਨਹੀਂ ਕੱਢ ਸਕੀ। ਜੇਲ੍ਹਾਂ ਵਿੱਚ ਨਸ਼ਿਆਂ ਦੇ ਕਾਰੋਬਾਰ ਦੀਆਂ ਵੀ ਕਈ ਰਿਪੋਰਟਾਂ ਸਾਹਮਣੇ ਆਈਆਂ ਹਨ। ਜੇਲ੍ਹ ਦੀ ਸੁਰੱਖਿਆ ਦੀ ਪੋਲ ਤਾਂ ਇੱਥੋਂ ਹੀ ਖੁੱਲ੍ਹ ਜਾਂਦੀ ਹੈ ਕਿ ਕੈਦੀ ਸ਼ਰੇਆਮ ਫੇਸਬੁੱਕ 'ਤੇ ਲਾਈਵ ਹੋ ਰਹੇ ਹਨ। ਕੱਲ੍ਹ ਵੀ ਲੁਧਿਆਣਾ ਵਿੱਚ ਕੈਦੀਆਂ ਨੇ ਹਿੰਸਕ ਝੜਪ ਨੂੰ ਫੇਸਬੁੱਕ 'ਤੇ ਲਾਈਵ ਕੀਤਾ। ਸਰਕਾਰ 'ਤੇ ਸਵਾਲ ਇਸ ਲਈ ਵੀ ਉੱਠਦਾ ਹੈ ਕਿਉਂਕਿ ਜੇਲ੍ਹਾਂ ਵਿੱਚ ਪੂਰਾ ਸਟਾਫ ਹੀ ਨਹੀਂ। ਇਸ ਦੀ ਪੋਲ ਵੀ ਲੁਧਿਆਣਾ ਜੇਲ੍ਹ ਨੇ ਹੀ ਖੋਲ੍ਹੀ ਹੈ। ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਵੀਰਵਾਰ ਨੂੰ ਜਦੋਂ ਜੇਲ੍ਹ ਵਿੱਚ ਬੰਦ 3200 ਕੈਦੀਆਂ ਤੇ ਹਵਾਲਾਤੀਆਂ ਨੇ ਹੰਗਾਮਾ ਕੀਤਾ ਤਾਂ ਉਸ ਵੇਲੇ ਉਨ੍ਹਾਂ ਦੀ ਸੁਰੱਖਿਆ ਲਈ ਸਿਰਫ਼ 18 ਮੁਲਾਜ਼ਮ ਆਨ ਡਿਊਟੀ ਸਨ, ਜਿਨ੍ਹਾਂ ਕੋਲ ਹਥਿਆਰ ਵੀ ਨਾਮਾਤਰ ਸਨ। ਪੁਰਾਣੇ ਹਥਿਆਰਾਂ ਤੇ ਡੰਡਿਆਂ ਨਾਲ ਲੈਸ ਮੁਲਾਜ਼ਮ ਭੜਕੇ ਕੈਦੀਆਂ ਨੂੰ ਕਾਬੂ ਨਹੀਂ ਕਰ ਪਾਏ, ਇਸੇ ਲਈ ਕੁਝ ਹੀ ਮਿੰਟਾਂ ਵਿਚ ਕੈਦੀਆਂ ਤੇ ਹਵਾਲਾਤੀਆਂ ਨੇ ਜੇਲ੍ਹ ’ਤੇ ਕਬਜ਼ਾ ਕਰ ਲਿਆ ਸੀ। ਜੇਲ੍ਹ ਪ੍ਰਸ਼ਾਸਨ ਮੁਤਾਬਕ ਲੁਧਿਆਣਾ ਕੇਂਦਰੀ ਜੇਲ੍ਹ ’ਚ ਮੌਜੂਦਾ ਸਮੇਂ ਵਿੱਚ 3200 ਦੇ ਕਰੀਬ ਕੈਦੀ ਹਨ, ਜਿਨ੍ਹਾਂ ’ਚ 150 ਦੇ ਕਰੀਬ ਖ਼ਤਰਨਾਕ ਕੈਦੀ ਹਨ, ਜੋ ਗੈਂਗਸਟਰ ਜਾਂ ਫਿਰ ਗੈਂਗਸਟਰ ਦੇ ਨੇੜੇ ਦੇ ਸਾਥੀ ਹਨ। ਇਨ੍ਹਾਂ ਕੈਦੀਆਂ ਦੀ ਸੁਰੱਖਿਆ ਲਈ, ਪੁਲਿਸ ਕੋਲ ਸਿਰਫ਼ 150 ਦੇ ਕਰੀਬ ਮੁਲਾਜ਼ਮ ਹਨ, ਜੋ ਤਿੰਨ ਸ਼ਿਫਟਾਂ ’ਚ ਕੰਮ ਕਰਦੇ ਹਨ। ਵੀਰਵਾਰ ਸਵੇਰੇ ਜਿਸ ਵੇਲੇ ਹੰਗਾਮਾ ਹੋਇਆ ਤਾਂ ਸਾਰੇ ਕੈਦੀਆਂ ਦੀ ਸੁਰੱਖਿਆ ਸਿਰਫ਼ 18 ਮੁਲਾਜ਼ਮਾਂ ਦੇ ਹੱਥ ਵਿੱਚ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਸਰਕਾਰ ਤੇ ਜੇਲ੍ਹ ਪ੍ਰਸ਼ਾਸਨ ਹਰ ਸਮੇਂ ਇਹ ਦਾਅਵਾ ਕਰਦਾ ਹੈ ਕਿ ਜੇਲ੍ਹ ’ਚ ਕੋਈ ਮੋਬਾਈਲ ਫੋਨ ਨਹੀਂ ਚੱਲਦਾ, ਪਰ ਸਰਕਾਰ ਦੇ ਦਾਅਵਿਆਂ ਦੀ ਪੋਲ ਵੀਰਵਾਰ ਨੂੰ ਜੇਲ੍ਹ ਦੇ ਅੰਦਰੋਂ ਆਈ ਵੀਡੀਓ ਨੇ ਖੋਲ੍ਹ ਕੇ ਰੱਖ ਦਿੱਤੀ। ਵੀਰਵਾਰ ਨੂੰ ਆਈ ਵੀਡੀਓ ਨੇ ਸੁਰੱਖਿਆ ਏਜੰਸੀਆਂ ਤੇ ਸਰਕਾਰ ਦੀ ਚਿੰਤਾ ਵੀ ਵਧਾ ਦਿੱਤੀ ਹੈ। ਲੁਧਿਆਣਾ ਸੈਂਟਰਲ ਜੇਲ੍ਹ ਪੰਜਾਬ ਦੀ ਸਭ ਤੋਂ ਵੱਡੀ ਜੇਲ੍ਹ ਹੈ। ਪਿਛਲੀਆਂ ਕਈ ਸਰਕਾਰਾਂ ਜੇਲ੍ਹ ’ਚ ਜੈਮਰ ਲਾਉਣ ਦੀ ਗੱਲ ਕਰ ਰਹੀਆਂ ਹਨ, ਪਰ ਉਹ ਸਿਰਫ਼ ਗੱਲਾਂ ਹੀ ਰਹਿ ਗਈਆਂ। ਜੇਲ੍ਹ ’ਚ ਹਾਲੇ ਤੱਕ ਕੋਈ ਜੈਮਰ ਨਹੀਂ ਲੱਗਿਆ। ਸਰਕਾਰ ਤੇ ਜੇਲ੍ਹ ਪ੍ਰਸ਼ਾਸਨ ਹਰ ਸਮੇਂ ਇਹ ਦਾਅਵਾ ਕਰਦਾ ਰਹਿੰਦਾ ਹੈ ਕਿ ਜੇਲ੍ਹ ’ਚ ਮੋਬਾਈਲ ਨਹੀਂ ਚੱਲ ਰਿਹਾ ਪਰ ਵੀਰਵਾਰ ਨੂੰ ਵੀ ਕੈਦੀਆਂ ਵੱਲੋਂ ਜੇਲ੍ਹ ’ਚ ਹੋਏ ਹੰਗਾਮੇ ਦੇ ਹਰ ਵੀਡੀਓ ਬਣਾ ਕੇ ਲੋਕਾਂ ਤੱਕ ਪਹੁੰਚਾਈ ਗਈ, ਜਿਸ ’ਚ ਕੈਦੀ ਲੋਕਾਂ ਨੂੰ ਦੱਸ ਰਹੇ ਹਨ ਕਿ ਮੁਲਾਜ਼ਮਾਂ ਨੇ ਉਨ੍ਹਾਂ ਦੇ ਸਾਥੀ ਕੈਦੀਆਂ ’ਤੇ ਗੋਲੀਆਂ ਚਲਾਈਆਂ ਹਨ।

ਟਾਪ ਹੈਡਲਾਈਨ

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ
ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੱਡੀ ਖ਼ਬਰ! ਮਹਿਲਾ ਸਰਪੰਚ 'ਤੇ ਲੋਹੇ ਦੀਆਂ ਰਾਡਾਂ ਤੇ ਡੰਡਿਆਂ ਨਾਲ ਹਮਲਾ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਮਹਿਲਾ ਸਰਪੰਚ 'ਤੇ ਲੋਹੇ ਦੀਆਂ ਰਾਡਾਂ ਤੇ ਡੰਡਿਆਂ ਨਾਲ ਹਮਲਾ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ
ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ
ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
Embed widget