ਪੜਚੋਲ ਕਰੋ

Punjab News: ਅਕਾਲੀ ਦਲ ਨੂੰ ਸੁਧਾਰਣ ਦਾ ਕੰਮ ਬਾਗੀ ਧੜੇ ਨੇ ਅੱਜ ਤੋਂ ਕੀਤਾ ਸ਼ੁਰੂ, ਸੁਧਾਰ ਲਹਿਰ ਦੇ ਲੀਡਰਾਂ ਦੀ ਹਾਈ ਲੇਵਲ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਨਵੀਂ ਬਣੀ ਪ੍ਰੀਡੀਜੀਅਮ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਅਤੇ ਵਾਹਿਗੁਰੂ ਜੀ ਦਾ ਆਸ਼ੀਰਵਾਦ ਲੈਣ ਤੋਂ ਬਾਅਦ ਸੁਧਾਰ ਲਹਿਰ ਦੇ ਆਗੂਆਂ ਨੇ ਆਪਣੀ ਵਰਕਿੰਗ ਸ਼ੁਰੂ ਕੀਤੀ।

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਨਵੀਂ ਬਣੀ ਪ੍ਰੀਡੀਜੀਅਮ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਅਤੇ ਵਾਹਿਗੁਰੂ ਜੀ ਦਾ ਆਸ਼ੀਰਵਾਦ ਲੈਣ ਤੋਂ ਬਾਅਦ ਸੁਧਾਰ ਲਹਿਰ ਦੇ ਆਗੂਆਂ ਨੇ ਆਪਣੀ ਵਰਕਿੰਗ ਸ਼ੁਰੂ ਕੀਤੀ। ਇਸ ਤੋਂ ਅਕਾਲੀ ਸੁਧਾਰ ਲਹਿਰ ਦੀ ਕਨਵੀਨਰ ਗੁਰਪ੍ਰਤਾਪ ਸਿੰਘ ਬਡਾਲਾ ਦੀ ਅਗਵਾਈ ਹੇਠ ਲਗਾਤਾਰ ਤਿੰਨ ਘੰਟੇ ਮੀਟਿੰਗ ਚੱਲੀ।

 ਜਿਸ ਵਿਚ ਅਕਾਲੀ ਦਲ ਵਿਚ ਸੁਧਾਰ ਤੋਂ ਇਲਾਵਾ ਪੰਜਾਬ ਦੇ ਹਲਾਤਾਂ ਅਤੇ ਕੇਂਦਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਵਿਤਕਰੇ ‘ਤੇ ਵਿਸਥਾਰ ਨਾਲ ਵਿਚਾਰ ਵਿਟਾਂਦਰਾ ਕੀਤਾ ਗਿਆ। ਅਕਾਲੀ ਸੁਧਾਰ ਲਹਿਰ ਦੀ ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਲੋਕ ਸੰਪਰਕ ਮੁਹਿੰਮ ਵਿੱਢਣ ਦੇ ਲਈ ਜਿਲਾਵਾਰ ਮੀਟਿੰਗਾਂ ਹੋਣਗੀਆਂ ਅਤੇ ਨਵੀ ਪੀੜੀ ਨੂੰ ਅੱਗੇ ਲਾਉਣ ਲਈ ਆਨਲਾਈਨ ਫਾਰਮ ਜਾਰੀ ਕਰਕੇ ਪਿੰਡਾਂ ਅਤੇ ਵਾਰਡਾਂ ਵਿੱਚ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਇਸ ਦੇ ਲਈ ਅਗਲੇ ਤਿੰਨ ਦਿਨਾਂ ਵਿਚ ਆੱਨਲਾਈਨ ਫਾਰਮ  ਜਾਰੀ ਕੀਤਾ ਜਾਵੇਗਾ। ਮੀਟਿੰਗ ਵਿਚ ਐਸ.ਜੀ.ਪੀ.ਸੀ ਦੀਆਂ ਜਿਆਦਾ ਤੋਂ ਜਿਆਦਾ ਵੋਟਾਂ ਬਣਾਉਣ ਦੀ ਅਪੀਲ ਕੀਤੀ ਅਤੇ ਬਣ ਰਹੀਆਂ ਘੱਟ ਵੋਟਾਂ ’ਤੇ ਚਿੰਤਾਂ ਵੀ ਜਾਹਿਰ ਕੀਤੀ ਗਈ। 

ਮੀਟਿੰਗ ਵਿਚ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਪੰਜਾਬ ਦੀ ਮਾੜੀ ਆਰਥਿਕ ਸਥਿਤੀ ’ਤੇ ਚਿੰਤਾ ਜਾਹਿਰ ਕੀਤੀ ਅਤੇ ਕਿਹਾ ਕਿ ਲੋਨ ਲੈ ਕੇ ਕੰਮ ਚਲਾਉਣਾ ਮੰਦਭਾਗਾ ਹੈ। ਜਿਹੜਾ ਪੰਜਾਬ ਪੁਰੇ ਦੇਸ਼ ਵਿਚ ਨੰਬਰ 1 ਸੂਬਾ ਸੀ ਉਸ ਦੀ ਅੱਜ ਇਹ ਹਾਲਤ ਕਰ ਦਿੱਤੀ ਗਈ ਕਿ ਕੰਮ ਚਲਾਉਣ ਦੇ ਲਈ ਵੀ ਲੋਨ ਲੈਣਾ ਪੈ ਰਿਹਾ ਹੈ। 

ਵਡਾਲਾ ਨੇ ਕੇਂਦਰ ਸਰਕਾਰ ਵੱਲੋਂ ਕੇਂਦਰੀ ਬਜਟ ਵਿਚ ਪੰਜਾਬ ਨਾਲ ਕੀਤੇ ਵਿਤਕਰੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਕਿਹਾ ਕਿ ਕੇਂਦਰ ਦਾ ਪੰਜਾਬ ਨਾਲ ਅਜਿਹਾ ਵਰਤਾਉ ਠੀਕ ਨਹੀਂ ਹੈ। ਪੰਜਾਬ ਉਹ ਸੂਬਾ ਹੈ ਜਿਸ ਨੇ ਪਹਿਲਾਂ ਦੇਸ਼ ਦੀ ਅਜ਼ਾਦੀ ਵਿਚ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਅਤੇ ਫੇਰ ਦੇਸ਼ ਦਾ ਪੇਟ ਭਰਨ ਲਈ ਆਪਣੇ ਸਾਰੇ ਕੁਦਰਤੀ ਸ਼ੋ੍ਰਤ ਖਤਮ ਕਰ ਲਏ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਵੀ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੀਆਂ ਹਨ। 

ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਦਾ ਰੋਕਿਆ ਹੋਇਆ ਆਰ.ਡੀ.ਐਫ ਅਤੇ ਹੋਰ ਫੰਡ ਤੁਰੰਤ ਜਾਰੀ ਕੀਤਾ ਜਾਣ, ਕਿਉਂਕਿ ਇਹ ਪੰਜਾਬ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget