Akali Dal Downfall: ਬਾਗੀ ਅਕਾਲੀ ਟਕਸਾਲੀਆਂ ਦਾ ਫੈਸਲਾ, ਪ੍ਰਧਾਨਗੀ ਨੂੰ ਲੈ ਕੇ ਰੱਖੀਆਂ ਸ਼ਰਤਾਂ, ਹੁਣ ਤਾਂ ਬਾਦਲ ਨੂੰ ਛੱਡਣੀ ਪੈ ਸਕਦੀ ਕੁਰਸੀ
Akali Dal Downfall: ਸ਼੍ਰੋਮਣੀ ਅਕਾਲੀ ਦਲ 'ਚ ਪ੍ਰਧਾਨਗੀ ਨੂੰ ਲੈ ਕੇ ਪਾਰਟੀ ਅੰਦਰ ਬਗਾਵਤ ਰੁਕਣ ਦੇ ਸੰਕੇਤ ਨਹੀਂ ਦੇ ਰਹੀ ਹੈ। ਪਾਰਟੀ ਦੇ ਸੀਨੀਅਰ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰਦਿਆਂ ਕਿਹਾ ਕਿ...
Akali Dal Downfall: ਸ਼੍ਰੋਮਣੀ ਅਕਾਲੀ ਦਲ 'ਚ ਪ੍ਰਧਾਨਗੀ ਨੂੰ ਲੈ ਕੇ ਪਾਰਟੀ ਅੰਦਰ ਬਗਾਵਤ ਰੁਕਣ ਦੇ ਸੰਕੇਤ ਨਹੀਂ ਦੇ ਰਹੀ ਹੈ। ਪਾਰਟੀ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਬੀਬੀ ਜਗੀਰ ਕੌਰ ਤੇ ਹੋਰ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰਦਿਆਂ ਕਿਹਾ ਕਿ 1 ਜੁਲਾਈ ਨੂੰ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਅਰਦਾਸ ਕਰਨਗੇ ਲਿਖਤੀ ਰੂਪ ਵਿੱਚ ਮੁਆਫ਼ੀ ਮੰਗਣਗੇ ਤਾਂ ਜੋ ਅਕਾਲੀ ਦਲ ਵਿੱਚ ਸੁਧਾਰ ਹੋ ਸਕੇ।
ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਲੋਕ ਅਕਾਲੀ ਦਲ ਵਿੱਚ ਸੁਖਬੀਰ ਦੀ ਲੀਡਰਸ਼ਿਪ ਨੂੰ ਪਸੰਦ ਨਹੀਂ ਕਰ ਰਹੇ ਹਨ। ਇਸ ਦੇ ਨਤੀਜੇ ਲੋਕ ਸਭਾ ਚੋਣਾਂ ਅਤੇ ਪਿਛਲੀਆਂ ਚੋਣਾਂ ਵਿਚ ਦੇਖਣ ਨੂੰ ਮਿਲ ਚੁੱਕੇ ਹਨ। ਸੁਖਬੀਰ ਨੇ ਅਕਾਲੀ ਦਲ ਦੇ ਟੁਕੜੇ ਕਰ ਦਿੱਤੇ ਹਨ। ਅਕਾਲੀ ਆਗੂਆਂ ਨੇ ਕਿਹਾ ਕਿ ਸੁਖਬੀਰ ਆਪਣੀ ਜ਼ਿੱਦ ਛੱਡ ਦੇਵੇ। ਧਾਰਮਿਕ ਅਤੇ ਸਿਆਸੀ ਸਦਭਾਵਨਾ ਵਾਲੀ ਸ਼ਖਸੀਅਤ ਨੂੰ ਹੀ ਅਕਾਲੀ ਦਲ ਦਾ ਪ੍ਰਧਾਨ ਚੁਣਿਆ ਜਾਵੇਗਾ ਅਤੇ ਜਿਹੜਾ ਪ੍ਰਧਾਨ ਹੋਵੇਗਾ ਉਹ ਮੁੱਖ ਮੰਤਰੀ ਨਹੀਂ ਬਣੇਗਾ।
ਦੂਜੇ ਪਾਸੇ ਚੰਡੀਗੜ੍ਹ ਹੈੱਡਕੁਆਰਟਰ 'ਤੇ ਬਾਗੀ ਆਗੂਆਂ 'ਤੇ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਕਿਹਾ ਕਿ ਪ੍ਰਧਾਨ ਜੀ ਨੇ ਸਾਫ਼ ਕਹਿ ਦਿੱਤਾ ਹੈ ਕਿ ਜੇਕਰ ਤੁਹਾਨੂੰ ਮੇਰੇ 'ਤੇ ਭਰੋਸਾ ਹੈ ਤਾਂ ਹੀ ਮੈਂ ਇਸ ਅਹੁਦੇ 'ਤੇ ਬਣਿਆ ਰਹਾਂਗਾ। ਜਿਹੜੇ ਅੱਜ ਬਾਹਰੋਂ ਕਹਿ ਰਹੇ ਹਨ ਕਿ ਅਸੀਂ ਮੁਖੀ ਨਹੀਂ ਬਣਨਾ ਚਾਹੁੰਦੇ ਅਸੀਂ ਸੇਵਾ ਕਰਨੀ ਹੈ। ਪਰ ਅਸਲ ਵਿੱਚ ਉਹ ਸਾਰੇ ਪ੍ਰਧਾਨ ਬਣਨਾ ਚਾਹੁੰਦੇ ਹਨ। ਜੋ ਖਾਲਸਾ ਪੰਥ ਅਤੇ ਪਾਰਟੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਝੂੰਦਾਂ ਕਮੇਟੀ ਦੀ ਰਿਪੋਰਟ ਨੂੰ ਪਹਿਲਾਂ ਹੀ ਰੱਦ ਕਰ ਚੁੱਕੇ ਹਨ। ਜਿਸ ਵਿੱਚ ਇੱਕ ਪਰਿਵਾਰ ਨੂੰ ਇੱਕ ਟਿਕਟ ਦੇਣ ਦੀ ਗੱਲ ਚੱਲੀ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।