Rebellion in Akali Dal: ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਖਿਲਾਫ਼ ਨਿੱਤਰੇ ਅਕਾਲੀ ਦਲ ਦੇ ਬਾਗੀ ਧੜੇ ਨੇ ਅੱਜ ਚੰਡੀਗੜ੍ਹ ਵਿੱਚ ਅਹਿਮ ਮੀਟਿੰਗ ਸੱਦੀ ਹੈ। ਇਹ ਬੈਠਕ ਚੰਡੀਗੜ੍ਹ ਵਿੱਚ ਦੁਪਹਿਰ 2 ਵਜੇ ਸ਼ੁਰੂ ਹੋਵੇਗੀ। ਇਸ ਬੈਠਕ 'ਚ ਜਲੰਧਰ ਜ਼ਿਮਨੀ ਚੋਣਾਂ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ। ਕਿਉਂਕਿ ਇੱਥੋਂ ਅਕਾਲੀ ਦਲ ਦੀ ਉਮੀਦਵਾਰ ਆਪਣੀ ਜ਼ਮਾਨਤ ਵੀ ਨਹੀਂ ਬਚਾਅ ਸਕੀ ਇੱਥੋਂ ਤੱਕ ਹੀ ਨਹੀਂ ਅਕਾਲੀ ਉਮੀਦਵਾਰ 2000 ਵੋਟਾਂ ਦਾ ਅੰਕੜਾ ਵੀ ਪਾਰ ਨਹੀਂ ਕਰ ਸਕੀ ਸੀ। ਅੱਜ ਬਾਗੀ ਧੜੇ ਦੇ ਵੱਲੋਂ ਇਕੱਠੇ ਹੋ ਕੇ ਇਕੱਠ ਦਿਖਾਉਣ ਅਤੇ ਆਉਣ ਵਾਲੇ ਦਿਨਾਂ ਦੀ ਰਣਨੀਤੀ ਬਣਾਉਣ ਦੇ ਲਈ ਇਹ ਮੀਟਿੰਗ ਰੱਖੀ ਗਈ ਹੈ



ਇਹ ਮੀਟਿੰਗ ਇਸ ਲਈ ਵੀ ਅਹਿਮ ਰਹਿਣ ਵਾਲੀ ਹੈ। ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਪੰਜ ਤੱਖਤਾਂ ਦੇ ਜਥੇਦਾਰ ਦਾ ਮੀਟਿੰਗ ਵੀ ਸੱਦੀ ਜਿਸ ਵਿੱਚ ਬਾਗੀ ਧੜੇ ਵੱਲੋਂ ਦਿੱਤੇ ਮੁਆਫ਼ੀ ਨਾਮੇ ਬਾਰੇ ਵਿਚਾਰ ਕਰਨਾ ਹੈ। 


 ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤੇ ਗਏ ਮੁਆਫ਼ਨਾਮੇ ਨੂੰ ਲੈ ਕੇ ਸਮੂਹ ਤਖ਼ਤਾਂ ਦੇ ਜਥੇਦਾਰਾਂ ਦੀ 15 ਜੁਲਾਈ ਨੂੰ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਸਾਰੇ ਜਥੇਦਾਰ ਇਕੱਠੇ ਹੋ ਕੇ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਦਿੱਤੀ ਮੁਆਫ਼ੀ ਬਾਰੇ ਵਿਚਾਰ ਕਰਨਗੇ।


ਇਹ ਮੀਟਿੰਗ ਅਕਾਲੀ ਦਲ ਲਈ ਭਵਿੱਖ ਲਈ ਅਹਿਮ ਸਾਬਤ ਹੋਵੇਗੀ। ਬਾਗੀ ਧੜੇ ਹੀ ਨਹੀਂ, ਸਗੋਂ ਵਿਰੋਧੀ ਪਾਰਟੀਆਂ ਵੀ ਹਾਸ਼ੀਏ ’ਤੇ ਚਲੇ ਗਏ ਅਕਾਲੀ ਦਲ ਤੋਂ ਚਿੰਤਤ ਹਨ। ਇਸ ਦੇ ਨਾਲ ਹੀ ਬਾਗੀ ਧੜਾ ਖੁੱਲ੍ਹ ਕੇ ਝੂੰਦਾਂ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਦੀ ਮੰਗ ਕਰ ਰਿਹਾ ਹੈ।


ਇਸ ਤੋਂ ਇਲਾਵਾ ਸੁਖਬੀਰ ਬਾਦਲ ਨੂੰ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵੀ ਜ਼ੋਰਦਾਰ ਹੁੰਦੀ ਜਾ ਰਹੀ ਹੈ। ਭਾਵੇਂ ਇਸ ਬਾਰੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ ਪਰ ਉਨ੍ਹਾਂ ਨੇ ਅਹੁਦੇਦਾਰਾਂ ਦੀਆਂ ਮੀਟਿੰਗਾਂ ਬੁਲਾ ਕੇ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ ਹੈ।


 



 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial