Sidhu Moose Wala: ਸਿੱਧੂ ਮੂਸੇਵਾਲਾ ਦੇ ਬਾਗੀ ਤੇਵਰ! ਟਿਕਟ ਨਾ ਮਿਲੀ ਤਾਂ ਆਜ਼ਾਦ ਲੜਨਗੇ ਚੋਣ
Punjab Election: ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੇ 3 ਦਸੰਬਰ ਨੂੰ ਨਵਜੋਤ ਸਿੱਧੂ ਤੇ ਸੀਐਮ ਚਰਨਜੀਤ ਚੰਨੀ ਦੀ ਅਗਵਾਈ ‘ਚ ਕਾਂਗਰਸ ਪਾਰਟੀ ਦਾ ਪੱਲਾ ਫੜਿਆ ਸੀ ਤੇ ਲੋਕਾਂ ਦੀ ਭਲਾਈ ਦੇ ਕੰਮ ਕਰਨ ਦਾ ਵਾਅਦਾ ਕੀਤਾ ਸੀ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election 2022) ਤੋਂ ਪਹਿਲਾਂ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਸਿਆਸੀ ਪਾਰਟੀਆਂ ਪ੍ਰਚਾਰ ਵਿੱਚ ਜੁਟੀਆਂ ਹੋਈਆਂ ਹਨ। ਹਾਲ ਹੀ ‘ਚ ਕਾਂਗਰਸ (Punjab Congerss) ‘ਚ ਸ਼ਾਮਲ ਹੋਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੇ ਬਾਗੀ ਸੁਰ ਦੇਖਣ ਨੂੰ ਮਿਲ ਰਹੇ ਹਨ। ਸਿੱਧੂ ਮੂਸੇਵਾਲਾ ਨੇ ਕਿਹਾ ਹੈ ਕਿ ਜੇਕਰ ਕਾਂਗਰਸ ਉਨ੍ਹਾਂ ਨੂੰ ਟਿਕਟ ਨਹੀਂ ਦਿੰਦੀ ਤਾਂ ਉਹ ਆਜ਼ਾਦ ਚੋਣ ਲੜਨਗੇ ਪਰ ਮਾਨਸਾ (Mansa) ਛੱਡ ਕੇ ਕਿਤੇ ਨਹੀਂ ਜਾਣਗੇ।
ਦੱਸ ਦਈਏ ਕਿ ਮਾਨਸਾ ‘ਚ ਟਕਸਾਲੀ ਕਾਂਗਰਸੀਆਂ ਵੱਲੋਂ ਮੂਸਵਾਲਾ ਦਾ ਵਿਰੋਧ ਹੋ ਰਿਹਾ ਹੈ। ਇਸ ਦੇ ਜਵਾਬ ਵਿੱਚ ਬੀਤੇ ਦਿਨ ਸਿੱਧੂ ਮੂਸੇਵਾਲਾ ਨੇ ਇੱਕ ਸਟੇਜ ‘ਤੇ ਬੋਲਦੇ ਹੋਏ ਵਿਰੋਧੀਆਂ ਨੂੰ ਜਵਾਬ ਦਿੱਤਾ। ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਕਿਹਾ ਕਿ ਜੋ ਕਹਿ ਰਹੇ ਹਨ ਕਿ ਮੂਸੇਵਾਲਾ ਮਾਨਸਾ ਛੱਡ ਕੇ ਭੱਜ ਗਿਆ, ਉਨ੍ਹਾਂ ਨੂੰ ਦੱਸ ਦੇਣਾ ਚਾਹੁੰਦਾ ਹਾਂ ਕਿ ਸਿੱਧੂ ਮੂਸੇਵਾਲਾ ਚੋਣ ਤਾਂ ਮਾਨਸਾ ਤੋਂ ਹੀ ਲੜੇਗਾ। ਭਾਵੇਂ ਕਾਂਗਰਸ ਟਿਕਟ ਦਿੰਦੀ ਹੈ ਜਾਂ ਨਹੀਂ। ਇਸ ਲਈ ਚਾਹੇ ਉਹ ਆਜ਼ਾਦ ਚੋਣ ਹੀ ਕਿਉਂ ਨਾ ਲੜਨ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੇ 3 ਦਸੰਬਰ ਨੂੰ ਨਵਜੋਤ ਸਿੱਧੂ ਤੇ ਸੀਐਮ ਚਰਨਜੀਤ ਚੰਨੀ ਦੀ ਅਗਵਾਈ ‘ਚ ਕਾਂਗਰਸ ਪਾਰਟੀ ਦਾ ਪੱਲਾ ਫੜਿਆ ਸੀ ਤੇ ਲੋਕਾਂ ਦੀ ਭਲਾਈ ਦੇ ਕੰਮ ਕਰਨ ਦਾ ਵਾਅਦਾ ਕੀਤਾ ਸੀ। ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਮਾਨਸਾ ਫੇਰੀ ਦੌਰਾਨ ਗਾਇਕ ਤੋਂ ਨਵੇਂ ਬਣੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਵਰਕਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਸਿੱਧੂ ਮੂਸੇਵਾਲਾ ਜਦੋਂ ਹੀ ਮਾਇਕ 'ਤੇ ਬੋਲਣ ਲੱਗਾ ਤਾਂ ਕਾਂਗਰਸੀ ਵਰਕਰਾਂ ਨੇ ਚੁਸ਼ਪਿੰਦਰ ਚਾਹਲ ਯੂਥ ਆਗੂ ਜਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਸਿੱਧੂ ਮੂਸੇਵਾਲੇ ਨੂੰ ਬੋਲਣ ਨਹੀਂ ਦਿੱਤਾ ਤੇ ਹੱਥ ਹਿਲਾ ਨਾ ਬੋਲਣ ਦੇ ਇਸ਼ਾਰੇ ਕਰਦੇ ਰਹੇ।
ਇਸ ਦੌਰਾਨ ਮੂਸੇਵਾਲਾ ਨੇ ਆਪਣੀ ਬੇਇੱਜ਼ਤੀ ਦੇਖ ਕਾਂਗਰਸੀ ਵਰਕਰਾਂ ਨੂੰ ਕਿਹਾ ਕਿ ਉਹ ਵੱਡੇ ਹਨ ਤੇ ਮੈਂ ਬਹੁਤ ਛੋਟਾ ਹਾਂ। ਤੁਸੀਂ ਜੋ ਹੁਕਮ ਕਰੋਗੇ ਮੈਨੂੰ ਮਨਜ਼ੂਰ ਹੋਵੇਗਾ। ਇਸ ਤੋਂ ਬਾਅਦ ਅਮਰਿੰਦਰ ਰਾਜਾ ਵੜਿੰਗ ਸਿੱਧੂ ਮੂਸੇਵਾਲਾ ਦੇ ਹੱਕ ਵਿੱਚ ਉਤਰ ਮਾਇਕ ਤੋਂ ਗੁੱਸਾ ਜ਼ਾਹਿਰ ਕਰਦੇ ਬੋਲੇ ਕਿ ਕਾਂਗਰਸ ਕਿਸੇ ਵਿਸ਼ੇਸ਼ ਵਿਅਕਤੀ ਦੀ ਪਾਰਟੀ ਨਹੀਂ।
ਇਹ ਵੀ ਪੜ੍ਹੋ: CAT Result 2021: 9 ਵਿਦਿਆਰਥੀਆਂ ਨੇ ਹਾਸਲ ਕੀਤੇ 100 ਪ੍ਰਤੀਸ਼ਤ ਅੰਕ, ਜਿਨ੍ਹਾਂ 'ਚੋਂ 7 ਇੰਜਨੀਅਰ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: