ਸਿੱਖਿਆ ਵਿਭਾਗ ਨੇ ਕਈ ਸਕੂਲਾਂ ਦੀ ਮਾਨਤਾ ਕੀਤੀ ਰੱਦ, ਦੇਖੋ ਲਿਸਟ
Punjab News: ਮਾਨਸਾ ਦੇ ਸਕੂਲਾਂ ’ਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਫਾਇਰ ਸੇਫਟੀ ਅਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਜਮ੍ਹਾ ਨਾ ਕਰਵਾਉਣ ਵਾਲੇ 6 ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ।

Punjab News: ਮਾਨਸਾ ਦੇ ਸਕੂਲਾਂ ’ਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਫਾਇਰ ਸੇਫਟੀ ਅਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਜਮ੍ਹਾ ਨਾ ਕਰਵਾਉਣ ਵਾਲੇ 6 ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਮਾਨਸਾ ਭੁਪਿੰਦਰ ਕੌਰ ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ਨੂੰ ਬੀਤੇ ਸਮੇਂ ’ਚ ਫਾਇਰ ਅਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਜਮ੍ਹਾ ਕਰਵਾਉਣ ਲਈ ਲਿਖਿਆ ਗਿਆ ਸੀ।
ਉਨ੍ਹਾਂ ਦੱਸਿਆ ਕਿ ਨਿਰਧਾਰਿਤ ਸਮੇਂ ਤੋਂ ਬਾਅਦ ਵੀ ਫਾਇਰ ਤੇ ਬਿਲਡਿੰਗ ਸਰਟੀਫਿਕੇਟ ਜਮ੍ਹਾ ਨਾ ਕਰਵਾਉਣ ਵਾਲੇ ਇਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕੀਤੀ ਗਈ ਹੈ, ਉਨ੍ਹਾਂ ’ਚ ਯੁਨੀਕ ਪਬਲਿਕ ਸਕੂਲ ਬੁਢਲਾਡਾ, ਰਣਵੀਰ ਇੰਟਰਨੈਸ਼ਨਲ ਪਬਲਿਕ ਸਕੂਲ ਮੱਤੀ, ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਬੁਢਲਾਡਾ, ਸਰਵਹਿੱਤਕਾਰੀ ਵਿੱਦਿਆ ਮੰਦਰ ਦੂਲੋਵਾਲ, ਸ਼ਿਵਾਲਿਕ ਪਬਲਿਕ ਸਕੂਲ ਸਰਦੂਲਗੜ੍ਹ ਅਤੇ ਦਸ਼ਮੇਸ਼ ਸਰਵਹਿੱਤਕਾਰੀ ਵਿੱਦਿਆ ਮੰਦਰ ਸਰਦੂਲਗੜ੍ਹ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















