ਪੜਚੋਲ ਕਰੋ

CM Vs Speaker: CM ਭਗਵੰਤ ਮਾਨ ਤੇ ਸਪੀਕਰ ਸੰਧਵਾ ਵਿਚਾਲੇ ਰੇੜਕਾ ਹੋਇਆ ਦੂਰ, ਕੀ ਹੁਣ ਨਹੀਂ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਨੂੰ ਖ਼ਤਰਾ ? 

CM Vs Speaker: ਸੰਜੇ ਸਿੰਘ ਨੇ ਦੋਵਾਂ ਲੀਡਰਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨਾਲ ਦੂਜੀ ਮੀਟਿੰਗ ਕੀਤੀ ਜੋ ਸੀਐਮ ਦੀ ਰਿਹਾਇਸ਼ 'ਤੇ ਹੋਈ ਸੀ। ਪਹਿਲੀ ਮੀਟਿੰਗ ਪੰਜਾਬ ਵਿਧਾਨ ਸਭਾ ਕੰਪਲੈਕਸ ਵਿਚ ਹੋਈ

ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵਿਚਾਲੇ ਪੈਦਾ ਹੋਇਆ ਰੇੜਕਾ ਹੁਣ ਦੂਰ ਹੋ ਗਿਆ ਹੈ। ਦੋਵਾਂ ਵਿਚਾਲੇ ਕਾਫ਼ੀ ਸਮੇਂ ਤੋਂ ਤਕਰਾਰ ਚੱਲ ਰਹੀ ਸੀ। ਇਸ ਤਕਰਾਰ ਨੂੰ ਦੁਰ ਕਰਨ ਵਿੱਚ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਅਹਿਮ ਭੂਮਿਕਾ ਨਿਭਾਈ ਹੈ। 

ਸੰਜੇ ਸਿੰਘ ਨੇ ਦੋਵਾਂ ਲੀਡਰਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨਾਲ ਦੂਜੀ ਮੀਟਿੰਗ ਕੀਤੀ ਜੋ ਸੀਐਮ ਦੀ ਰਿਹਾਇਸ਼ 'ਤੇ ਹੋਈ ਸੀ। ਪਹਿਲੀ ਮੀਟਿੰਗ ਪੰਜਾਬ ਵਿਧਾਨ ਸਭਾ ਕੰਪਲੈਕਸ ਵਿਚ ਹੋਈ ਸੀ ਜੋ ਭਗਵੰਤ ਮਾਨ ਅਤੇ ਕੁਲਤਾਰ ਸੰਧਵਾਂ 'ਚ ਚੱਲ ਰਹੀ ਸਿਆਸੀ ਅਣਬਣ ਸਬੰਧੀ ਸੀ।

ਬੀਤੇ ਦਿਨ ਹੋਈ ਮੀਟਿੰਗ ਵਿਚ ਭਗਵੰਤ ਮਾਨ ਤੇ ਕੁਲਤਾਰ ਸੰਧਵਾਂ ਨੇ ਸੰਕੇਤ ਦਿੱਤਾ ਹੈ ਕਿ ਪਾਰਟੀ ਵਿਚ ਹੁਣ ਸਭ ਠੀਕ ਠਾਕ ਹੈ। ਪਹਿਲਾਂ ਵਾਂਗ ਨੌਰਮਲ ਹੈ। ਆਮ ਆਦਮੀ ਪਾਰਟੀ ਦੀ ਕੌਮੀ ਲੀਡਰਸ਼ਿਪ ਇਸ ਵੇਲੇ ਸੰਕਟ ਵਿਚ ਹੈ ਅਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸ਼ਰਾਬ ਘੁਟਾਲਾ ਮਾਮਲੇ ਤਹਿਤ ਜੇਲ੍ਹ ਵਿੱਚ ਬੰਦ ਹਨ। 

ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਮਿਲੀ ਹਾਰ ਮਗਰੋਂ ਵਿਰੋਧੀ ਧਿਰਾਂ ਨੇ ਇਸ ਗੱਲ ਨੂੰ ਹਵਾ ਦਿੱਤੀ ਸੀ ਕਿ ਕੁਲਤਾਰ ਸਿੰਘ ਸੰਧਵਾਂ ਆਪਣੇ ਧੜੇ ਨਾਲ ਦਿੱਲੀ ਵਿਚ ਆਪਣੀ ਸਿਆਸੀ ਤਰੱਕੀ ਲਈ ਹੰਭਲਾ ਮਾਰ ਰਹੇ ਹਨ। ਪਤਾ ਲੱਗਾ ਹੈ ਕਿ ਸੰਜੇ ਸਿੰਘ ਇਨ੍ਹਾਂ ਪ੍ਰਸਥਿਤੀਆਂ ਵਿਚ ਪਾਰਟੀ ਦੇ ਆਗੂਆਂ ਵਿਚਲੀਆਂ ਦੂਰੀਆਂ ਨੂੰ ਖ਼ਤਮ ਕਰਨ ਵਿਚ ਜੁਟੇ ਹੋਏ ਹਨ। ਸੂਤਰਾਂ ਨੇ ਦੱਸਿਆ ਕਿ ਦੋਵੇਂ ਧਿਰਾਂ ਨੇ ਸਾਰੇ ਗਿਲੇ-ਸ਼ਿਕਵੇ ਅੱਜ ਦੂਰ ਕੀਤੇ ਅਤੇ ਮੁੱਦਿਆਂ ਨੂੰ ਨਜਿੱਠ ਲਿਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਾਰਟੀ ਅੰਦਰ ਕੋਈ ਮਤਭੇਦ ਨਹੀਂ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੂਰੀ ਰਾਤ ਰੂਸ ਨੇ ਕੀਤਾ ਹਮਲਾ, ਯੂਕਰੇਨ 'ਚ ਹੋਇਆ ਬਲੈਕਆਊਟ! ਜ਼ੇਲੇਂਸਕੀ ਨੇ ਪੱਛਮੀ ਦੇਸ਼ਾਂ ਤੋਂ ਮੰਗੀ ਮਦਦ
ਪੂਰੀ ਰਾਤ ਰੂਸ ਨੇ ਕੀਤਾ ਹਮਲਾ, ਯੂਕਰੇਨ 'ਚ ਹੋਇਆ ਬਲੈਕਆਊਟ! ਜ਼ੇਲੇਂਸਕੀ ਨੇ ਪੱਛਮੀ ਦੇਸ਼ਾਂ ਤੋਂ ਮੰਗੀ ਮਦਦ
ਤੁਰੰਤ ਫੋਨ ਤੋਂ ਡਿਲੀਟ ਕਰ ਦਿਓ ਆਹ 15 ਫਰਜ਼ੀ Loan Apps, 80 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਬਣਾ ਚੁੱਕੇ ਸ਼ਿਕਾਰ
ਤੁਰੰਤ ਫੋਨ ਤੋਂ ਡਿਲੀਟ ਕਰ ਦਿਓ ਆਹ 15 ਫਰਜ਼ੀ Loan Apps, 80 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਬਣਾ ਚੁੱਕੇ ਸ਼ਿਕਾਰ
ਪੰਜਾਬ ਪੁਲਿਸ ਦਾ ASI ਗ੍ਰਿਫ਼ਤਾਰ, ਰਿਸ਼ਵਤ ਲੈਂਦਿਆਂ ਹੋਇਆ ਕਾਬੂ
ਪੰਜਾਬ ਪੁਲਿਸ ਦਾ ASI ਗ੍ਰਿਫ਼ਤਾਰ, ਰਿਸ਼ਵਤ ਲੈਂਦਿਆਂ ਹੋਇਆ ਕਾਬੂ
ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ
Advertisement
ABP Premium

ਵੀਡੀਓਜ਼

ਸੁਣੋ Indian Toilet ਸੀਟ ਦੇ ਫਾਇਦੇ..ਖਿਨੌਰੀ ਮੌਰਚੇ 'ਚ ਕਿਸਾਨ ਬੀਬੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇBKU Leader ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਲਈ ਹੁਣ ਕੀ ਕਰਨਗੇ ਕਿਸਾਨBKU Leader Jagjit Singh Dhalewal ਦੇ ਪੁੱਤਰ ਨੇ ਦੱਸੀਆ ਪੁਲਿਸ ਨੇ ਕਿਵੇਂ ਚੁੱਕਿਆ ਡੱਲੇਵਾਲ ਨੂੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੂਰੀ ਰਾਤ ਰੂਸ ਨੇ ਕੀਤਾ ਹਮਲਾ, ਯੂਕਰੇਨ 'ਚ ਹੋਇਆ ਬਲੈਕਆਊਟ! ਜ਼ੇਲੇਂਸਕੀ ਨੇ ਪੱਛਮੀ ਦੇਸ਼ਾਂ ਤੋਂ ਮੰਗੀ ਮਦਦ
ਪੂਰੀ ਰਾਤ ਰੂਸ ਨੇ ਕੀਤਾ ਹਮਲਾ, ਯੂਕਰੇਨ 'ਚ ਹੋਇਆ ਬਲੈਕਆਊਟ! ਜ਼ੇਲੇਂਸਕੀ ਨੇ ਪੱਛਮੀ ਦੇਸ਼ਾਂ ਤੋਂ ਮੰਗੀ ਮਦਦ
ਤੁਰੰਤ ਫੋਨ ਤੋਂ ਡਿਲੀਟ ਕਰ ਦਿਓ ਆਹ 15 ਫਰਜ਼ੀ Loan Apps, 80 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਬਣਾ ਚੁੱਕੇ ਸ਼ਿਕਾਰ
ਤੁਰੰਤ ਫੋਨ ਤੋਂ ਡਿਲੀਟ ਕਰ ਦਿਓ ਆਹ 15 ਫਰਜ਼ੀ Loan Apps, 80 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਬਣਾ ਚੁੱਕੇ ਸ਼ਿਕਾਰ
ਪੰਜਾਬ ਪੁਲਿਸ ਦਾ ASI ਗ੍ਰਿਫ਼ਤਾਰ, ਰਿਸ਼ਵਤ ਲੈਂਦਿਆਂ ਹੋਇਆ ਕਾਬੂ
ਪੰਜਾਬ ਪੁਲਿਸ ਦਾ ASI ਗ੍ਰਿਫ਼ਤਾਰ, ਰਿਸ਼ਵਤ ਲੈਂਦਿਆਂ ਹੋਇਆ ਕਾਬੂ
ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ
ਮੋਗਾ ਦੇ ਧਰਮਕੋਟ 'ਚ ਵਾਪਰਿਆ ਵੱਡਾ ਹਾਦਸਾ, ਖੱਡ 'ਚ ਡਿੱਗੀ ਪੰਜਾਬ ਰੋਡਵੇਜ਼ ਦੀ ਬੱਸ, ਕਈ ਜ਼ਖ਼ਮੀ
ਮੋਗਾ ਦੇ ਧਰਮਕੋਟ 'ਚ ਵਾਪਰਿਆ ਵੱਡਾ ਹਾਦਸਾ, ਖੱਡ 'ਚ ਡਿੱਗੀ ਪੰਜਾਬ ਰੋਡਵੇਜ਼ ਦੀ ਬੱਸ, ਕਈ ਜ਼ਖ਼ਮੀ
ਪੈਨ ਕਾਰਡ ਅਪਗ੍ਰੇਡ ਨਹੀਂ ਕਰਵਾਇਆ ਤਾਂ ਬੰਦ ਹੋ ਜਾਵੇਗਾ? ਜਾਣ ਲਓ ਨਵਾਂ ਨਿਯਮ
ਪੈਨ ਕਾਰਡ ਅਪਗ੍ਰੇਡ ਨਹੀਂ ਕਰਵਾਇਆ ਤਾਂ ਬੰਦ ਹੋ ਜਾਵੇਗਾ? ਜਾਣ ਲਓ ਨਵਾਂ ਨਿਯਮ
Baba Siddique Murder Case: 'ਟੈਨਸ਼ਨ ਨਾ ਲਓ, ਕਤਲ ਕਰੋ', ਬਾਬਾ ਸਿੱਦੀਕੀ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ
Baba Siddique Murder Case: 'ਟੈਨਸ਼ਨ ਨਾ ਲਓ, ਕਤਲ ਕਰੋ', ਬਾਬਾ ਸਿੱਦੀਕੀ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024
Embed widget