ਪੜਚੋਲ ਕਰੋ

ਬਾਗ਼ਬਾਨੀ ਵਿਭਾਗ ਨਾਲ ਸਬੰਧਤ ਜ਼ਮੀਨਾਂ ਦਾ ਰਿਕਾਰਡ ਛੇਤੀ ਹੋਵੇਗਾ ਆਨਲਾਈਨ : ਚੇਤਨ ਸਿੰਘ ਜੌੜਾਮਾਜਰਾ

Punjab News : ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਵਿੱਚ ਬਾਗ਼ਬਾਨੀ ਵਿਭਾਗ (Horticulture department)  ਨਾਲ ਸਬੰਧਤ ਜ਼ਮੀਨਾਂ ਦਾ ਸਾਰਾ ਰਿਕਾਰਡ ਛੇਤੀ ਤੋਂ ਛੇਤੀ ਆਨਲਾਈਨ ਕਰਨ ਦੇ ਨਿਰਦੇਸ਼ ਦਿੱਤੇ

Punjab News : ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਵਿੱਚ ਬਾਗ਼ਬਾਨੀ ਵਿਭਾਗ (Horticulture department)  ਨਾਲ ਸਬੰਧਤ ਜ਼ਮੀਨਾਂ ਦਾ ਸਾਰਾ ਰਿਕਾਰਡ ਛੇਤੀ ਤੋਂ ਛੇਤੀ ਆਨਲਾਈਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਆਪਣੇ ਦਫ਼ਤਰ ਵਿੱਚ ਵਿਭਾਗ ਦੇ ਮੁੱਖ ਦਫ਼ਤਰ ਅਤੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਅਧਿਕਾਰੀ 15 ਦਿਨਾਂ ਦੇ ਅੰਦਰ-ਅੰਦਰ ਵਿਭਾਗ ਦੀਆਂ ਜ਼ਮੀਨਾਂ ਦੀਆਂ ਜ਼ਿਲ੍ਹਾਵਾਰ ਸੂਚੀਆਂ ਅਤੇ ਤਸਵੀਰਾਂ ਸੌਂਪਣ ਤਾਂ ਜੋ ਰਿਕਾਰਡ ਆਨਲਾਈਨ ਕਰਨ ਵਾਸਤੇ ਮੁਕੰਮਲ ਡਾਟਾ ਅਪਲੋਡ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਵਿਭਾਗ ਦੀ ਮਲਕੀਅਤ ਵਾਲੀਆਂ ਜ਼ਮੀਨਾਂ ‘ਤੇ ਕਬਜ਼ੇ ਦੀ ਸੰਭਾਵਨਾ ਬਿਲਕੁਲ ਮਨਫ਼ੀ ਹੋ ਜਾਵੇਗੀ, ਉਥੇ ਵਿਭਾਗ ਖ਼ਾਲੀ ਥਾਵਾਂ ‘ਤੇ ਬੂਟੇ ਲਾ ਕੇ ਆਮਦਨ ਦੇ ਵਧੇਰੇ ਸਰੋਤ ਪੈਦਾ ਕਰ ਸਕੇਗਾ। ਉਨ੍ਹਾਂ ਕਿਹਾ ਕਿ ਵਿਭਾਗ ਦਾ ਡਾਟਾ ਆਨਲਾਈਨ ਕਰਨ ਦਾ ਮਕਸਦ ਸਰਕਾਰੀ ਕੰਮਕਾਜ ਵਿੱਚ ਵਧੇਰੇ ਪਾਰਦਰਸ਼ਤਾ ਯਕੀਨੀ ਬਣਾਉਣਾ ਹੈ।

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਬਾਗ਼ਬਾਨੀ ਅਫ਼ਸਰਾਂ ਨੂੰ ਤੁਰੰਤ ਪੱਤਰ ਜਾਰੀ ਕਰਕੇ ਕਾਰਵਾਈ ਅਮਲ ਵਿੱਚ ਲਿਆਉਣ। ਸੂਬੇ ਦੀਆਂ ਪ੍ਰਾਈਵੇਟ ਨਰਸਰੀਆਂ ਨੂੰ ਵਿਭਾਗ ਨਾਲ ਰਜਿਸਟਰਡ ਕਰਨ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਸ ਦੇ ਨਾਲ-ਨਾਲ ਹੀ ਬਾਗ਼ਬਾਨੀ ਅਧਿਕਾਰੀ ਇਹ ਵੀ ਯਕੀਨੀ ਬਣਾਉਣ ਕਿ ਕਮਰਸ਼ੀਅਲ ਵਰਤੋਂ ਲਈ ਸੂਬੇ ਦੇ ਵਾਤਾਵਰਣ ਦੇ ਅਨੁਕੂਲ ਬੂਟੇ ਹੀ ਲਾਏ ਜਾਣ।

ਵਿਭਾਗ (Horticulture department) ਵਿੱਚ ਕੰਮ ਕਰਦੇ ਐਨ.ਐਚ.ਐਮ. ਮੁਲਾਜ਼ਮ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਹ ਮੁਲਾਜ਼ਮ ਵਿਭਾਗ ਦਾ ਅਨਿਖੱੜਵਾਂ ਅੰਗ ਹਨ। ਇਸ ਲਈ ਇਨ੍ਹਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਰੁਜ਼ਗਾਰ ਪੈਦਾ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਦਾ ਰੁਜ਼ਗਾਰ ਖੋਹਣ ਵਾਲੀ ਕਿਸੇ ਵੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਦੇ ਨਾਲ ਹੀ ਉਨ੍ਹਾਂ ਵਿਭਾਗ ਦੇ ਡਾਇਰੈਕਟਰ ਸ਼ੈਲੇਂਦਰ ਕੌਰ ਨੂੰ ਆਦੇਸ਼ ਦਿੱਤੇ ਕਿ ਉਹ ਸੂਬੇ ਦੇ ਸਮੂਹ ਦਫ਼ਤਰਾਂ ਦਾ ਦੌਰਾ ਕਰਨ ਅਤੇ ਸਟਾਫ਼ ਅਤੇ ਸਾਮਾਨ ਸਬੰਧੀ ਰਿਪੋਰਟ ਦੇਣ।

ਮੀਟਿੰਗ ਦੌਰਾਨ ਕਿਸਾਨਾਂ ਦੀ ਆਮਦਨ ਵਧਾਉਣ ਲਈ ਫ਼ਸਲੀ ਵਿਭਿੰਨਤਾ ਅਪਨਾਉਣ ‘ਤੇ ਵੀ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਉਣ ਸਬੰਧੀ ਬਾਗ਼ਬਾਨੀ ਵਿਭਾਗ ਫ਼ਸਲੀ ਵਿਭਿੰਨਤਾ ਵਿੱਚ ਅਹਿਮ ਯੋਗਦਾਨ ਪਾਵੇ ਅਤੇ ਵਿਭਾਗ ਦੀਆਂ ਸਕੀਮਾਂ ਸਬੰਧੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕਰੇ। ਜੌੜਾਮਾਜਰਾ ਨੇ ਵੱਖ-ਵੱਖ ਜ਼ਿਲ੍ਹਿਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੈਂਪਾਂ ਰਾਹੀਂ ਕਿਸਾਨਾਂ ਨੂੰ ਬਾਗ਼ਬਾਨੀ ਸਕੀਮਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਤਾਂ ਜੋ ਕਿਸਾਨ ਰਵਾਇਤੀ ਫ਼ਸਲਾਂ ਨਾਲੋਂ ਵੱਧ ਆਮਦਨ ਕਮਾ ਸਕਣ। ਇਸ ਤੋਂ ਇਲਾਵਾ ਵਿਭਾਗ ਵਿੱਚ ਤਰੱਕੀ ਦੇ ਮਾਮਲਿਆਂ, ਦਰਜਾ-4 ਕਰਮਚਾਰੀਆਂ ਦੀ ਭਰਤੀ ਸਬੰਧੀ ਤਜਵੀਜ਼ ਅਤੇ ਉਪ-ਨਿਰੀਖਕਾਂ, ਮਾਲੀਆਂ ਤੇ ਬੇਲਦਾਰਾਂ ਦੇ ਨਿਯਮਾਂ ਸਬੰਧੀ ਤਾਜ਼ਾ ਸਥਿਤੀ ਆਦਿ ਮੁੱਦਿਆਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget