ਹੁਣ ਫੜ੍ਹੇ ਜਾਣਗੇ ਚੋਰ ! ਪੁਰਾਣਾ ਸਮਾਨ ਵੇਚਣ ਵਾਲਿਆਂ ਦਾ ਰੱਖਿਆ ਜਾਵੇਗਾ ਰਿਕਾਰਡ, ਦੁਕਾਨਾਂ 'ਚ ਸੀਸੀਟੀਵੀ ਲਾਉਣ ਦੇ ਆਦੇਸ਼
ਸਮਾਨ ਵੇਚਣ ਵਾਲੇ ਦਾ ਅਧਾਰ ਕਾਰਡ ਚੈਕ ਕੀਤਾ ਜਾਵੇ ਅਤੇ ਨਾਲ ਹੀ ਉਸਦਾ ਦਾ ਨਾਮ, ਪਤਾ ਅਤੇ ਮੋਬਾਇਲ ਨੰਬਰ ਰਜਿਸਟਰ ਵਿਚ ਦਰਜ਼ ਕਰਕੇ ਰਿਕਾਰਡ ਆਪਣੇ ਕੋਲ ਰੱਖਿਆ ਜਾਵੇ ਤਾਂ ਜੋ ਲੋੜ ਪੈਣ ਤੇ ਪੁੱਛ ਪੜਤਾਲ ਕੀਤੀ ਜਾ ਸਕੇ।
Punjab News: ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਾ ਹੋਇਆ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਸੀਮਾਵਾਂ ਅੰਦਰ ਆਉਂਦੀਆਂ ਵਪਾਰ ਮੰਡਲ/ਸਵਰਨਕਾਰ, ਕਬਾੜ ਯੂਨੀਅਨ ਆਦਿ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਦੁਕਾਨਦਾਰ ਸਾਥੀਆਂ ਨੂੰ ਪ੍ਰੇਰਿਤ ਕਰਨ ਕਿ ਕੋਈ ਵੀ ਵਿਅਕਤੀ ਉਨ੍ਹਾਂ ਪਾਸ ਪੁਰਾਣਾ ਸਮਾਨ ਜਿਵੇਂ ਕਿ ਮੋਬਾਇਲ ਫੋਨ, ਸੋਨਾ, ਚਾਂਦੀ ਦੇ ਗਹਿਣੇ ਅਤੇ ਬਿਜਲੀ ਦੀਆਂ ਤਾਰਾਂ ਜਾਂ ਕੋਈ ਹੋਰ ਉਪਕਰਣ ਆਦਿ ਵੇਚਣ ਆਉਂਦਾ ਹੈ ਤਾਂ ਉਸ ਵਲੋਂ ਇਹ ਸਮਾਨ ਕਿਥੋਂ ਪ੍ਰਾਪਤ ਕੀਤਾ ਗਿਆ ਹੈ ਸਬੰਧੀ ਪੂਰੀ ਜਾਣਕਾਰੀ ਲੈਣ ਉਪਰੰਤ ਹੀ ਖਰੀਦ ਕੀਤਾ ਜਾਵੇ।
ਸਮਾਨ ਵੇਚਣ ਵਾਲੇ ਦਾ ਅਧਾਰ ਕਾਰਡ ਚੈਕ ਕੀਤਾ ਜਾਵੇ ਅਤੇ ਨਾਲ ਹੀ ਉਸਦਾ ਦਾ ਨਾਮ, ਪਤਾ ਅਤੇ ਮੋਬਾਇਲ ਨੰਬਰ ਰਜਿਸਟਰ ਵਿਚ ਦਰਜ਼ ਕਰਕੇ ਰਿਕਾਰਡ ਆਪਣੇ ਕੋਲ ਰੱਖਿਆ ਜਾਵੇ ਤਾਂ ਜੋ ਲੋੜ ਪੈਣ ਤੇ ਪੁੱਛ ਪੜਤਾਲ ਕੀਤੀ ਜਾ ਸਕੇ।
ਇਸ ਤੋਂ ਇਲਾਵਾ ਜ਼ਿਲ੍ਹੇ ਦੇ ਉਹ ਦੁਕਾਨਦਾਰ ਜੋ ਕਿਸੇ ਵੀ ਕਿਸਮ 'ਦਾ ਪੁਰਾਣਾ ਸਮਾਨ ਖਰੀਦ ਜਾਂ ਵੇਚਣ ਦਾ ਕੰਮ ਕਰਦੇ ਹਨ ਨੂੰ ਹਦਾਇਤ ਕਰਦਾਂ ਹਾਂ ਕਿ ਆਪਣੀਆਂ ਦੁਕਾਨਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਵਾਏ ਜਾਣ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ, ਫਿਰੋਜਪੁਰ ਵਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਦਾ ਗਿਆ ਹੈ ਕਿ ਜਿਲ੍ਹਾ ਫਿਰੋਜ਼ਪੁਰ ਦੀਆਂ ਸੀਮਾਵਾਂ ਅੰਦਰ ਚੋਰਾਂ ਵੱਲੋਂ ਚੋਰੀ ਕੀਤਾ ਸਮਾਨ ਜਿਵੇਂ ਕਿ ਕਬਾੜ ਦਾ ਸਮਾਨ, ਵੱਖ-ਵੱਖ ਤਰ੍ਹਾਂ ਦੇ ਮੋਬਾਇਲ ਫੋਨ ਅਤੇ ਸੋਨੇ ਦੇ ਗਹਿਣੇ ਬਜ਼ਾਰ ਵਿੱਚ ਸਬੰਧਤ ਦੁਕਾਨਾਂ ਤੇ ਘੱਟ ਮੁੱਲ ਵਿੱਚ ਵੇਚ ਦਿੱਤਾ ਜਾਂਦਾ ਹੈ ਅਤੇ ਦੁਕਾਨਦਾਰਾਂ ਵੱਲੋ ਵੀ ਜਾਣੇ ਅਣਜਾਣੇ ਵਿੱਚ ਖਰੀਦ ਲਿਆ ਜਾਂਦਾ ਹੈ। ਜਿਸ ਕਾਰਨ ਉਨ੍ਹਾਂ ਦੁਕਾਨਦਾਰਾਂ ਅਤੇ ਸਮਾਨ ਮਾਲਿਕ ਨੂੰ ਬਹੁਤ ਖੱਜਲ ਖੁਆਰੀ ਦਾ ਸਾਹਮਨਾ ਕਰਨਾ ਪੈਦਾ ਹੈ।ਇਹ ਹੁਕਮ 30 ਨਵੰਬਰ 2023 ਤੱਕ ਲਾਗੂ ਰਹਿਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।