ਪੰਜਾਬ ਵਿੱਚ ਆਬਕਾਰੀ ਬਕਾਏ ਦੀ ਵਸੂਲੀ 'ਚ ਤੇਜ਼ੀ, 20 ਕਰੋੜ ਰੁਪਏ ਦੀਆਂ 27 ਜਾਇਦਾਦਾਂ ਦੀ ਕੀਤੀ ਜਾਵੇਗੀ ਨਿਲਾਮੀ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ 2025-26 ਵਿੱਚ ਹੁਣ ਤੱਕ 1.85 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਹੈ, ਜਦੋਂ ਕਿ ਹੁਣ 27 ਹੋਰ ਜਾਇਦਾਦਾਂ ਦੀ ਨਿਲਾਮੀ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।
Punjab News: ਪੰਜਾਬ ਸਰਕਾਰ ਨੇ ਆਬਕਾਰੀ ਬਕਾਇਆ ਵਸੂਲੀ ਮੁਹਿੰਮ ਤਹਿਤ ਵੱਖ-ਵੱਖ ਜ਼ਿਲ੍ਹਿਆਂ ਵਿੱਚ 20.31 ਕਰੋੜ ਰੁਪਏ (ਕੁਲੈਕਟਰ ਰੇਟ 'ਤੇ) ਦੀਆਂ 27 ਜਾਇਦਾਦਾਂ ਦੀ ਨਿਲਾਮੀ ਦੀ ਇਜਾਜ਼ਤ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ 2025-26 ਵਿੱਚ ਹੁਣ ਤੱਕ 1.85 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਹੈ, ਜਦੋਂ ਕਿ ਹੁਣ 27 ਹੋਰ ਜਾਇਦਾਦਾਂ ਦੀ ਨਿਲਾਮੀ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।
ਨਿਲਾਮੀ ਦਾ ਸਮਾਂ-ਸਾਰਣੀ ਕੀ ?
4 ਸਤੰਬਰ: ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ 6 ਜਾਇਦਾਦਾਂ ਦੀ ਨਿਲਾਮੀ ਕੀਤੀ ਜਾਵੇਗੀ, ਜਿਨ੍ਹਾਂ ਦੀ ਕੁੱਲ ਕੀਮਤ 5.4 ਕਰੋੜ ਰੁਪਏ ਹੈ। ਇਨ੍ਹਾਂ ਵਿੱਚ ਖੇਤੀਬਾੜੀ, ਵਪਾਰਕ ਅਤੇ ਰਿਹਾਇਸ਼ੀ ਜ਼ਮੀਨ ਸ਼ਾਮਲ ਹੈ।
8 ਸਤੰਬਰ: ਸ੍ਰੀ ਮੁਕਤਸਰ ਸਾਹਿਬ ਵਿੱਚ 4.89 ਕਰੋੜ ਰੁਪਏ ਦੀਆਂ 4 ਖੇਤੀਬਾੜੀ ਜਾਇਦਾਦਾਂ ਦੀ ਨਿਲਾਮੀ ਕੀਤੀ ਜਾਵੇਗੀ।
11 ਸਤੰਬਰ: ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੀਆਂ 1.99 ਕਰੋੜ ਰੁਪਏ ਦੀਆਂ 4 ਖੇਤੀਬਾੜੀ ਜਾਇਦਾਦਾਂ ਦੀ ਨਿਲਾਮੀ ਕੀਤੀ ਜਾਵੇਗੀ।
ਸਤੰਬਰ ਦੇ ਅੰਤ ਤੱਕ ਕੁੱਲ 8 ਹੋਰ ਜਾਇਦਾਦਾਂ ਦੀ ਨਿਲਾਮੀ ਕੀਤੀ ਜਾਵੇਗੀ, ਜੋ ਮੁਹਿੰਮ ਦੀ ਗਤੀ ਨੂੰ ਬਰਕਰਾਰ ਰੱਖੇਗੀ। ਵਿੱਤ ਮੰਤਰੀ ਨੇ ਕਿਹਾ ਕਿ ਇਸ ਰਿਕਵਰੀ ਮੁਹਿੰਮ ਤਹਿਤ, 67 ਲੰਬਿਤ ਬਕਾਇਆ ਮਾਮਲਿਆਂ ਤੋਂ ਕਾਫ਼ੀ ਮਾਲੀਆ ਵਸੂਲਣ ਦੀ ਉਮੀਦ ਹੈ।
ਮੰਤਰੀ ਨੇ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸਮੇਂ ਸਿਰ ਲਾਇਸੈਂਸ ਫੀਸਾਂ ਇਕੱਠੀਆਂ ਕਰ ਰਹੀ ਹੈ, ਜਿਸ ਨਾਲ ਕਿਸੇ ਵੀ ਤਰ੍ਹਾਂ ਦੇ ਬਕਾਏ ਦੀ ਕੋਈ ਗੁੰਜਾਇਸ਼ ਨਹੀਂ ਛੱਡੀ ਜਾ ਰਹੀ। ਉਨ੍ਹਾਂ ਨੇ ਲੰਬੇ ਸਮੇਂ ਤੋਂ ਲਟਕ ਰਹੇ ਬਕਾਏ ਦੀ ਵਸੂਲੀ ਨੂੰ ਪੰਜਾਬ ਦੀ ਵਿੱਤੀ ਸਿਹਤ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਦੱਸਿਆ ਅਤੇ ਪਾਲਣਾ ਅਤੇ ਜਵਾਬਦੇਹੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਰੇਖਾਂਕਿਤ ਕੀਤਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ






















