PSPCL 'ਚ ਸਹਾਇਕ ਲਾਈਨਮੈਨਜ਼ ਦੀਆਂ 2000 ਅਸਾਮੀਆਂ 'ਤੇ ਛੇਤੀ ਹੋਵੇਗੀ ਭਰਤੀ: ਹਰਭਜਨ ਸਿੰਘ ਈਟੀਓ
ਪਾਵਰਕੌਮ ’ਚ ਸਹਾਇਕ ਲਾਈਨਮੈਨ ਦੀਆਂ 2000 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਜਾਰੀ ਹੈ ਜਿਸ ਨੂੰ ਛੇਤੀ ਹੀ ਮੁਕੰਮਲ ਕਰ ਲਈ ਜਾਵੇਗੀ।
ਚੰਡੀਗੜ੍ਹ: ਪਾਵਰਕੌਮ ’ਚ ਸਹਾਇਕ ਲਾਈਨਮੈਨ ਦੀਆਂ 2000 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਜਾਰੀ ਹੈ ਜਿਸ ਨੂੰ ਛੇਤੀ ਹੀ ਮੁਕੰਮਲ ਕਰ ਲਈ ਜਾਵੇਗੀ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਪਹਿਲਾਂ ਜਾਰੀ ਕੀਤੇ ਇਸ਼ਤਿਹਾਰ ਰਾਹੀਂ ਅਸਿਸਟੈਂਟ ਲਾਈਨਮੈਨਜ਼ ਦੀਆਂ 1690 ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ ਸਨ, ਅਤੇ ਹੁਣ ਇਸ਼ਤਿਹਾਰ ਨੂੰ ਸੋਧ ਕੇ ਇਨ੍ਹਾਂ ਅਸਾਮੀਆਂ ਦੀ ਗਿਣਤੀ ਵਧਾ ਕੇ 2000 ਕੀਤੀ ਗਈ ਹੈ।
ਈ.ਟੀ.ਓ. ਨੇ ਦੱਸਿਆ ਕਿ ਯੋਗ ਉਮੀਦਵਾਰਾਂ ਕੋਲ 20 ਸਤੰਬਰ, 2022 ਤੱਕ ਆਨਲਾਈਨ ਕਰਨ ਦਾ ਮੌਕਾ ਹੈ। ਉਨ੍ਹਾਂ ਦੱਸਿਆ ਕਿ ਇਸ ਭਰਤੀ ਸਬੰਧੀ ਵਿਭਾਗ ਵੱਲੋਂ ਇੱਕ ਹੈਲਪਲਾਈਨ ਨੰਬਰ 96461-15646 ਵੀ ਜਾਰੀ ਕੀਤਾ ਗਿਆ ਹੈ, ਜੇਕਰ ਕਿਸੇ ਉਮੀਦਵਾਰ ਨੂੰ ਆਨਲਾਈਨ ਅਪਲਾਈ ਕਰਨ ਵੇਲੇ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਦਫ਼ਤਰੀ ਕੰਮ ਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਹੈਲਪਲਾਈਨ ਨੰਬਰ ‘ਤੇ ਸੰਪਰਕ ਕਰ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਸਬੰਧੀ ਵਿਸਥਾਰ ‘ਚ ਜਾਣਕਾਰੀ ਵਿਭਾਗ ਦੀ ਵੈਬਸਾਈਟ ‘ਤੇ ਅਪਲੋਡ ਕੀਤੀ ਗਈ ਹੈ, ਜਿੱਥੋਂ ਉਮੀਦਵਾਰ ਜਾਣਕਾਰੀ ਹਾਸਲ ਕਰ ਸਕਦੇ ਹਨ। ਉਮੀਦਵਾਰ ਇਸ ਭਰਤੀ ਸਬੰਧੀ ਹੋਰ ਵੇਰਵਿਆਂ ਅਤੇ ਤਾਜੀ ਜਾਣਕਾਰੀ ਵਿਭਾਗ ਦੀ ਵੈਬਸਾਈਟ ਤੋਂ ਪ੍ਰਾਪਤ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਆਨਲਾਈਨ ਪ੍ਰੀਖਿਆ ਲਈ ਜਾਵੇਗੀ, ਜਿਸ ਵਿੱਚ ਜਨਰਲ ਵਰਗ ਨੂੰ ਘੱਟੋ-ਘੱਟ 25 ਫੀਸਦੀ ਅਤੇ ਰਾਖਵੇਂ ਵਰਗ ਨੂੰ 20 ਫੀਸਦੀ ਅੰਕ ਹਾਸਲ ਕਰਨੇ ਹੋਣਗੇ।ਇਨ੍ਹਾਂ ਪ੍ਰੀਖਿਆਵਾਂ ਨਾਲ ਸਬੰਧਤ ਨਿਰਧਾਰਤ ਸਿਲੇਬਸ ਅਤੇ ਸੈਂਪਲ ਪ੍ਰਸ਼ਨ ਪੱਤਰ ਪਹਿਲਾਂ ਹੀ ਵਿਭਾਗ ਦੀ ਵੈਬਸਾਈਟ ‘ਤੇ ਅਪਲੋਡ ਕੀਤਾ ਗਿਆ ਹੈ।
ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਵੱਡੀ ਗਿਣਤੀ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।