Punjab News: ਫਾਜ਼ਿਲਕਾ ਵਿੱਚ ਰੈੱਡ ਅਲਰਟ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਦੇ ਚੱਲਦਿਆਂ ਪੁਲਿਸ ਨੇ ਕਈ ਥਾਵਾਂ ‘ਤੇ ਨਾਕਾਬੰਦੀ ਕੀਤੀ ਹੋਈ ਹੈ। ਦੱਸ ਦਈਏ ਕਿ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਨਾਕਿਆਂ ‘ਤੇ ਖੜ੍ਹੇ ਹੋਏ ਹਨ ਅਤੇ ਲੋਕਾਂ ਦੀਆਂ ਗੱਡੀਆਂ ਰੋਕ ਕੇ ਚੈਕਿੰਗ ਕਰ ਰਹੇ ਹਨ। ਜਾਣਕਾਰੀ ਮੁਤਾਬਕ ਇਹ ਨਾਕਾਬੰਦੀ ਇਸ ਕਰਕੇ ਕੀਤੀ ਗਈ ਹੈ ਕਿਤੇ ਕੋਈ ਸਮਗਲਿੰਗ ਤਾਂ ਨਹੀਂ ਕੀਤੀ ਜਾ ਰਹੀ ਹੈ। ਗੈਰਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਇਹ ਕਾਰਵਾਈ ਕੀਤੀ ਜਾ ਰਹੀ ਹੈ।

Continues below advertisement



ਦੂਜੇ ਪਾਸੇ ਫਿਰੋਜ਼ਪੁਰ ਵਿੱਚ ਰੈੱਡ ਅਲਰਟ ਕਰਕੇ ਨਾਕਾਬੰਦੀ ਕਰਕੇ ਗੱਡੀਆਂ ਚੈੱਕ ਕੀਤੀਆਂ ਜਾ ਰਹੀਆਂ ਹਨ। ਇਸ ਦਾ ਉਦੇਸ਼ ਨਸ਼ੇ ਅਤੇ ਅਪਰਾਧ ਨੂੰ ਠੱਲ੍ਹ ਪਾਉਣਾ ਹੈ। ਇਸ ਬਾਰੇ ਫਿਰੋਜ਼ਪੁਰ ਦੇ ਡੀਐਸਪੀ ਨੇ ਜਾਣਕਾਰੀ ਦਿੱਤੀ ਹੈ।