Flood in Punjab: ਪੰਜਾਬ ਵਿੱਚ ਮਾਨਸੂਨ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ ਪੰਜਾਬ ਦੇ 6 ਇਲਾਕਿਆਂ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਯਾਨੀ ਇੱਥੇ ਭਾਰੀ ਬਾਰਸ਼ ਤਾਂ ਹੋਵੇਗੀ ਹੀ ਸਗੋਂ ਨਾ ਹੀ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। 


ਹਾਸਲ ਜਾਣਕਾਰੀ ਮੁਤਾਬਕ ਰਾਜਪੁਰਾ, ਡੇਰਾਬਸੀ, ਫਤਿਹਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾਂ ਤੇ ਖਰੜ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਕਿਸਾਨਾਂ ਨੂੰ ਖੇਤਾਂ ਵਿੱਚ ਨਾ ਜਾਣ ਦੀ ਹਦਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਬਿਨਾਂ ਕੰਮ ਦੇ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਹਦਾਇਤ ਕੀਤੀ ਗਈ ਹੈ।



ਇਸ ਦੇ ਨਾਲ ਹੀ ਪੰਜਾਬ ਦੇ ਕਰੀਬ 6 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇੱਥੇ 40 ਕਿਲੋਮੀਟਰ ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਹਵਾਵਾਂ ਚੱਲ਼ਣਗੀਆਂ ਤੇ ਨਾਲ ਹੀ ਮੀਂਹ ਪਵੇਗਾ। ਇਹ ਅਲਰਟ ਲੁਧਿਆਣਾ, ਚਮਕੌਰ ਸਾਹਿਬ, ਸਮਰਾਲਾ, ਬਲਾਚੌਰ, ਫਿਲੌਰ, ਨਕੋਦਰ, ਫਗਵਾੜਾ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਹੁਸ਼ਿਆਰਪੁਰ, ਬਾਬਾ ਬਕਾਲਾ ਸਾਹਿਬ ਅੰਮ੍ਰਿਤਸਰ, ਬਟਾਲਾ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ ਵਿੱਚ ਜਾਰੀ ਕੀਤਾ ਗਿਆ ਹੈ।


ਇਸੇ ਤਰ੍ਹਾਂ ਬੁਢਲਾਡਾ, ਪਟਿਆਲਾ, ਰਾਜਪੁਰਾ, ਖੰਨਾ, ਖਰੜ, ਖਮਾਣੋਂ, ਰੂਪਨਗਰ, ਬਲਾਚੌਰ, ਸ਼ਾਹਕੋਟ, ਸੁਲਤਾਨਪੁਰ ਲੋਧੀ, ਖਡੂਰ ਸਾਹਿਬ, ਰਾਏਕੋਟ, ਜਗਰਾਓ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ ਤੇ ਪਠਾਨਕੋਟ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ 30 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਤੇ ਮੀਂਹ ਪੈ ਸਕਦਾ ਹੈ।



ਮੌਸਮ ਵਿਭਾਗ ਨੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਦੂਜੇ ਪਾਸੇ ਬੀਤੇ ਦਿਨ ਵੀ ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਭਾਰੀ ਮੀਂਹ ਪਿਆ। ਇਸ ਕਾਰਨ ਜਨਜੀਵਨ ਵਿਅਸਤ ਹੋ ਗਿਆ। ਪੰਜਾਬ ਦੇ ਬਹੁਤੇ ਸ਼ਹਿਰਾਂ ਵਿੱਚ ਇੱਕ ਤੋਂ ਦੋ ਫੁੱਟ ਤੱਕ ਪਾਣੀ ਭਰ ਗਿਆ। ਇਸ ਦੇ ਨਾਲ ਹੀ ਬਿਆਸ ਤੇ ਰਾਵੀ ਵਿੱਚ ਪਾਣੀ ਦਾ ਵਹਾਅ ਬਹੁਤ ਤੇਜ਼ ਹੈ। ਇਸ ਕਾਰਨ ਦਰਿਆ ਦੇ ਨੇੜੇ ਵਸਦੇ ਲੋਕਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।


Read More: Punjab & Haryana Weather Today: ਮਾਨਸੂਨ ਨੇ ਤੇਜ਼ ਰਫ਼ਤਾਰ ਫੜੀ, ਹਰਿਆਣਾ ਦੇ 18 ਅਤੇ ਪੰਜਾਬ ਦੇ 12 ਜ਼ਿਲ੍ਹਿਆਂ 'ਚ ਭਾਰੀ ਮੀਂਹ, ਯੈਲੋ ਅਲਰਟ ਜਾਰੀ

Read More: Haryana & Punjab Weather Today: ਹਰਿਆਣਾ-ਪੰਜਾਬ 'ਚ ਭਾਰੀ ਮੀਂਹ, IMD ਨੇ ਜਾਰੀ ਕੀਤਾ ਅਲਰਟ