ਚੰਡੀਗੜ੍ਹ: ਨਾਭਾ ਜੇਲ੍ਹ ਵਿੱਚ ਬੰਦ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਤੇ ਡੇਰਾ ਸਿਰਸਾ ਦੇ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਗਰੋਂ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ। ਪੰਜਾਬ ਸਰਕਾਰ ਵੱਲੋਂ ਮਾਲਵਾ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਵਿੱਚ ਨਾਜ਼ੁਕ ਥਾਵਾਂ ’ਤੇ ਨੀਮ ਫ਼ੌਜੀ ਦਸਤਿਆਂ ਨੂੰ ਤਾਇਨਾਤ ਕੀਤਾ ਗਿਆ ਹੈ।
ਰਾਜ ਸਰਕਾਰ ਨੇ ਕੇਂਦਰ ਸਰਕਾਰ ਤੋਂ 12 ਕੰਪਨੀਆਂ ਦੀ ਮੰਗ ਕੀਤੀ ਸੀ ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੀਮਾ ਸੁਰੱਖਿਆ ਬਲਾਂ ਦੀਆਂ 10 ਤੇ ਰੈਪਿਡ ਐਕਸ਼ਨ ਫੋਰਸ ਦੀਆਂ ਦੋ ਕੰਪਨੀਆਂ ਪੰਜਾਬ ਭੇਜ ਦਿੱਤੀਆਂ ਸਨ। ਇਨ੍ਹਾਂ ਕੰਪਨੀਆਂ ਦੀ ਤਾਇਨਾਤੀ ਫ਼ਰੀਦਕੋਟ, ਬਠਿੰਡਾ, ਬਰਨਾਲਾ ਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਕੀਤੀ ਗਈ ਹੈ।
ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਰਾਜ ਦਾ ਗ੍ਰਹਿ ਵਿਭਾਗ ਲਗਾਤਾਰ ਕੇਂਦਰੀ ਗ੍ਰਹਿ ਮੰਤਰਾਲੇ ਦੇ ਸੰਪਰਕ ਵਿੱਚ ਹੈ ਤੇ ਲੋੜ ਪੈਣ ’ਤੇ ਸੂਬੇ ਵਿੱਚ ਹੋਰਨਾਂ ਥਾਵਾਂ ’ਤੇ ਵੀ ਨੀਮ ਸੁਰੱਖਿਆ ਬਲਾਂ ਦੀ ਤਾਇਨਾਤੀ ਕੀਤੀ ਜਾਵੇਗੀ। ਪੰਜਾਬ ਦੇ ਸਾਰੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਚੌਕਸ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਹਨ। ਪੁਲਿਸ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਛੁੱਟੀ ’ਤੇ ਨਾ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ ਤੇ ਮੁੱਖ ਸੜਕਾਂ ’ਤੇ ਨਾਕੇਬੰਦੀ ਵੀ ਵਧਾਈ ਗਈ ਹੈ।
ਪੰਜਾਬ 'ਚ ਰੈੱਡ ਅਲਰਟ, ਸੁਰੱਖਿਆ ਏਜੰਸੀਆਂ ਚੌਕਸ
ਏਬੀਪੀ ਸਾਂਝਾ
Updated at:
24 Jun 2019 12:09 PM (IST)
ਨਾਭਾ ਜੇਲ੍ਹ ਵਿੱਚ ਬੰਦ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਤੇ ਡੇਰਾ ਸਿਰਸਾ ਦੇ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਗਰੋਂ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ। ਪੰਜਾਬ ਸਰਕਾਰ ਵੱਲੋਂ ਮਾਲਵਾ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਵਿੱਚ ਨਾਜ਼ੁਕ ਥਾਵਾਂ ’ਤੇ ਨੀਮ ਫ਼ੌਜੀ ਦਸਤਿਆਂ ਨੂੰ ਤਾਇਨਾਤ ਕੀਤਾ ਗਿਆ ਹੈ।
- - - - - - - - - Advertisement - - - - - - - - -