ਦਿੱਲੀ 'ਚ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਨੇੜੇ ਬਲਾਸਟ ਹੋਣ ਤੋਂ ਬਾਅਦ ਪੰਜਾਬ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰਾਂ (CP) ਤੇ SSP ਨੂੰ ਸਚੇਤ ਰਹਿਣ ਦੇ ਹੁਕਮ ਦਿੱਤੇ ਗਏ ਹਨ। ਸੰਵੇਦਨਸ਼ੀਲ ਤੇ ਭੀੜਭਾੜ ਵਾਲੇ ਇਲਾਕਿਆਂ 'ਚ ਪੁਲਿਸ ਬਲ ਤੈਨਾਤ ਕਰ ਦਿੱਤਾ ਗਿਆ ਹੈ।

Continues below advertisement


ਲੋਕਾਂ ਨੂੰ ਖਾਸ ਅਪੀਲ-ਜੇਕਰ ਕੋਈ ਵੀ ਸ਼ੱਕੀ ਚੀਜ਼ ਨਜ਼ਰ ਆਏ ਤਾਂ ਪੁਲਿਸ...


ਇਸ ਦੇ ਨਾਲ ਹੀ ਵਾਹਨਾਂ ਅਤੇ ਸ਼ੱਕੀ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰੋ। ਸੁਰੱਖਿਆ ਏਜੰਸੀਆਂ ਲਗਾਤਾਰ ਹਾਲਾਤ 'ਤੇ ਨਜ਼ਰ ਰੱਖ ਰਹੀਆਂ ਹਨ। ਇਸ ਦੇ ਨਾਲ ਚੰਡੀਗੜ੍ਹ ਅਤੇ ਹਿਮਾਚਲ 'ਚ ਵੀ ਅਲਰਟ ਜਾਰੀ ਕੀਤਾ ਗਿਆ ਹੈ।



ਹਿਮਾਚਲ ਦੇ DGP ਅਸ਼ੋਕ ਤਿਵਾਰੀ ਨੇ ਬਾਰਡਰ ਇਲਾਕਿਆਂ 'ਚ ਪੁਲਿਸ ਨੂੰ ਚੌਕਸੀ ਵਧਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। DGP ਨੇ ਸਾਰੇ ਜ਼ਿਲ੍ਹਿਆਂ ਦੇ SP ਨੂੰ ਸਚੇਤ ਰਹਿਣ ਲਈ ਕਿਹਾ ਹੈ। ਇਸ ਤੋਂ ਬਾਅਦ ਬਾਹਰੀ ਰਾਜਾਂ ਤੋਂ ਹਿਮਾਚਲ ਆਉਣ ਵਾਲੇ ਵਾਹਨਾਂ ਦੀ ਬਾਰਡਰ ਇਲਾਕਿਆਂ 'ਚ ਜਾਂਚ ਕੀਤੀ ਜਾਵੇਗੀ। ਖਾਸ ਕਰਕੇ ਸ਼ੱਕੀ ਲੋਕਾਂ ਅਤੇ ਵਾਹਨਾਂ 'ਤੇ ਕੜੀ ਨਿਗਰਾਨੀ ਰੱਖਣ ਦੇ ਹੁਕਮ ਦਿੱਤੇ ਗਏ ਹਨ। ਰਾਜ ਦੇ ਮੁੱਖ ਸ਼ਕਤੀਪੀਠਾਂ ਅਤੇ ਵੱਡੇ ਮੰਦਰਾਂ ਦੀ ਸੁਰੱਖਿਆ ਵਧਾਉਣ ਲਈ ਵੀ ਕਿਹਾ ਗਿਆ ਹੈ। DGP ਦੇ ਹੁਕਮਾਂ 'ਤੇ ਥਾਣਾ ਮੁਖੀਆਂ ਅਤੇ ਚੌਕੀ ਇੰਚਾਰਜ ਅਲਰਟ ਹੋ ਗਏ ਹਨ।


ਲਾਲ ਕਿਲ੍ਹੇ ਨੇੜੇ ਹੋਇਆ ਜ਼ੋਰਦਾਰ ਧਮਾਕਾ


ਦਿੱਲੀ ਦੇ ਲਾਲ ਕਿਲ੍ਹੇ ਨੇੜੇ ਸੋਮਵਾਰ ਯਾਨੀਕਿ 10 ਨਵੰਬਰ ਨੂੰ ਹੋਏ ਜ਼ਬਰਦਸਤ ਧਮਾਕੇ ਨੇ ਪੂਰੇ ਇਲਾਕੇ 'ਚ ਦਹਿਸ਼ਤ ਫੈਲਾ ਦਿੱਤੀ ਹੈ। ਧਮਾਕਾ ਇੰਨਾ ਭਿਆਨਕ ਸੀ ਕਿ ਆਲੇ-ਦੁਆਲੇ ਦੀਆਂ 5 ਤੋਂ 6 ਗੱਡੀਆਂ ਦੇ ਪਰਖਚੇ ਉੱਡ ਗਏ ਅਤੇ ਕਈ ਲੋਕ ਜ਼ਖ਼ਮੀ ਹੋ ਗਏ। ਧਮਾਕੇ ਤੋਂ ਬਾਅਦ ਹਫੜਾ-ਦਫੜੀ ਮਚ ਗਈ ਅਤੇ ਸੜਕ 'ਤੇ ਧੂੰਏ ਦਾ ਗੁਬਾਰ ਛਾਅ ਗਿਆ। ਕਈ ਲੋਕਾਂ ਦੀ ਮੌਤ ਹੋ ਗਈ ਹੈ। 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।