ਚੰਡੀਗੜ੍ਹ: ਪੰਜਾਬ ਵਿੱਚ ਮਾਨਸੂਨ ਸਰਗਰਮ ਹੋ ਚੁੱਕਾ ਹੈ। ਇਸ ਦੇ ਮੱਦੇਨਜ਼ਰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਹੋਈ ਜਦ ਕਿ ਕਈਆਂ 'ਚ ਹਲਕੀ ਬੂੰਦਾਬਾਂਦੀ ਹੋਈ। ਮੌਸਮ ਵਿਭਾਗ ਨੇ 20 ਤੇ 21 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ 'ਚ ਤੇਜ਼ ਬਾਰਸ਼ ਦਾ ਰੈੱਡ ਅਲਰਟ ਜਾਰੀ ਕੀਤਾ ਹੈ।


ਇਸ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ਵਿੱਚ ਸੰਤਰੀ ਅਲਰਟ ਜਾਰੀ ਕੀਤੀ ਹੈ। ਇਸ ਦਾ ਭਾਵ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਹਲਕੀ ਬਾਰਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਸੂਬੇ 'ਚ ਦੋ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।


ਦੱਸ ਦਈਏ ਕਿ ਐਤਵਾਰ ਅੰਮ੍ਰਿਤਸਰ 'ਚ ਕਾਫੀ ਮੀਂਹ ਪਿਆ ਜਿੱਥੇ 33 ਮਿਲੀਮੀਟਰ ਬਰਸਾਤ ਦਰਜ ਕੀਤੀ ਗਈ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਦੇ ਮੱਦੇਨਜ਼ਰ ਕਿਸਾਨਾਂ ਨੂੰ ਵੀ ਫ਼ਸਲਾਂ ਦਾ ਖਾਸ ਰੱਖਣ ਲਈ ਤਿਆਰੀਆਂ ਦੀ ਅਪੀਲ ਕੀਤੀ ਗਈ ਹੈ।


ਕੋਰੋਨਾ ਨੇ ਕੀਤੀ ਜ਼ਿੰਦਗੀ ਬੇਹਾਲ, ਦੁਨੀਆਂ ਭਰ 'ਚ ਡੇਢ ਕਰੋੜ ਦੇ ਨੇੜੇ ਪਹੁੰਚਿਆਂ ਮਰੀਜ਼ਾਂ ਦਾ ਅੰਕੜਾ


ਕੋਰੋਨਾ ਪੀੜਤ ਨੇ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ