ਸੁਰੱਖਿਆ ਏਜੰਸੀਆਂ ਦੀ ਚੇਤਾਵਨੀ ਪਿੱਛੋਂ ਪੰਜਾਬ 'ਚ ਰੈੱਡ ਅਲਰਟ ਜਾਰੀ
ਏਬੀਪੀ ਸਾਂਝਾ | 17 Aug 2019 02:51 PM (IST)
ਇਮਰਾਨ ਨੇ ਬੀਤੀ ਦਿਨੀਂ ਭਾਰਤ ‘ਚ ਪੁਲਵਾਮਾ ਹਮਲੇ ਜਿਹੀ ਵਾਰਦਾਤ ਕਰਨ ਦੀ ਧਮਕੀ ਤੋਂ ਬਾਅਦ ਪੰਜਾਬ ‘ਚ ਵੀ ਖ਼ਤਰਾ ਵਧ ਗਿਆ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੂੰ ਅਲਟਰ ਕਰਕੇ ਸੂਬੇ ‘ਚ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ: ਜੰਮੂ-ਕਸ਼ਮੀਰ ਚੋਂ ਧਾਰਾ 370 ਖ਼ਤਮ ਹੋਣ ਤੋਂ ਬਾਅਦ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਲਗਾਤਾਰ ਧਮਕੀਆਂ ਦੇ ਰਹੇ ਹਨ। ਇਮਰਾਨ ਨੇ ਬੀਤੀ ਦਿਨੀਂ ਭਾਰਤ ‘ਚ ਪੁਲਵਾਮਾ ਹਮਲੇ ਜਿਹੀ ਵਾਰਦਾਤ ਕਰਨ ਦੀ ਧਮਕੀ ਤੋਂ ਬਾਅਦ ਪੰਜਾਬ ‘ਚ ਵੀ ਖ਼ਤਰਾ ਵਧ ਗਿਆ ਹੈ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੂੰ ਅਲਟਰ ਕਰਕੇ ਸੂਬੇ ‘ਚ ਰੈਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪਠਾਨਕੋਟ ਪੁਲਿਸ ਵੱਲੋਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਸਥਾਨਕ ਪੁਲਿਸ ਨੇ ਥਾਂ-ਥਾਂ ਨਾਕੇ ਲਾਏ ਹੋਏ ਹਨ ਤੇ ਹਰ ਗੱਡੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ-ਨਾਲ ਇੰਟਰਸਟੇਟ ਨਾਕਿਆਂ ‘ਚ ਵੀ ਸੁਰੱਖਿਆ ਵਧਾ ਦਿੱਤੀ ਹੈ ਤਾਂ ਹੋ ਕੋਈ ਸ਼ਰਾਰਤੀ ਤੱਤ ਕਿਸੇ ਘਟਨਾ ਨੂੰ ਅੰਜ਼ਾਮ ਨਾ ਦੇ ਸਕਣ। ਯਾਦ ਰਹੇ ਪਠਾਨਕੋਟ ਦੇ ਨਾਲ ਜੰਮੂ-ਕਸ਼ਮੀਰ ਤੇ ਪਾਕਿਸਤਾਨ ਦੀ ਸਰਹੱਦ ਲਗਦੀ ਹੈ। ਇਸ ਲਈ ਪਠਾਨਕੋਟ ਸੁਰੱਖਿਆ ਦੇ ਮੱਦੇਨਜ਼ਰ ਕਾਫੀ ਅਹਿਮ ਹੈ।