Red Alert issued Amritsar: ਮੁਹਾਲੀ 'ਚ ਹੋਏ ਧਮਾਕੇ ਤੋਂ ਬਾਅਦ ਅੰਮ੍ਰਿਤਸਰ 'ਚ ਰੈੱਡ ਅਲਰਟ ਜਾਰੀ, ਸ਼ਹਿਰ ਦੇ ਚੱਪੇ ਚੱਪੇ 'ਤੇ ਨਜ਼ਰ
Amritsar Security: ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਨੇ ਕਿਹਾ ਕਿ ਮੁਹਾਲੀ ਹਮਲੇ ਤੋਂ ਬਾਅਦ ਅੰਮ੍ਰਿਤਸਰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
Punjab News: ਪੰਜਾਬ ਦੇ ਮੁਹਾਲੀ ‘ਚ ਖੁਫੀਆ ਵਿਭਾਗ ਦੇ ਮੁੱਖ ਦਫ਼ਤਰ ‘ਤੇ ਹੋਏ ਹਮਲੇ ਤੋਂ ਬਾਅਦ ਅੰਮ੍ਰਿਤਸਰ ‘ਚ ਸੁਰਖਿਆ ਦੇ ਪ੍ਰਬੰਧ ਕਾਫੀ ਸਖ਼ਤ ਕਰ ਦਿੱਤੇ ਗਏ ਹਨ। ਹਮਲੇ ਨੂੰ ਧਿਆਨ ‘ਚ ਰੱਖਦਿਓਆਓਂ ਸ਼ਹਿਰ ‘ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਨਾਲ ਹੀ ਸ਼ਹਿਰ ਦੇ ਮੁੱਖ ਥਾਵਾਂ ‘ਤੇ ਸੁਰਖਿਆ ਵਧਾ ਦਿੱਤੀ ਗਈ ਹੈ। ਅੰਮ੍ਰਿਤਸਰ ਪੁਲਿਸ ਅਰੁਣ ਪਾਲ ਸਿੰਘ ਨੇ ਕਿਹਾ ਕਿ ਮੁਹਾਲੀ ‘ਚ ਧਮਾਕਰੇ ਤੋਂ ਬਾਅਦ ਅੰਮ੍ਰਿਤਸਰ ‘ਚ ਵੀ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਸੁਰੱਖਿਆ ਵਿਵਸਥਾ ਵਧਾ ਦਿੱਤੀ ਗਈ ਹੈ।” ਨਾਲ ਹੀ ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਦੀਆਂ ਮੁੱਖ ਥਾਵਾਂ ‘ਚੇ ਸੁਰੱਖਿਆ ਨੂੰ ਵਧਾਇਆ ਗਿਆ । ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕੰਟ੍ਰੋਲ ‘ਚ ਹੈ।“
Red alert issued, security heightened in Punjab's Amritsar following yesterday's explosion at Mohali
— ANI (@ANI) May 10, 2022
Security has been increased at vital installations across the city. Law & order situation is completely under control: Arun Pal Singh, Amritsar Police Commissioner pic.twitter.com/kTMiystqbX
ਇਸ ਦੇ ਨਾਲ ਹੀ ਮੁਹਾਲੀ ਹਮਲੇ ਨੂੰ ਲੈ ਕੇ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਅਹਿਮ ਸਬੂਤ ਮਿਲੇ ਹਨ ਅਤੇ ਉਹ ਜਲਦ ਹੀ ਇਸ ਮਾਮਲੇ ਨੂੰ ਜਲਦ ਹੀ ਸੁਲਝਾ ਲਿਆ ਜਾਵੇਗਾ। ਡੀਜੀਪੀ ਵੀਕੇ ਭਾਵਰਾ ਨੇ ਸੀਨੀਅਰ ਅਧਿਕਾਰੀਆਂ ਨੇ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਇੱਕ ਵਿਸਪੋਟਕ ਪੁਲਿਸ ਦੇ ਖੁਫਿਆ ਵਿਭਾਗ ਦੇ ਮੁੱਖ ਦਫਤਰ ਦੀ ਬਿਲਡਿੰਗ ਨਾਲ ਟੱਕਰਾਇਆ ਸੀ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਇਸ ‘ਚ ਟੀਐਨਟੀ ਦੀ ਵਰਤੋਂ ਕੀਤੀ ਗਈ।
ਡੀਜੀਪੀ ਨੇ ਕਿਹਾ ਕਿ ਜਦੋਂ ਇਹ ਘਟਨਾ ਹੋਈ ਉਸ ਸਮੇਂ ਬਿਲਡਿੰਗ ਦੇ ਉਸ ਕਮਰੇ ‘ਚ ਕੋਈ ਨਹੀਂ ਸੀ। ਧਮਾਕੇ ਦਾ ਅਸਰ ਕੰਧਾਂ ‘ਤੇ ਵੇਖਣ ਨੂੰ ਮਿਲਿਆ। ਉਨ੍ਹਾਂ ਨੇ ਕਿਹਾ, “ਕੱਲ੍ਹ ਦੀ ਘਟਨਾ ਦੇ ਮੱਦੇਨਜ਼ਰ ਅਸੀ ਇੱਥੇ ਬੈਠਕ ਕੀਤੀ, ਜਿਸ ‘ਚ ਖੁਫਿਆ ਵਿਭਾਗ ਦੇ ਅਧਿਖਾਰੀ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਵੀ ਮੌਜੂਦ ਸੀ।”
ਇਹ ਵੀ ਪੜ੍ਹੋ: Punjab News: ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਪੰਜਾਬ-ਦਿੱਲੀ ਸਮਝੌਤਾ ਰੱਦ ਕਰਨ ਦੀ ਕੀਤੀ ਮੰਗ, ਰਾਜਪਾਲ ਨੂੰ ਸੌਂਪਿਆ ਮੰਗ ਪੱਤਰ