Punjab Weather: ਗਰਮੀ ਦੇ ਟੁੱਟਣਗੇ ਪੁਰਾਣੇ ਰਿਕਾਰਡ ! ਤਾਪਮਾਨ 47 ਡਿਗਰੀ ਤੋਂ ਪਾਰ, ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਕਦੋਂ ਮਿਲੇਗੀ ਰਾਹਤ ?
Weather Update: ਮੌਸਮ ਵਿਭਾਗ ਨੇ ਗਰਮੀ ਨੂੰ ਲੈ ਕੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ 'ਚ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਬਾਕੀ ਸਾਰੇ 19 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ 'ਤੇ ਰੱਖਿਆ ਹੈ।
Punjab Weather Update: ਪੰਜਾਬ ਦੇ ਲੋਕ ਗਰਮੀ ਦੀ ਮਾਰ ਝੱਲ ਰਹੇ ਹਨ ਜਿਸ ਤਰ੍ਹਾਂ ਤਾਪਮਾਨ ਵਧ ਰਿਹਾ ਹੈ, ਉਸ ਤੋਂ ਲੱਗਦਾ ਹੈ ਕਿ ਤਾਪਮਾਨ ਸਬੰਧੀ ਸਾਰੇ ਪੁਰਾਣੇ ਰਿਕਾਰਡ ਟੁੱਟਣ ਵਾਲੇ ਹਨ। ਪੰਜਾਬ ਵਿੱਚ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਹਾਲਾਤ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਸੂਬੇ 'ਚ ਰੈੱਡ ਅਲਰਟ ਜਾਰੀ ਕੀਤਾ ਹੈ। ਨੌਟਪਾ 25 ਮਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਵਿੱਚ ਸੂਰਜ ਅੱਗ ਉਗਲੇਗਾ ਅਤੇ ਧਰਤੀ ਹੋਰ ਗਰਮ ਹੋ ਜਾਵੇਗੀ। ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ ਹੈ।
ਮੌਸਮ ਵਿਭਾਗ ਨੇ ਗਰਮੀ ਨੂੰ ਲੈ ਕੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ 'ਚ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਬਾਕੀ ਸਾਰੇ 19 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ 'ਤੇ ਰੱਖਿਆ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 20 ਮਈ ਤੱਕ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ, ਜਿਸ ਦਾ ਮਤਲਬ ਹੈ ਕਿ ਗਰਮੀ ਤੋਂ ਰਾਹਤ ਨਹੀਂ ਮਿਲੇਗੀ।
ਪੰਜਾਬ ਵਿੱਚ ਨੌਟਪਾ ਇਸ ਸਾਲ 25 ਮਈ ਤੋਂ ਸ਼ੁਰੂ ਹੋਵੇਗਾ। ਇਹ ਉਹ ਦਿਨ ਹਨ ਜਦੋਂ ਸੂਰਜ ਧਰਤੀ ਦੇ ਸਭ ਤੋਂ ਨੇੜੇ ਹੋਵੇਗਾ ਅਤੇ ਅੱਗ ਉਗਲਣਾ ਸ਼ੁਰੂ ਕਰ ਦੇਵੇਗਾ। ਇਨ੍ਹਾਂ ਦਿਨਾਂ 'ਚ ਤਾਪਮਾਨ 'ਚ ਲਗਾਤਾਰ ਵਾਧਾ ਹੋਵੇਗਾ। ਨੌਟਪਾ 25 ਮਈ ਤੋਂ ਸ਼ੁਰੂ ਹੋਵੇਗਾ ਅਤੇ ਇਸ ਦਾ ਪ੍ਰਭਾਵ 2 ਜੂਨ ਤੱਕ ਰਹੇਗਾ। ਇਹ 9 ਦਿਨ ਸਭ ਤੋਂ ਗਰਮ ਰਹਿਣਗੇ।
ਪੰਜਾਬ ਦੇ ਸਾਰੇ ਸਰਕਾਰੀ, ਗੈਰ-ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ 20 ਮਈ ਤੋਂ 31 ਮਈ ਤੱਕ ਸਾਰੇ ਸਕੂਲਾਂ ਅਤੇ ਕਾਲਜਾਂ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ। ਇਹ ਬਦਲਾਅ ਮੌਸਮ ਵਿਭਾਗ ਵੱਲੋਂ ਜਾਰੀ ਰੈੱਡ ਅਲਰਟ ਅਤੇ ਹੀਟ ਵੇਵ ਦੇ ਸਬੰਧ ਵਿੱਚ ਕੀਤਾ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।